Friday, January 02, 2026
BREAKING NEWS

Chandigarh

ਕੁਦਰਤੀ ਖੇਤੀ ਕਰ ਰਹੇ ਕਿਸਾਨਾਂ ਨੇ ਮਿਸ਼ਨ ਫਾਰ ਨੈਚੂਰਲ ਫਾਰਮਿੰਗ ਸਕੀਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਵਿਚ ਹਿੱਸਾ ਲਿਆ

August 08, 2025 09:30 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਅਧੀਨ ਜ਼ਿਲ੍ਹੇ ਵਿੱਚ ਕੁਦਰਤੀ ਖੇਤੀ ਕਰ ਰਹੇ ਕਿਸਾਨਾਂ ਨੇ ਮਿਸ਼ਨ ਫਾਰ ਨੈਚੂਰਲ ਫਾਰਮਿੰਗ ਸਕੀਮ ਸਬੰਧੀ ਆਯੋਜਿਤ ਕੀਤੇ ਗਏ ਟ੍ਰੇਨਿੰਗ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਸਕੀਮ ਦੇ ਜ਼ਿਲ੍ਹਾ ਨੋਡਲ ਅਫਸਰ ਡਾ. ਗੁਰਦਿਆਲ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿੱਚ 125 ਏਕੜ ਪ੍ਰਤੀ ਕਲੱਸਟਰ ਦੇ ਹਿਸਾਬ ਨਾਲ 10 ਕਲੱਸਟਰ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਕੁੱਲ 1250 ਏਕੜ ਕੁਦਰਤੀ ਖੇਤੀ ਨੂੰ ਅਪਨਾਉਣ ਵਾਲੇ ਕਿਸਾਨਾਂ ਦੀ ਚੋਣ ਕੀਤੀ ਜਾ ਰਹੀ ਹੈ। ਇਸ ਸਕੀਮ ਅਧੀਨ ਫਾਰਮਰ ਮਾਸਟਰ ਟ੍ਰੇਨਰ, ਕ੍ਰਿਸ਼ੀ ਸਖੀਆਂ, ਬਾਇਓ ਰਿਸੋਰਸ ਸੈਂਟਰ, ਟ੍ਰੇਨਿੰਗਜ,ਐਕਸਪੋਜਰ ਵਿਜਿਟ ਆਦਿ ਲਈ ਫੰਡਜ਼ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਬਿਨਾਂ ਕੈਮੀਕਲਜ਼ ਦੀ ਵਰਤੋਂ ਕੀਤੇ ਸ਼ੁੱਧ ਭੋਜਨ ਪਦਾਰਥਾਂ ਦੀ ਪੈਦਾਵਾਰ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਟ੍ਰੇਨਿੰਗ ਵਿੱਚ ਭਾਗ ਲੈ ਰਹੇ ਕਿਸਾਨਾਂ ਨੇ ਇਸ ਪ੍ਰੋਗਰਾਮ ਦੀ ਜਿਥੇ ਪ੍ਰਸੰਸਾ ਕੀਤੀ ਉਥੇ ਜ਼ਿਲ੍ਹੇ ਵਿੱਚ ਕੁਦਰਤੀ ਖੇਤੀ/ ਜੈਵਿਕ ਖੇਤੀ ਰਾਹੀਂ ਪੈਦਾ ਕੀਤੀਆਂ ਜਾ ਰਹੀਆਂ ਸਬਜੀਆਂ, ਦਾਲਾਂ, ਤੇਲਬੀਜ ਅਤੇ ਦਾਣੇਦਾਰ ਫਸਲਾਂ ਦੀ ਵਿਕਰੀ ਲਈ ਪਹਿਲਾਂ ਦੀ ਤਰ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਿਕਰੀ ਕੇਂਦਰ ਸਥਾਪਿਤ ਕਰਨ ਦੀ ਮੰਗ ਵੀ ਕੀਤੀ। ਸਕੀਮ ਦੇ ਫਾਰਮਰ ਮਾਸਟਰ ਟ੍ਰੇਨਰ ਤਰਜਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਮਨਰੇਗਾ ਸਕੀਮ ਅਧੀਨ ਖੇਤ ਪੱਧਰ ਕਰਨ, ਸਿੰਚਾਈ ਸਹੂਲਤਾਂ ਅਤੇ ਕੁਦਰਤੀ ਖੇਤੀ ਲਈ ਲੋੜੀਂਦੇ ਪਸ਼ੂ ਯੂਰਿਨ ਟੈਂਕ ਤਿਆਰ ਕਰਨ ਸਮੇਤ 150 ਤੋਂ ਵੀ ਵੱਧ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਦਿੱਤੀ ਜਾ ਸਕਦੀ ਹੈ। ਇਸ ਪ੍ਰੋਗਰਾਮ ਵਿੱਚ ਸ੍ਰੀ ਗੁਰਪ੍ਰਕਾਸ਼ ਸਿੰਘ ਪਿੰਡ ਝੰਜੇੜੀ, ਸ੍ਰੀ ਪ੍ਰਦੀਪ ਗੌਤਮ ਪਿੰਡ ਤਾਜਪੁਰ, ਸ਼੍ਰੀ ਜਰਨੈਲ ਸਿੰਘ ਪਿੰਡ ਗੁਡਾਣਾ, ਸ਼੍ਰੀ ਜਸਵਿੰਦਰ ਸਿੰਘ ਪਿੰਡ ਨਗਲਾ ਨੇ ਕੁਦਰਤੀ ਖੇਤੀ ਸਬੰਧੀ ਆਪਣੇ ਵਡਮੁਲੇ ਵਿਚਾਰ ਸਾਂਝੇ ਕੀਤੇ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਖੇਤੀਬਾੜੀ ਵਿਸਥਾਰ ਅਫਸਰ ਡਾ. ਸੁਖਜੀਤ ਕੌਰ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਸ਼ਿਖਾ ਸਿੰਗਲਾ, ਸ਼੍ਰੀ ਕਮਲਦੀਪ ਸਿੰਘ, ਏ.ਟੀ.ਐਮ. ਅਤੇ ਜਿਲ੍ਹੇ ਦੇ 50 ਤੋਂ ਵੱਧ ਪਿੰਡਾਂ ਦੇ ਨੁੰਮਾਇਦਿਆਂ ਨੇ ਭਾਗ ਲਿਆ।

Have something to say? Post your comment

 

More in Chandigarh

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

ਸਪੀਕਰ ਵੱਲੋਂ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਮੁੜ ਵਿਚਾਰਨ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਲੋਕ ਸੰਪਰਕ ਵਿਭਾਗ ‘ਚ 32 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾਮੁਕਤ ਹੋਏ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ