ਜੋਨ ਪੱਧਰੀ ਮੁਕਾਬਲਿਆਂ ਵਿੱਚ ਲਿਆ ਹਿੱਸਾ
ਸੁਨਾਮ : ਸੂਬਾ ਸਰਕਾਰ ਵੱਲੋਂ ਕਰਵਾਏ ਜੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਕਲਗੀਧਰ ਪਬਲਿਕ ਸਕੂਲ ਸੁਨਾਮ ਦੇ ਬੱਚਿਆਂ ਦੀ ਚੜ੍ਹਤ ਰਹੀ। ਮੁੱਕੇਬਾਜ਼ੀ ਮੁਕਾਬਲੇ ਵਿੱਚ ਦਸਵੀਂ ਕਲਾਸ ਦੇ ਵਿਦਿਆਰਥੀ ਸਾਇਮਨਪ੍ਰੀਤ ਸਿੰਘ ਨੇ ਅੰਡਰ-17 ਮੁਕਾਬਲੇ ਵਿੱਚ ਸੋਨ ਤਗ਼ਮਾ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਅੰਡਰ-14 ਵਿੱਚ ਸੋਨ ਤਗ਼ਮਾ, ਸੱਤਵੀ ਕਲਾਸ ਦੇ ਵਿਦਿਆਰਥੀ ਰਣਵੀਰ ਸਿੰਘ ਅਤੇ ਪਰਮਿੰਦਰ ਸਿੰਘ ਨੇ ਸੋਨ ਤਗ਼ਮਾ ਜਿੱਤਿਆ ਜਦਕਿ ਸਿਮਰਜੀਤ ਸਿੰਘ ਨੇ ਕਾਂਸੇ ਦਾ ਤਗ਼ਮਾ ਜਿੱਤ ਕੇ ਵਾਹ-ਵਾਹ ਖੱਟੀ, ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਦੇ ਨਾਲ ਹੀ ਅੰਡਰ-14 ਬਾਕਸਿੰਗ ਮੁਕਾਬਲਿਆਂ ਵਿੱਚ ਸਭ ਤੋਂ ਵੱਧ ਸੋਨ ਤਗ਼ਮੇ ਜਿੱਤ ਕੇ ਕਲਗੀਧਰ ਪਬਲਿਕ ਸਕੂਲ ਜੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਮੋਹਰੀ ਰਿਹਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਚਰਨ ਸਿੰਘ ਹਰੀਕਾ,ਚੇਅਰਪਰਸਨ ਮੈਡਮ ਜਸਵੰਤ ਕੌਰ ਹਰੀਕਾ, ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ, ਡੀਪੀਈ ਪਰਮਿੰਦਰ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਫਲਤਾ ਬੱਚਿਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲਿਆਂਦਾ ਜਾਵੇਗਾ। ਇਸ ਸਮੇਂ ਮਨਜੀਤ ਸਿੰਘ, ਸੱਤਪਾਲ ਸਿੰਘ, ਕੁਲਦੀਪ ਸਿੰਘ, ਦਲਜੀਤ ਕੌਰ, ਕੋਮਲ ਕੌਰ, ਹਰਪ੍ਰੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।