Wednesday, November 26, 2025

Malwa

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਮੌਕੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਦਾਇਤਾਂ

August 11, 2025 06:46 PM
SehajTimes

ਪਟਿਆਲਾ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਇੱਥੇ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਗਈ । ਐਸ.ਡੀ.ਐਮ. ਨਾਭਾ ਦੀ ਪ੍ਰਧਾਨਗੀ ਹੇਠ ਲਗਾਈ ਇਸ ਪੈਨਸ਼ਨ ਅਦਾਲਤ ਵਿੱਚ ਪੁੱਜੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ । ਪੈਨਸ਼ਨ ਅਦਾਲਤ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀ ਵੀ ਮੌਜੂਦ ਸਨ।

ਪੈਨਸ਼ਨਰਾਂ ਦੀਆਂ ਦਰਪੇਸ਼ ਸਮੱਸਿਆਵਾਂ ਸੁਣਦਿਆਂ ਇਸਮਿਤ ਵਿਜੇ ਸਿੰਘ ਨੇ ਕਰਮਚਾਰੀਆਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰ ਹੈ ਅਤੇ ਇਹਨਾਂ ਦਾ ਪਹਿਲ ਦੇ ਅਧਾਰ ‘ ਤੇ ਹੱਲ ਕੀਤਾ ਜਾਵੇਗਾ । ੳਹਨਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਕਿਸੇ ਵੀ ਪੈਨਸ਼ਨਰ ਨੂੰ ਕੋਈ ਵੀ ਸ਼ਿਕਾਇਤ ਦਾ ਮੌਕੇ ਨਾ ਦਿੱਤਾ ਜਾਵੇ ।

ਇਸ ਮੌਕੇ ਉਹਨਾਂ ਸੇਵਾ ਮੁਕਤ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਅਤੇ ਪੈਨਸ਼ਨਰਾਂ ਦੀਆਂ ਦਿੱਕਤਾਂ ਦਾ ਤੁਰੰਤ ਨਿਪਟਾਰਾ ਕਰਵਾਉਂਦਿਆਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਅਜਿਹੇ ਪ੍ਰਬੰਧ ਕੀਤੇ ਜਾਣ ਕਿ ਪੈਨਸ਼ਨਰਾਂ ਨੂੰ ਆਪਣੀਆਂ ਪੈਨਸ਼ਨਾਂ ਦੇ ਲਾਭਾਂ, ਡੀ.ਸੀ.ਆਰ.ਜੀ. , ਜੀ.ਪੀ.ਐਫ., ਲੀਵ ਇਨਕੈਸ਼ਮੈਂਟ ਰਕਮ ਦੀ ਪੂਰੀ ਅਦਾਇਗੀ ਤੇ ਮੈਡੀਕਲ ਅਧਾਰ ‘ ਤੇ ਕੰਮਿਊਟਿਡ ਛੁੱਟੀ ਦੀ ਅਦਾਇਗੀ ਕਰਨ ਅਤੇ ਹੋਰ ਅਦਾਇਗੀਆਂ ਲੈਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਉਹਨਾਂ ਇਸ ਪੈਨਸ਼ਨ ਅਦਾਲਤ ਵਿੱਚ ਗੈਰ ਹਾਜ਼ਰ ਰਹਿਣ ਵਾਲੇ ਵਿਭਾਗਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਲਈ ਵੀ ਆਖਿਆ।

ਇਸ ਮੌਕੇ ਸੀਨੀਅਰ ਅਕਾਂਊਂਟਸ ਅਫਸਰ ਰਣਜੀਤ ਕੁਮਾਰ, ਸਹਾਇਕ ਅਕਾਂਊਂਟਸ ਅਫਸਰ ਦਿਨੇਸ਼ ਕੁਮਾਰ, ਅਕਾਂਊਂਟੈਂਟ ਅਰੁਨ ਕੋਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

Have something to say? Post your comment