Saturday, August 09, 2025
BREAKING NEWS
ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

Malwa

ਅੱਧੀ ਰਾਤ ਨੂੰ ਰਿਹਾਇਸੀ ਮਕਾਨ ਦੇ ਬਾਹਰ ਫਾਇਰਿੰਗ ਕਰਨ ਵਾਲੇ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼

August 08, 2025 09:21 PM
SehajTimes
 
 
ਸੰਗਰੂਰ : ਸ੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ ਸਾਹਿਬ ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਨੂੰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਉਸ ਸਮੇਂ ਸਫਲਤਾ ਮਿਲੀ ਜਦੋਂ ਮਿਤੀ 04/05.08.2025 ਦੀ ਦਰਮਿਆਨੀ ਰਾਤ ਨੂੰ ਥਾਣਾ ਸਦਰ ਧੂਰੀ ਦੇ ਏਰੀਆ ਵਿੱਚ ਪੈਂਦੇ ਪਿੰਡ ਹਸਨਪੁਰ ਵਿਖੇ ਰਿਹਾਇਸੀ ਮਕਾਨ ਦੇ ਬਾਹਰ ਫਾਇਰਿੰਗ ਕਰਨ ਵਾਲੇ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼ ਕਰਕੇ 7 ਦੋਸੀਆਂ ਨੂੰ ਕਾਬੂ ਕੀਤਾ ਗਿਆ ਅਤੇ ਵਾਰਦਾਤ ਸਮੇਂ ਵਰਤੇ 3 ਦੇਸੀ ਪਿਸਟਲ ਸਮੇਤ ਮੈਗਜੀਨ, 1 ਬਲੈਰੋ ਗੱਡੀ ਅਤੇ 1 ਮੋਟਰ ਸਾਇਕਲ ਬ੍ਰਾਮਦ ਕਰਵਾਇਆ ਗਿਆ। 
 
ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 05.08.2025 ਨੂੰ ਕੁਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਹਸਨਪੁਰ ਨੇ ਇਤਲਾਹ ਦਿੱਤੀ ਕਿ ਮਿਤੀ 04/05.08.2025 ਦੀ ਦਰਮਿਆਨੀ ਰਾਤ ਨੂੰ ਉਹ ਆਪਣੇ ਨਾਨਕੇ ਪਿੰਡ ਮਾਮਗੜ੍ਹ ਜਿਲਾ ਮਲੇਰਕੋਟਲਾ ਗਿਆ ਹੋਇਆ ਸੀ ਅਤੇ ਘਰ ਵਿੱਚ ਉਸ ਦੀ ਪਤਨੀ ਕੁਲਵਿੰਦਰ ਕੌਰ ਅਤੇ ਪਿਤਾ ਬਲਦੇਵ ਸਿੰਘ ਸਨ ਤਾਂ ਰਾਤ ਨੂੰ ਵਕਤ ਕਰੀਬ 01:30 ਤੋਂ 02:00 ਏ.ਐਮ. ਦੇ ਦਰਮਿਆਨ ਨਾਮਲੂਮ ਵਿਅਕਤੀਆਂ ਨੇ ਕੁਲਵਿੰਦਰ ਸਿੰਘ ਦੇ ਘਰ ਦੇ ਬਾਹਰ ਫਾਇਰ ਕੀਤਾ। ਜਿਸ ਸਬੰਧੀ ਕੁਲਵਿੰਦਰ ਸਿੰਘ ਦੀ ਘਰਵਾਲੀ ਨੇ ਉਸਨੂੰ ਫੋਨ ਪਰ ਦੱਸਿਆ ਤਾਂ ਕੁਲਵਿੰਦਰ ਸਿੰਘ ਵੱਲੋਂ ਪੜਤਾਲ ਕਰਨ ਤੇ ਪਤਾ ਲੱਗਾ ਕਿ ਇਹ ਵਾਰਦਾਤ ਕਰਵਾਉਣ ਵਿੱਚ ਹਰਮਨਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਮੂਲੋਵਾਲ ਥਾਣਾ ਸਦਰ ਧੂਰੀ ਸ਼ਾਮਲ ਹੈ। ਜਿਸ ਤੇ ਮੁਕੱਦਮਾ ਨੰਬਰ 195 ਮਿਤੀ 05.08.2025 ਅ/ਧ 109, 125, 3(5), 61(2) ਬੀ ਐਨ ਐਸ ਅਤੇ 25/54/59 ਅਸਲਾ ਐਕਟ ਥਾਣਾ ਸਦਰ ਧੂਰੀ ਬਰਖਿਲਾਫ ਹਰਮਨਪ੍ਰੀਤ ਸਿੰਘ ਉਕਤ ਅਤੇ 3 ਹੋਰ ਨਾਮਲੂਮ ਦੋਸ਼ੀਆਨ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ।
 
ਦੌਰਾਨੇ ਤਫਤੀਸ਼ ਸ੍ਰੀ ਦਵਿੰਦਰ ਅੱਤਰੀ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ੍ਰੀ ਦਮਨਵੀਰ ਸਿੰਘ, ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ਼ ਸੀ.ਆਈ.ਏ. ਬਹਾਦਰ ਸਿੰਘ ਵਾਲਾ ਅਤੇ ਇੰਸਪੈਕਟਰ ਕਰਨਬੀਰ ਸਿੰਘ ਸੰਧੂ ਮੁੱਖ ਅਫਸਰ ਥਾਣਾ ਸਦਰ ਧੂਰੀ ਸਮੇਤ ਪੁਲਿਸ ਪਾਰਟੀ ਦੀਆਂ ਟੀਮਾਂ ਬਣਾਕੇ ਟੈਕਨੀਕਲ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਂਉਂਦੇ ਹੋਏ ਮਿਤੀ 06.08.2025 ਨੂੰ ਦੋਸ਼ੀ ਹਰਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਦੀ ਪੁੱਛਗਿੱਛ ਦੇ ਅਧਾਰ ਤੇ ਦੋਸ਼ੀਆਨ ਤਰਨਵੀਰ ਸਿੰਘ ਪੁੱਤਰ ਦਲਬਾਰਾ ਸਿੰਘ ਵਾਸੀ ਅਟਾਲਬਨਜਾਰਾ, ਨਤੀਸ਼ ਭੱਟੀ ਪੁੱਤਰ ਬਲਵੀਰ ਚੰਦ ਵਾਸੀ ਚਨਕੋਹੀ ਥਾਣਾ ਬਲਾਚੌਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਅਤੇ ਗੁਰਨੂਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਕੁਕੜਮਾਜ਼ਰਾ ਥਾਣਾ ਗੜਸੰਕਰ ਜਿਲਾ ਹੁਸ਼ਿਆਰਪੁਰ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਅਤੇ ਇਹਨਾ ਦੇ ਕਬਜਾ ਵਿੱਚੋਂ ਵਾਰਦਾਤ ਸਮੇਂ ਵਰਤੇ 2 ਦੇਸੀ ਪਿਸਟਲ ਸਮੇਤ ਮੈਗਜੀਨ ਅਤੇ ਮੋਟਰਸਾਇਕਲ ਮਾਰਕਾ ਸਪਲੈਂਡਰ ਬ੍ਰਾਮਦ ਕਰਵਾਏ ਗਏ।
 
ਮੁਕੱਦਮਾ ਵਿੱਚ ਗ੍ਰਿਫਤਾਰ ਦੋਸੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਵਾਰਦਾਤ ਲਈ ਪਿਸਟਲ, ਨਵਜੌਤ ਸਿੰਘ ਪੁਤਰ ਹਰਜੀਤ ਸਿੰਘ, ਹਰਮਨ ਸਿੰਘ ਪੱੁਤਰ ਚੰਦ ਸਿੰਘ, ਅਮਰਿੰਦਰ ਸਿੰਘ ਪੱੁਤਰ ਸੁਰਜੀਤ ਸਿੰਘ ਵਾਸੀਆਨ ਪਿੰਡ ਚੜ੍ਹੀ ਥਾਣਾ ਖੇੜੀ ਨੋਦ ਸਿੰਘ ਵਾਲਾ ਜਿਲ੍ਹਾ ਫਤਿਹਗੜ੍ਹ ਸਾਹਿਬ ਪਿੰਡ ਪੇਧਨੀ ਵਿਖੇ ਬਲੈਰੋ ਗੱਡੀ ਵਿੱਚ ਦੇ ਕਰ ਗਏ ਸਨ। ਮਿਤੀ 08.08.2025 ਨੂੰ ਮੁਕੱਦਮਾ ਵਿੱਚ ਨਵਜੌਤ ਸਿੰਘ, ਹਰਮਨ ਸਿੰਘ, ਅਮਰਿੰਦਰ ਸਿੰਘ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਦੋਸੀ ਨਵਜੌਤ ਸਿੰਘ ਉਕਤ ਪਾਸੋ 1 ਪਿਸਟਲ ਬ੍ਰਾਮਦ ਅਤੇ ਦੋਸੀ ਅਮਰਿੰਦਰ ਸਿੰਘ ਪਾਸੋਂ ਬਲੈਰੋ ਗੱਡੀ ਰੰਗ ਚਿੱਟਾ ਬ੍ਰਾਮਦ ਕਰਵਾਈ ਗਈ।
 
ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਦੋਸੀ ਹਰਮਨਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਮੂਲੋਵਾਲ ਨੂੰ ਅਵਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਗੇਟ ਪੱਤੀ ਸੇਰੋਂ (ਹਾਲ ਅਬਾਦ ਮੈਲਬਰਨ ਆਸਟਰੇਲੀਆ) ਨੇ ਫੋਨ ਕਰਕੇ ਕਿਹਾ ਕਿ ਉਸ ਪਾਸ ਤਰਨਵੀਰ ਸਿੰਘ, ਨਤੀਸ਼ ਭੱਟੀ ਅਤੇ ਗੁਰਨੂਰ ਸਿੰਘ ਨਾਮ ਦੇ ਤਿੰਨ ਲੜਕੇ ਆਉਣਗੇ।ਇਸ ਕੰਮ ਵਿੱਚ ਮਦਦ ਕਰਨ ਬਦਲੇ ਹਰਮਨਪ੍ਰੀਤ ਸਿੰਘ ਨੂੰ ਮੋਟੀ ਰਕਮ ਦੇਣ ਦਾ ਲਾਲਚ ਦਿੱਤਾ ਗਿਆ।  
 
ਦੌਰਾਨੇ ਤਫਤੀਸ਼ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਦੱਈ ਮੁਕੱਦਮਾ ਦਾ ਲੜਕਾ ਅਰਸ਼ਦੀਪ ਸਿੰਘ ਸਿੱਧੂ, ਮੈਲਬੋਰਨ, ਆਸਟ੍ਰੇਲੀਆ ਵਿਖੇ ਰਹਿੰਦਾ ਹੈ, ਜਿਸਦਾ ਦੋਸ਼ੀ ਅਵਰੀਤ ਸਿੰਘ ਵਾਸੀ ਸੇਰੋਂ ਹਾਲ ਮੈਲਬੋਰਨ ਆਸਟ੍ਰੇਲੀਆ ਨਾਲ ਆਸਟ੍ਰੇਲੀਆ ਵਿਖੇ ਲੜਾਈ ਝਗੜਾ ਹੋਇਆ ਸੀ, ਜਿਸ ਵੱਲੋਂ ਉਸ ਨੂੰ ਸਬਕ ਸਿਖਾਉਣ ਦੀ ਧਮਕੀ ਦਿੱਤੀ ਸੀ, ਇਸ ਰੰਜਿਸ ਕਰਕੇ ਅਵਰੀਤ ਸਿੰਘ ਨੇ ਇਹ ਵਾਰਦਾਤ ਕਰਵਾਈ ਹੈ।

Have something to say? Post your comment

 

More in Malwa

ਖਨੌਰੀ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਪਰ ਖਤਰੇ ਵਾਲੀ ਕੋਈ ਗੱਲ ਨਹੀਂ 

ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪਰਿਪੇਖ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ ਮਹੱਤਵ' ਵਿਸ਼ੇ ਉੱਤੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਸਮਾਗਮ

ਐਸਡੀਐਮ ਕਿਰਪਾਲਵੀਰ ਸਿੰਘ ਵੱਲੋਂ ਨਿਵੇਕਲੀ ਪਹਿਲਕਦਮੀ, ਪਿੰਡ ਗੁੱਥਮੜਾ ਦਾ ਦੌਰਾ ਕਰਕੇ ਆਮ ਲੋਕਾਂ ਨਾਲ ਬੈਠਕ

ਦੇਸ਼ ਦੇ ਪ੍ਰਧਾਨ ਮੰਤਰੀ ਖੇਤੀ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ 

ਡਿਪਟੀ ਕਮਿਸ਼ਨਰ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐਸਐਫ ਜਵਾਨਾਂ ਨੂੰ ਰਾਖੀਆਂ ਬੰਨ੍ਹ ਮਨਾਇਆ ਰੱਖੜੀ ਦਾ ਤਿਉਹਾਰ

9 ਅਗਸਤ ਨੂੰ ਰੱਖੜੀ ਦੇ ਤਿਉਹਾਰ ਮੌਕੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ : ਜੀ.ਐਮ, ਪੀ.ਆਰ.ਟੀ.ਸੀ

ਲਹਿਰੇ ਦੇ ਲੋਕਾਂ ਦਾ ਦਰਦ ਭੱਠਲ ਪਰਿਵਾਰ ਦਾ ਆਪਣਾ ਦਰਦ : ਰਾਹੁਲਇੰਦਰ ਸਿੱਧੂ

ਐਸਡੀਐਮ ਕਿਰਪਾਲਵੀਰ ਸਿੰਘ ਵੱਲੋਂ ਨਿਵੇਕਲੀ ਪਹਿਲਕਦਮੀ, ਪਿੰਡ ਗੁੱਥਮੜਾ ਦਾ ਦੌਰਾ ਕਰਕੇ ਆਮ ਲੋਕਾਂ ਨਾਲ ਬੈਠਕ

ਰੱਖੜੀ ਤੋਂ ਪਹਿਲਾਂ ਪਹੁੰਚੀ ਜਵਾਨ ਪੁੱਤ ਦੀ ਲਾਸ਼ 

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਮਰੀਕਾ ਵਿਖੇ ਐਨ.ਸੀ.ਐਸ.ਐਲ. ਵਿਸ਼ਵ ਪੱਧਰੀ ਕਾਨਫਰੰਸ ਵਿੱਚ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ