Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਨੀਤ ਵਰਮਾ ਵੱਲੋਂ ਫੇਜ਼ 10 ਅਤੇ 11 ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ 

August 08, 2025 08:38 PM
SehajTimes

ਮਾਨ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ : ਵਿਨੀਤ ਵਰਮਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਮੋਹਾਲੀ ਦੇ ਫੇਜ਼ 11 ਅਤੇ ਫੇਜ਼ 10 ਦੇ ਵਪਾਰੀਆਂ ਅਤੇ ਨਿਵਾਸੀਆਂ ਦੀਆਂ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਮੌਕੇ ਤੇ ਬੁਲਾਇਆ ਗਿਆ, ਜਿਨ੍ਹਾਂ ਵਿੱਚ ਜਨ ਸਿਹਤ ਵਿਭਾਗ ਦੇ ਐਸ.ਡੀ.ਓ. ਰਮਨਦੀਪ ਸਿੰਘ, ਨਗਰ ਨਿਗਮ ਦੇ ਐਸ.ਡੀ.ਓ. ਧਰਮਿੰਦਰ ਅਤੇ ਗਮਾਡਾ ਦੇ ਐਸ.ਡੀ.ਓ. ਆਕਾਸ਼ਦੀਪ ਸਿੰਘ ਸ਼ਾਮਲ ਸਨ। ਸ੍ਰੀ ਵਰਮਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।

ਫੇਜ਼ 11 ਵਿੱਚ ਚੱਲ ਰਹੇ ਸੀਵਰੇਜ ਪ੍ਰਾਜੈਕਟ ਕਾਰਨ ਵਪਾਰੀਆਂ ਅਤੇ ਆਮ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਮਾਰਕੀਟ ਪ੍ਰਧਾਨ ਪਵਨ ਗਰਗ ਅਤੇ ਮਿੱਤਲ ਵੱਲੋਂ ਪਾਰਕਿੰਗ ਵਿੱਚ ਪਏ ਸੀਵਰੇਜ ਦੇ ਮਲਬੇ ਨੂੰ ਤੁਰੰਤ ਹਟਾਉਣ ਦੀ ਮੰਗ 'ਤੇ ਸ੍ਰੀ ਵਰਮਾ ਨੇ ਜਨ ਸਿਹਤ ਵਿਭਾਗ ਦੇ ਐਸ.ਡੀ.ਓ. ਨੂੰ ਹਦਾਇਤ ਕੀਤੀ ਕਿ ਕੰਮ ਦੇ ਨਾਲ-ਨਾਲ ਮਲਬੇ ਨੂੰ ਵੀ ਤੁਰੰਤ ਚੁੱਕਿਆ ਜਾਵੇ ਤਾਂ ਜੋ ਕਿਸੇ ਨੂੰ ਪ੍ਰੇਸ਼ਾਨੀ ਨਾ ਹੋਵੇ।

ਫੇਜ਼ 10 ਅਤੇ 11 ਦੀਆਂ ਮਾਰਕੀਟ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਵੱਲੋਂ ਮਾਰਕੀਟ ਨੂੰ ਜਾਣ ਵਾਲੇ ਮੁੱਖ ਰਸਤੇ ਦੀ ਉਸਾਰੀ ਦੀ ਮੰਗ ਰੱਖੀ ਗਈ, ਜਿਸ 'ਤੇ ਸ੍ਰੀ ਵਿਨੀਤ ਵਰਮਾ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਦੀ ਇਹ ਜਾਇਜ਼ ਮੰਗ ਗਮਾਡਾ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਜਲਦ ਪੂਰੀ ਕਰਵਾਈ ਜਾਵੇਗੀ। ਉਨ੍ਹਾਂ ਨੇ ਗਮਾਡਾ ਅਧਿਕਾਰੀਆਂ ਨੂੰ ਇਸ ਮਸਲੇ ਦੇ ਤੁਰੰਤ ਹੱਲ ਲਈ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਮੰਦਿਰ ਦੇ ਪ੍ਰਧਾਨ ਵੱਲੋਂ ਦੱਸੀ ਗਈ ਸਮੱਸਿਆ ਨੂੰ ਵੀ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨਾ ਹੈ।

ਸ੍ਰੀ ਵਿਨੀਤ ਵਰਮਾ ਨੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਅਤੇ ਪੰਜਾਬ ਟ੍ਰੇਡਰਜ਼ ਕਮਿਸ਼ਨ, ਵਪਾਰੀਆਂ ਦੇ ਹਰ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹਨ। ਇਸ ਮੌਕੇ ਪਲਾਨਿੰਗ ਕਮੇਟੀ ਮੋਹਾਲੀ ਦੇ ਮੈਂਬਰ ਕਸ਼ਮੀਰ ਕੌਰ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਮਿਤ ਜੈਨ, ਫੇਜ਼ 11 ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਗਰਗ, ਫੇਜ਼ 10 ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ, ਡਾ. ਸਤੀਸ਼ ਗਰਗ, ਸੁਰਿੰਦਰ ਸਿੰਘ ਮਟੌਰ, ਗੁਰਮੇਲ ਸਿੰਘ, ਐਸ.ਪੀ. ਪਾਂਧਰ, ਸ਼ੀਤਲ ਸਿੰਘ, ਜ਼ਿਲ੍ਹਾ ਸਕੱਤਰ ਸਵਰਨ ਲਤਾ, ਬਲਾਕ ਪ੍ਰਧਾਨ ਹਰਵਿੰਦਰ ਸੋਨੀਆ ਅਤੇ ਤਰਨਜੀਤ ਪੱਪੀ ਸਮੇਤ ਹੋਰ ਵੀ ਮਾਰਕੀਟਾਂ ਦੇ ਪ੍ਰਧਾਨ ਅਤੇ ਵਪਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ