Friday, October 03, 2025

Chandigarh

ਕੰਬਾਇਨ ਉਪਰੇਟਰ ਝੋਨੇ ਦੀ ਕਟਾਈ ਬਿਨ੍ਹਾਂ ਐਸ.ਐਮ.ਐਸ ਲਗਾਏ ਨਹੀਂ ਕਰ ਸਕਣਗੇ : ਕਿਰਪਾਲਵੀਰ ਸਿੰਘ

August 08, 2025 08:59 PM
SehajTimes

ਦੂਧਨਸਾਧਾਂ : ਦੂਧਨਸਾਧਾਂ ਦੇ ਐਸ.ਡੀ.ਐਮ ਕਿਰਪਾਲ ਵੀਰ ਸਿੰਘ ਨੇ ਪਰਾਲੀ ਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਕੰਬਾਇਨ ਉਪਰੇਟਰਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੇ ਡਵੀਜਨ ਦੁੱਧਨਸਾਧਾਂ ਅਧੀਨ ਆਉਂਦੇ ਸਮੂਹ ਕੰਬਾਇਨ ਓਪਰੇਟਰਾਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਕਿ ਝੋਨੇ ਦੇ ਇਸ ਸੀਜਨ ਦੌਰਾਨ ਕੰਬਾਇਨ੍ਹਾਂ ਉਪਰ ਬਿਨ੍ਹਾਂ ਐਸ.ਐਮ.ਐਸ ਤੋਂ ਕੋਈ ਵੀ ਓਪਰੇਟਰ ਕੰਬਾਇਨ ਨਹੀਂ ਚਲਾਏਗਾ।

ਕਿਰਪਾਲਵੀਰ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਜਿਹੇ ਕਦਮ ਉਠਾਉਣੇ ਬੇਹੱਦ ਲਾਜਮੀ ਹਨ, ਇਸ ਲਈ ਸਮੂਹ ਕੰਬਾਇਨ ਉਪਰੇਟਰ ਇਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ।ਉਨ੍ਹਾਂ ਸਮੂਹ ਉਪਰੇਟਰਾਂ ਨੂੰ ਅਪੀਲ ਵੀ ਕੀਤੀ ਕਿ ਉਹ ਖ਼ੁਦ ਵੀ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਬਚਣ ਲਈ ਜਾਗਰੂਕ ਕਰਨ ਤਾਂ ਕਿ ਉਨ੍ਹਾਂ ਨੂੰ ਕੋਈ ਪ੍ਰੇ਼ਸ਼ਾਨੀ ਨਾ ਆਵੇ।

ਐਸ.ਡੀ.ਐਮ ਕਿਰਪਾਲਵੀਰ ਸਿੰਘ ਨੇ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆ ਰਹੇ ਝੋਨੇ ਦੇ ਸੀਜਨ ਦੌਰਾਨ ਫ਼ਸਲ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਲਾਉਣ ਤੋਂ ਬਚਣ ਲਈ ਹੁਣੇ ਤੋਂ ਆਪਣੇ ਪ੍ਰਬੰਧ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾਂ ਕਰਨ, ਕਿਉਂਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾੜਨਾ ਬੇਹੱਦ ਖਤਰਨਾਕ ਹੈ ਜਦਕਿ ਇਸ ਨੂੰ ਖੇਤਾਂ ਵਿੱਚ ਮਿਲਾਉਣਾ ਜਮੀਨ ਦੀ ਉਪਜਾਊ ਸ਼ਕਤੀ ਵਧਾਉਂਦਾ ਹੈ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ