Saturday, August 16, 2025
BREAKING NEWS
ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ 'ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ

August 11, 2025 06:40 PM
SehajTimes

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 163ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 163 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,524 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 1092 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 366 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 28 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ

ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੇ ਜਨ ਸਿਹਤ ਅਤੇ ਭਾਈਚਾਰਕ ਸੇਵਾ 'ਤੇ ਕੇਂਦ੍ਰਿਤ 79ਵਾਂ ਆਜ਼ਾਦੀ ਦਿਵਸ ਮਨਾਇਆ

79ਵਾਂ ਆਜ਼ਾਦੀ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਮਨਾਇਆ ਗਿਆ 79ਵਾਂ ਆਜ਼ਾਦੀ ਦਿਹਾੜਾ

ਮੋਹਾਲੀ ਪੁਲਿਸ ਵੱਲੋਂ 3 ਅੰਤਰਰਾਜੀ ਚੋਰ ਗਿਰੋਹ ਬੇਨਕਾਬ, 35 ਲੱਖ ਰੁਪਏ ਦੀ ਕੀਮਤ ਦਾ ਮਾਲ ਬਰਾਮਦ, 6 ਗ੍ਰਿਫਤਾਰ

ਤੇ ਹੁਣ ਕਾਂਗਰਸ ਪ੍ਰਧਾਨ ਜੀਤੀ ਪਡਿਆਲਾ ਨੇ ਮੁੱਖ ਮੰਤਰੀ ਤੋਂ ਖਰੜ ਵਾਸੀਆਂ ਲਈ ‘ਹੈਲੀਕਾਪਟਰ’ ਅਤੇ ‘ਕਿਸ਼ਤੀਆਂ’ ਮੰਗੀਆਂ…

ਪੱਤਰਕਾਰ ਬਿੱਲਾ ਅਕਾਲਗੜੀਆ ਨੂੰ ਸਦਮਾ- ਸੱਸ ਦਾ ਦਿਹਾਂਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਕੀਤਾ ਜਾਵੇਗਾ ਸਨਮਾਨਿਤ