Thursday, October 16, 2025

Malwa

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ 4 ਹਫਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ/ਕਾਊਂਸਲਿੰਗ ਮਿਤੀ 13-08-2025 ਨੂੰ

August 11, 2025 06:07 PM
SehajTimes

ਪਟਿਆਲਾ : ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ  ਕੁਲਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਅਤੇ  ਦਲਬੀਰ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਦੇ ਯਤਨ ਸਦਕਾ ਜਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਤਿਹ ਕਰਨ ਲਈ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਸਕੀਮਾਂ ਵਿੱਚ ਡੇਅਰੀ ਧੰਦੇ ਲਈ 4 ਹਫਤਿਆਂ ਦਾ ਵੱਖਰਾ ਡੇਅਰੀ ਉਦਮ ਸਿਖਲਾਈ ਕੋਰਸ ਡੇਅਰੀ ਕਿਸਾਨਾਂ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸੂਰੁ ਕਰਨ ਤੋਂ ਪਹਿਲਾਂ ਧਿਆਨ ਯੋਗ ਗੱਲਾਂ, ਦੁਧਾਰੂ ਪਸੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਾਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀ ਆਮ ਬੀਮਾਰੀਆਂ ਬਾਰੇ, ਦੁੱਧ ਦੀ ਫੈਟ/ਐਸ.ਐਨ. ਐਫ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰ ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ ਅਤੇ ਪਰਾਲੀ ਦੀ ਯੂਰੀਆ ਟਰੀਟਮੈਂਟ ਦਾ ਪ੍ਰੈਕੀਟਕਲ ਕਰਵਾਉਣ ਬਾਰੇ ਤੇ ਸੰਤੁਲਿਤ ਪਸੂ ਖੁਰਾਕ ਤਿਆਰ ਕਰਨ, ਸਾਫ ਦੁੱਧ ਪੈਦਾ ਕਰਨ, ਦੁੱਧ ਦੀ ਮਾਰਕਿੰਟਿਗ ਕਰਨ ਤੇ ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। 
ਇਸ ਸਕੀਮ ਤਹਿਤ ਮਿਤੀ 18/08/2025 ਤੋਂ ਚਾਰ ਹਫਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ(ਲੁਧਿਆਣਾ) ਅਤੇ ਸੰਗਰੂਰ ਵਿਖੇ ਸੁਰੂ ਕੀਤਾ ਜਾ ਰਿਹਾ ਹੈ । ਜਿਸਦੀ ਜਨਰਲ ਜਾਤੀ ਲਈ ਫੀਸ 5000/- ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000/-ਰੁਪਏ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਮਿਤੀ 13/08/2025 ਨੂੰ ਸਵੇਰੇ 10:00 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ( ਜਿਲ੍ਹਾ ਲੁਧਿਆਣਾ) ਅਤੇ ਸੰਗਰੂਰ ਵਿਖੇ ਕੀਤੀ ਜਾਣੀ ਹੈ।ਸਿਖਲਾਈ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ। ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇ ਚਾਹੀਦੇ ਹਨ । ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ, ਕੁਆਟਰ ਨੰ. 313-321, ਬਲਾਕ-1, ਘਲੋੜੀ ਗੇਟ, ਪਟਿਆਲਾ ਪਾਸੋਂ 100/- ਪ੍ਰਾਸਪੈਕਟ ਪ੍ਰਾਪਤ ਕਰਕੇ ਕਾਊਸਲਿੰਗ/ਚੋਣ ਦੀ ਮਿਤੀ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰ. 81461-00543 ਸੰਪਰਕ ਕਰ ਸਕਦੇ ਹਨ।

 

Have something to say? Post your comment

 

More in Malwa

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ