ਲਹਿਰਾਗਾਗਾ : ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਮੰਗਾਂ ਸੰਬੰਧੀ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਬਿਜਲੀ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਅੱਜ ਇੱਥੇ ਬਿਜਲੀ ਮੁਲਾਜ਼ਮਾਂ ਨੇ ਮੀਟਿੰਗ ਕੀਤੀ। ਜਿਸ ਵਿੱਚ ਮੁਲਾਜ਼ਮ ਆਗੂਆਂ ਪੂਰਨ ਸਿੰਘ ਖਾਈ,ਦਵਿੰਦਰ ਸਿੰਘ ਪਿਸੋਰ ਅਤੇ ਰਾਮਚੰਦਰ ਸਿੰਘ ਖਾਈ ਨੇ ਪਾਵਰਕੌਮ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨ ਉਪਰੰਤ ਉਹਨਾਂ ਦੱਸਿਆ ਕਿ 11,12,13 ਅਗਸਤ ਨੂੰ ਸਮੁੱਚੇ ਪੰਜਾਬ ਵਿੱਚ ਬਿਜਲੀ ਮੁਲਾਜ਼ਮ ਛੁੱਟੀ ਤੇ ਰਹਿਣਗੇ। ਕਿਉਂਕਿ ਪਾਵਰਕਾਮ ਦੀ ਮਨੇਜਮੈਟ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੇ ਬਾਵਜੂਦ ਲਾਗੂ ਨਹੀਂ ਕੀਤਾ ਜਾ ਰਿਹਾ ਹੈ ।ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ।ਜਿਸ ਦੇ ਰੋਸ ਵਜੋਂ ਬਿਜਲੀ ਕਰਮਚਾਰੀ 11 ਅਗਸਤ ਤੋਂ 13 ਅਗਸਤ ਤੱਕ ਸਮੂਹਿਕ ਛੁੱਟੀ ਭਰਕੇ ਸਮੁੱਚੇ ਪੰਜਾਬ ਦੇ ਬਿਜਲੀ ਦਫਤਰਾਂ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ ਮਜਬੂਰਨ ਅਦਾਰੇ ਦਾ ਸਮੁੱਚਾ ਕੰਮਕਾਜ ਠੱਪ ਕਰਨਗੇ ਅਤੇ 15 ਅਗਸਤ ਨੂੰ ਜ਼ਿਲਾ ਹੈਡ ਕੁਆਟਰ ਨੇੜਲੇ ਦਫ਼ਤਰ ਵਿੱਚ ਰੋਸ ਰੈਲੀ ਕਰਕੇ ਰੋਸ ਮਾਰਚ ਕੀਤਾ ਜਾਵੇਗਾ।ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮਨੇਜਮੈਟ ਦੀ ਹੋਵੇਗੀ ।ਮੁਲਾਜ਼ਮ ਆਗੂ ,ਜਸਵਿੰਦਰ ਸਿੰਘ ਪਿਸੋਰ,ਜੰਗੀਰ ਸਿੰਘ,ਗੁਰਮੀਤ ਸਿੰਘ,ਗੁਰਛੈਬਰ ਸਿੰਘ, ਪ੍ਰਦੀਪ ਕੁਮਾਰ, ਭੂਰਾ ,ਸੁਰਿੰਦਰ ਮੋਹਨ ਤੇ ਜਗਸੀਰ ਸਿੰਘ ਰਾਮਗੜ੍ਹ, ਮਨਜੀਤ ਕੁਮਾਰ, ਬਲਵਿੰਦਰਪਾਲ ਕੌਸ਼ਿਕ,ਖੁਸ਼ਦੀਪ ਸਿੰਘ ਦੀਪੀ ਆਦਿ ਆਗੂ ਵੀ ਮੀਟਿੰਗ ਵਿੱਚ ਹਾਜ਼ਿਰ ਹੋਏ ।