Sunday, October 12, 2025

Malwa

ਸੁਨਾਮ ਸਕੂਲ ਦੀਆਂ ਕੁੜੀਆਂ ਨੇ ਰਾਸ਼ਟਰਪਤੀ ਭਵਨ ‘ਚ ਮਨਾਇਆ ਰੱਖੜੀ ਦਾ ਤਿਉਹਾਰ 

August 10, 2025 07:20 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਐਸ.ਯੂ.ਐਸ.ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੁਨਾਮ ਦੇ ਹੋਸਟਲ ਵਿੱਚ ਰਹਿੰਦੀਆਂ ਵਿਦਿਆਰਥਣਾਂ ਨੇ, ਕਾਮਰਸ ਵਿਭਾਗ ਦੀ ਲੈਕਚਰਾਰ ਮਮਤਾ ਰਾਣੀ ਦੇ ਨਾਲ, ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰੱਖੜੀ ਦਾ ਤਿਉਹਾਰ ਮਨਾਉਣ ਦਾ ਮਾਣ ਪ੍ਰਾਪਤ ਕੀਤਾ। ਇਸ ਯਾਦਗਾਰ ਮੌਕੇ ‘ਤੇ ਵਿਦਿਆਰਥਣਾਂ ਨੇ ਭਾਰਤ ਦੀ  ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਰੱਖੜੀਆਂ ਬੰਨ੍ਹੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ। ਰੰਗ-ਬਰੰਗੇ ਪੰਜਾਬੀ ਪ੍ਰੰਪਰਾਗਤ ਪਹਿਰਾਵਿਆਂ ਵਿੱਚ ਸਜੀਆਂ ਵਿਦਿਆਰਥਣਾਂ ਨੇ ਪੰਜਾਬ ਦੀ ਧਰੋਹਰ ਅਤੇ ਸੱਭਿਆਚਾਰ ਦੀ ਮਹਿਕ ਰਾਸ਼ਟਰਪਤੀ ਭਵਨ ਵਿੱਚ ਫੈਲਾਈ।
ਸਕੂਲ ਦੀ ਪ੍ਰਿੰਸੀਪਲ ਨੀਲਮ ਰਾਣੀ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਸਕੱਤਰ ਪੰਜਾਬ, ਅਤੇ ਸਾਰੇ ਸੰਬੰਧਤ ਅਧਿਕਾਰੀਆਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਵਿਦਿਆਰਥਣਾਂ ਨੂੰ ਇਹ ਸੁਨਹਿਰੀ ਮੌਕਾ ਪ੍ਰਦਾਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਸੱਭਿਆਚਾਰਕ ਮਾਣ, ਰਾਸ਼ਟਰੀ ਏਕਤਾ ਅਤੇ ਪਰੰਪਰਾਵਾਂ ਪ੍ਰਤੀ ਆਦਰ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਆਖਿਆ ਕਿ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ।

Have something to say? Post your comment

 

More in Malwa

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ