Tuesday, October 14, 2025

Malwa

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ 08 ਪਿੰਡਾਂ ਵਿੱਚ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ 12 ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

August 11, 2025 06:38 PM
SehajTimes
ਖਨੌਰੀ : ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 
 
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ 08 ਪਿੰਡਾਂ ਵਿੱਚ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ 12 ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਇਸ ਮੌਕੇ ਪਿੰਡ ਬੁਸੈਹਰਾ ਵਿਖੇ 40 ਲੱਖ ਰੁਪਏ ਨਾਲ ਬਣਨ ਵਾਲੇ ਪੰਚਾਇਤ ਘਰ ਦਾ, ਅਨਦਾਨਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਸ ਸੈਂਟਰ, 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਅਤੇ 06.32 ਲੱਖ ਰੁਪਏ ਦੀ ਲਾਗਤ ਨਾਲ ਪਸ਼ੂ ਡਿਸਪੈਂਸਰੀ ਦਾ, 40 ਲੱਖ ਰੁਪਏ ਦੀ ਲਾਗਤ ਨਾਲ ਬਨਾਰਸੀ ਵਿਖੇ ਪੰਚਾਇਤ ਘਰ, ਗੁਲਾੜੀ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਸ ਸੈਂਟਰ, ਭੂਲਣ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ, ਮਕਰੌੜ ਸਾਹਿਬ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਤੇ 10 ਲੱਖ ਰੁਪਏ ਦੀ ਲਾਗਤ ਨਾਲ ਆਂਗਣਵਾੜੀ ਸੈਂਟਰ ਅਤੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਆਯੁਰਵੈਦਿਕ ਡਿਸਪੈਂਸਰੀ, ਰਾਮਪੁਰ ਗੁੱਜਰਾਂ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ, ਬੱਲਰਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਸ ਸੈਂਟਰ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਸ਼੍ਰੀ ਗੋਇਲ ਨੇ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 
 
ਸ਼੍ਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕੀਤੇ ਜਾਣ ਦੇ ਕੀਤੇ ਵਾਅਦੇ ਮੁਤਾਬਕ ਕੀਤੇ ਕੰਮ ਨਾਲ 
ਕਈ ਖੇਤਾਂ ਨੂੰ ਕਰੀਬ 30 ਸਾਲ ਬਾਅਦ ਨਹਿਰੀ ਪਾਣੀ ਮਿਲਿਆ ਹੈ। ਸੂਬੇ ਦੇ ਨਹਿਰੀ ਸਿਸਟਮ ਦੇ ਵਿਕਾਸ ਹਿਤ "ਆਪ" ਸਰਕਾਰ ਨੇ ਪਿਛਲੇ ਸਾਲਾਂ ਵਿੱਚ ਕਰੀਬ 4500 ਕਰੋੜ ਰੁਪਏ ਦੇ ਕੰਮ ਕਰਵਾਏ ਹਨ ਤੇ ਸੂਬੇ ਦੇ ਨਹਿਰੀ ਪ੍ਰਬੰਧ ਦੇ ਵਿਕਾਸ ਲਈ ਇਸ ਸਾਲ ਕਰੀਬ 3264 ਕਰੋੜ ਰੁਪਏ ਖਰਚੇ ਜਾ ਰਹੇ ਹਨ। 
 
ਸ਼੍ਰੀ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਸਰਕਾਰ ਬਣਨ ਤਕ ਪੰਜਾਬ ਦੇ ਹਿੱਸੇ ਦਾ ਤੀਜਾ ਹਿੱਸਾ ਪਾਣੀ ਵਰਤਿਆ ਹੀ ਨਹੀਂ ਜਾ ਰਿਹਾ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਨਹਿਰੀ ਪ੍ਰਬੰਧ ਨੂੰ ਠੀਕ ਕਰਨ ਵੱਲ ਧਿਆਨ ਨਹੀਂ ਦਿੱਤਾ ਸੀ। ਪਰ ਮੌਜੂਦਾ ਸਰਕਾਰ ਦੇ ਯਤਨਾਂ ਸਦਕਾ ਨਹਿਰੀ ਪਾਣੀ ਦੀ ਵਰਤੋਂ 62 ਫ਼ੀਸਦ ਤੋਂ 86 ਫ਼ੀਸਦ ਤਕ ਪੁੱਜ ਗਈ ਹੈ। 
 
ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕੇ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ। 
 
ਕੈਬਨਿਟ ਮੰਤਰੀ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਦਰਿਆਵਾਂ 'ਚ ਪਾਣੀ ਦੇ ਪੱਧਰ ਦੀ ਨਿਗਰਾਨੀ ਲਗਾਤਾਰ ਕੀਤੀ ਜਾ ਰਹੀ ਹੈ। ਹੜ੍ਹਾਂ ਦੀ ਰੋਕਥਾਮ ਹਿਤ ਪੰਜਾਬ ਸਰਕਾਰ ਵੱਲੋਂ ਦਰਿਆਵਾਂ ਦੇ ਕੰਢੇ ਚੌੜੇ ਤੇ ਮਜ਼ਬੂਤ ਕੀਤੇ ਗਏ ਹਨ, ਜਿਸ ਨਾਲ ਇਕ ਤਾਂ ਪਾੜ ਪੈਣ ਦੀ ਸੰਭਾਵਨਾ ਬਹੁਤ ਘੱਟ ਗਈ ਹੈ, ਦੂਜਾ ਜੇਕਰ ਲੋੜ ਪੈਂਦੀ ਹੈ ਤਾਂ ਦਰਿਆਵਾਂ ਦੇ ਕੰਢੇ ਉੱਤੇ ਮਸ਼ੀਨਰੀ ਸੌਖੇ ਤਰੀਕੇ ਨਾਲ ਚੱਲ ਸਕਦੀ ਹੈ। ਪ੍ਰਸ਼ਾਸਨ ਵੱਲੋਂ ਰੇਤੇ ਦੇ ਲੋੜੀਂਦੇ ਗੱਟੇ ਤਿਆਰ ਰੱਖੇ ਗਏ ਹਨ। ਇਸ ਦੇ ਨਾਲ-ਨਾਲ ਲੋਹੇ ਦੇ ਜਾਲਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ। 
 
ਸ਼੍ਰੀ ਗੋਇਲ ਨੇ ਕਿਹਾ ਕਿ ਜਿਵੇਂ ਹੀ ਹੜ੍ਹ ਸਬੰਧੀ ਕੋਈ ਅਲਰਟ ਪ੍ਰਾਪਤ ਹੁੰਦਾ ਹੈ ਤਾਂ ਫੌਰੀ ਹੀ ਸਬੰਧਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਤਬਦੀਲ ਕਰ ਦਿੱਤਾ ਜਾਵੇਗਾ। ਸੂਬੇ ਵਿੱਚ ਵੱਖੋ-ਵੱਖ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ। ਰਾਹਤ ਕੈਂਪਾਂ ਦੀ ਸੂਚੀ, ਕਮਿਊਨੀਕੇਸ਼ਨ ਪਲਾਨ, ਹੌਟ ਸਪੌਟ ਸਥਾਨਾਂ ਦੀ ਸੂਚੀ ਵੀ ਤਿਆਰ ਹੈ। ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਹਰਾ ਅਤੇ ਸੁੱਕਾ ਚਾਰੇ ਦਾ ਪ੍ਰਬੰਧ ਕਰਨ ਬਾਰੇ ਕਿਹਾ ਗਿਆ ਹੈ। 
 
ਇਸ ਦੌਰਾਨ ਪੀ.ਏ. ਰਾਕੇਸ਼ ਕੁਮਾਰ ਗੁਪਤਾ ਸਮੇਤ ਪਿੰਡਾਂ ਦੇ ਪੰਚ, ਸਰਪੰਚ, ਵੱਖ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡਾਂ ਅਤੇ ਸ਼ਹਿਰਾਂ ਦੇ ਵਾਸੀ ਹਾਜ਼ਰ ਸਨ।

Have something to say? Post your comment

 

More in Malwa

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ