Sunday, November 02, 2025

Chandigarh

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

August 08, 2025 07:22 PM
SehajTimes

ਸ਼ਹੀਦ ਪਰਿਵਾਰ ਦੇ ਭਰਾ ਨੂੰ ਸਰਕਾਰੀ ਨੌਂਕਰੀ ਅਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉੱਪਰ ਰੱਖਣ ਦਾ ਵੀ ਕੀਤਾ ਐਲਾਨ

ਸ਼ਹੀਦ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬਣਾਇਆ ਜਾਵੇਗਾ ਯਾਦਗਾਰੀ ਗੇਟ



ਚੰਡੀਗੜ੍ਹ : ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਉਚੇਚੇ ਤੌਰ 'ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹੋਏ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੂਰੇ ਦੇਸ਼ ਨੂੰ ਆਪਣੇ ਮਹਾਨ ਸਪੂਤ ਸ਼ਹੀਦ ਦਲਜੀਤ ਸਿੰਘ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਏ.ਐੱਲ.ਡੀ. ਦਲਜੀਤ ਸਿੰਘ ਨੇ ਲਦਾਖ਼ ਵਰਗੇ ਇਲਾਕੇ ਵਿੱਚ ਕਠਿਨ ਸਥਿਤੀਆਂ ਵਿੱਚ ਵੀ ਆਪਣੇ ਦੇਸ਼ ਦੀ ਰਾਖੀ ਲਈ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਭਾਰਤ ਮਾਂ ਦਾ ਇਹ ਸਪੂਤ ਆਪਣੇ ਦੇਸ਼ ਦੀ ਰਾਖੀ ਕਰਦਾ ਹੋਇਆ ਦੇਸ਼ ਤੋਂ ਕੁਰਬਾਨ ਹੋ ਗਿਆ। ਸ੍ਰੀ ਭਗਤ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੀੜ੍ਹਤ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਆਏ ਹਨ ਅਤੇ ਉਹ ਪਰਿਵਾਰ ਨੂੰ ਭਰੋਸਾ ਦਿੰਦੇ ਹਨ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਹਰ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਦੇ ਪਰਿਵਾਰ ਨੂੰ ਐਕਸਗ੍ਰੇਸ਼ੀਆ ਗ੍ਰਾਂਟ ਤਹਿਤ 1 ਕਰੋੜ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਜਿਸ ਵਿੱਚੋਂ 6 ਲੱਖ ਰੁਪਏ ਦਾ ਚੈੱਕ ਅੱਜ ਪਰਿਵਾਰ ਨੂੰ ਦੇ ਦਿੱਤਾ ਗਿਆ ਹੈ ਅਤੇ ਬਾਕੀ ਦੇ 94 ਲੱਖ ਰੁਪਏ ਬਹੁਤ ਜਲਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਉੱਪਰ ਪਰਿਵਾਰ ਨੂੰ ਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਦਲਜੀਤ ਸਿੰਘ ਦੇ ਭਰਾ ਨੂੰ ਸਰਕਾਰੀ ਨੌਂਕਰੀ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਕੀਤਾ ਜਾਵੇਗਾ ਅਤੇ ਪਿੰਡ ਦੀ ਐਂਟਰੀ ਉੱਪਰ ਇੱਕ ਯਾਦਗਾਰੀ ਗੇਟ ਦੀ ਉਸਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਹਮੇਸ਼ਾਂ ਹੀ ਵਚਨਬੱਧ ਹੈ ਅਤੇ ਇਹ ਸਾਰੇ ਪਰਿਵਾਰ ਦੇਸ਼ ਤੇ ਕੌਮ ਦਾ ਬੇਸ਼ਕੀਮਤੀ ਸਰਮਾਇਆ ਹਨ।  ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਿਤਾ ਸ. ਗੁਲਜ਼ਾਰ ਸਿੰਘ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ।

ਇਸ ਮੌਕੇ ਸ਼ਹੀਦ ਦਲਜੀਤ ਸਿੰਘ ਦੇ ਪਿਤਾ ਸ. ਗੁਲਜ਼ਾਰ ਸਿੰਘ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ,  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਡੈਂਟ ਬਲਜਿੰਦਰ ਵਿਰਕ (ਰਿਟਾ:)  ਹਲਕਾ ਦੀਨਾਨਗਰ ਦੇ ਸੰਗਠਨ ਇੰਚਾਰਜ ਬਲਜੀਤ ਸਿੰਘ ਖ਼ਾਲਸਾ, ਕੁੰਵਰ ਰਿੱਕੀ, ਸਰਪੰਚ ਰਣਜੀਤ ਸਿੰਘ ਜੀਵਨ ਚੱਕ, ਸਰਪੰਚ ਜੋਗਾ ਸਿੰਘ ਮੁਗਲਾਨੀ ਚੱਕ, ਸਰਪੰਚ ਪਲਵਿੰਦਰ ਸਿੰਘ ਮਾਨ ਕਲੋਨੀ, ਬਲਾਕ ਪ੍ਰਧਾਨ ਜਸਬੀਰ ਸਿੰਘ, ਸੰਸਾਰ ਸਿੰਘ ਝਬਕਰਾ, ਪਲਵਿੰਦਰ ਸਿੰਘ ਜੋਗਰ, ਸਰਪੰਚ ਅਮਰਜੀਤ ਸਿੰਘ ਟਾਂਡਾ ਬਸਤੀ, ਸਿੱਖਿਆ ਕੋਆਰਡੀਨੇਟਰ ਸੁਖਦੇਵ ਰਾਜ, ਅਰਜਨ ਸਿੰਘ ਬਲਾਕ ਪ੍ਰਧਾਨ, ਅਨੂਪ ਠਾਕੁਰ, ਮੰਨੂ ਗਾਲ੍ਹੜੀ, ਰਾਜੇਸ਼ ਕੁਮਾਰ ਰਾਏਪੁਰ, ਜਥੇਦਾਰ ਨਰਿੰਦਰ ਸਿੰਘ ਬਾੜਾ, ਸੁਖਵਿੰਦਰ ਸਿੰਘ ਚੌਹਾਨ ਤੋਂ ਇਲਾਵਾ ਸ਼ਹੀਦ ਪਰਿਵਾਰਾਂ ਦੇ ਮੈਂਬਰ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ