Friday, August 15, 2025
BREAKING NEWS
ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

Majha

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਭੇਜ ਕੇ ਗਿਆਨੀ ਗੜਗੱਜ ਦੇ ਪ੍ਰੋ. ਦਰਸ਼ਨ ਸਿੰਘ ਨਾਲ ਸੰਬੰਧਾਂ ਦੀ ਨਿਰਪੱਖ ਜਾਂਚ ਦੀ ਕੀਤੀ ਅਪੀਲ

August 11, 2025 06:58 PM
SehajTimes

ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

 

ਅੰਮ੍ਰਿਤਸਰ : ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਇੱਕ ਪੱਤਰ ਲਿਖ ਕੇ ਗਿਆਨੀ ਕੁਲਦੀਪ ਸਿੰਘ ਗੜਗੱਜ 'ਤੇ ਰਾਗੀ ਪ੍ਰੋ. ਦਰਸ਼ਨ ਸਿੰਘ ਨਾਲ ਖੁੱਲ੍ਹ ਕੇ ਸਹਿਯੋਗ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰ ਧਾਰਮਿਕ ਮਾਮਲੇ ’ਤੇ ਪੰਥਕ ਪਰੰਪਰਾਵਾਂ ਅਨੁਸਾਰ ਨਿਰਪੱਖਤਾ ਨਾਲ ਜਾਂਚ ਕਰਨ ਅਤੇ ਦੋਸ਼ੀ ਪਾਏ ਜਾਣ 'ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਦਰਸ਼ਨ ਸਿੰਘ ਦਾ ਸਾਥ ਦੇਣ ਦੇ ਮਾਮਲੇ ’ਚ ਗਿਆਨੀ ਕੁਲਦੀਪ ਸਿੰਘ ਗੜਗੱਜ ਆਪਣੀ ਸਥਿਤੀ ਸਪਸ਼ਟ ਕਰੇ। ਮਾਮਲਾ ਝੂਠ ਨਹੀਂ ਹੈ ਤਾਂ ਉਨ੍ਹਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਹੱਕ ਨਹੀਂ ਹੈ।

ਪ੍ਰੋ. ਸਰਚਾਂਦ ਸਿੰਘ ਖਿਆਲਾ ਜੋ ਕਿ ਪੰਜਾਬ ਭਾਜਪਾ ਦੇ ਬੁਲਾਰੇ ਵੀ ਹਨ ਨੇ ਕਿਹਾ ਕਿ ਪੰਥ ਚੋਂ ਛੇਕੇ ਹੋਏ ਰਾਗੀ ਪ੍ਰੋ. ਦਰਸ਼ਨ ਸਿੰਘ ਨੂੰ ਸਮਾਗਮ ਵਿੱਚ ਸੱਦਾ ਦੇ ਕੇ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼ ਵਿੱਚ ਜਿਵੇਂ ਜੰਮੂ ਨਾਲ ਸੰਬੰਧਿਤ ਦੋ ਗੁਰਦੁਆਰਾ ਕਮੇਟੀਆਂ ਦੇ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 6 ਅਗਸਤ ਨੂੰ ’ਤਨਖ਼ਾਹ’ ਲਗਾਈ ਗਈ , ਉਸੇ ਤਰਜ਼ ’ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪ੍ਰੋ. ਦਰਸ਼ਨ ਸਿੰਘ ਰਾਗੀ ਨਾਲ ਖੁੱਲ੍ਹਾ ਸਹਿਯੋਗ ਕਰਦਿਆਂ ਗੁਰੂ ਸਿਧਾਂਤ, ਸਿੱਖ ਇਤਿਹਾਸ, ਮਰਿਆਦਾ ਅਤੇ ਪੰਥਕ ਪਰੰਪਰਾਵਾਂ ਵਿਰੁੱਧ ਉਸ ਵੱਲੋਂ ਕੀਤੇ ਗਈ ਗੁਮਰਾਹਕੁਨ ਪ੍ਰਚਾਰ ਨੂੰ ਸਹਿਯੋਗ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਕੀਤੀ ਗਈ ਉਲੰਘਣਾ ਦੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਉਸ ਬਾਰੇ ਨਿਰਪੱਖ ਜਾਂਚ ਕਰਾਉਣ ਦੀ ਲੋੜ ਹੈ।
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ 13 ਜਨਵਰੀ 2010 ਨੂੰ ਜੰਡਿਆਲਾ ਗੁਰੂ ਵਿਖੇ ਸਮਾਗਮ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਐਲਾਨ ਕੀਤਾ ਗਿਆ ਕਿ “ਅੱਗੇ ਵੀ ਪ੍ਰੋ. ਦਰਸ਼ਨ ਸਿੰਘ ਦੇ ਕੀਰਤਨ ਪ੍ਰੋਗਰਾਮ ਕਰਵਾਏ ਜਾਣਗੇ” ਅਤੇ ਸਮੁੱਚੀ ਕੌਮ ਨੂੰ ਦਸਮ ਗ੍ਰੰਥ ਦਾ ਵਿਰੋਧ ਕਰਨ ਦੀ ਵੀ ਅਪੀਲ ਕੀਤੀ ਗਈ। ਇਸ ਬਾਰੇ ਖ਼ਬਰ 14 ਜਨਵਰੀ 2010 ਨੂੰ (ਸਪੋਕਸਮੈਨ?) ਪ੍ਰਕਾਸ਼ਿਤ ਹੋਈ। ਇਸ ਤੋਂ ਪਹਿਲਾਂ 7 ਜਨਵਰੀ 2010 ਨੂੰ ਪਿੰਡ ਧਾਰੜ ਵਿਖੇ ਸਮਾਗਮ ਲਈ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸਾਥੀਆਂ ਵੱਲੋਂ ਪਿੰਡ ਦਾ ਦੌਰਾ ਕਰਦਿਆਂ ਲੋਕਾਂ ਨੂੰ ਉਤਸ਼ਾਹਿਤ ਕੀਤਾ ਅਤੇ 12 ਜਨਵਰੀ 2010 ਨੂੰ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਵਿੱਚ ਪ੍ਰੋ. ਦਰਸ਼ਨ ਸਿੰਘ ਦੀ ਸ਼ਮੂਲੀਅਤ ਦੇ ਮੱਦੇ ਨਜ਼ਰ ਜ਼ੋਰਦਾਰ ਤਿਆਰੀਆਂ ਕੀਤੀਆਂ ਗਈਆਂ, ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਪਸ਼ਟ ਹੁਕਮਾਂ ਦੀ ਉਲੰਘਣਾ ਸੀ। ਕਿਉਂਕਿ 8 ਜਨਵਰੀ 2007 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰੋ. ਦਰਸ਼ਨ ਸਿੰਘ ਵੱਲੋਂ ਕੀਤੇ ਜਾ ਰਹੇ ਗੁਮਰਾਹਕੁਨ ਪ੍ਰਚਾਰ ਤੋਂ ਸਿੱਖ ਸੰਗਤ ਸੁਚੇਤ ਰਹਿਣ ਪ੍ਰਤੀ ਆਦੇਸ਼ ਜਾਰੀ ਕੀਤਾ ਗਿਆ । ਇਸੇ ਤਰਾਂ 17 ਨਵੰਬਰ 2009 ਨੂੰ ਪ੍ਰੋ. ਦਰਸ਼ਨ ਸਿੰਘ ਵੱਲੋਂ ਅਮਰੀਕਾ ਵਿੱਚ ਗੁਰਦੁਆਰਾ ਸਾਹਿਬ ਰੋਚੈਸਟਰ, ਨਿਊਯਾਰਕ ਵਿਖੇ ਕੀਰਤਨ ਦੌਰਾਨ ਗੁਰੂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਬੰਧੀ ਘਟੀਆ ਟਿੱਪਣੀਆਂ ਕਰਨ ’ਤੇ, ਪੰਜ ਸਿੰਘ ਸਾਹਿਬਾਨ ਵੱਲੋਂ ਪ੍ਰੋ. ਦਰਸ਼ਨ ਸਿੰਘ ਨੂੰ ਸਪਸ਼ਟੀਕਰਨ ਦੇਣ ਲਈ ਬੁਲਾਇਆ ਗਿਆ ਅਤੇ ਉਸ ’ਤੇ ਕਿਸੇ ਵੀ ਧਾਰਮਿਕ ਸਟੇਜ ’ਤੇ ਕਥਾ-ਕੀਰਤਨ ਕਰਨ ਜਾਂ ਬੋਲਣ ’ਤੇ ਪੂਰੀ ’ਪਾਬੰਦੀ’ ਲਗਾ ਦਿੱਤੀ ਗਈ। ਇਸੇ ਮਾਮਲੇ ’ਚ 5 ਦਸੰਬਰ 2009 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ ਕੀਤੇ ਜਾਣ ਦੇ ਬਾਵਜੂਦ ਪੇਸ਼ ਨਾ ਹੋਣ ’ਤੇ ਉਹਨਾਂ ਨੂੰ ’ਤਨਖ਼ਾਹੀਆ’ ਕਰਾਰ ਦਿੱਤਾ ਗਿਆ। ਉਪਰੰਤ 7 ਜਨਵਰੀ ਅਤੇ ਫਿਰ 29 ਜਨਵਰੀ 2010 ਨੂੰ ਦੂਜੀ ਵਾਰ ਬੁਲਾਉਣ ’ਤੇ ਵੀ ਪੰਜ ਸਿੰਘ ਸਾਹਿਬਾਨ ਦੇ ਸਨਮੁਖ ਪੇਸ਼ ਨਾ ਹੋਣ ਕਰਕੇ, ਪੰਜ ਸਿੰਘ ਸਾਹਿਬਾਨ ਵੱਲੋਂ ਦੀਰਘ ਵਿਚਾਰਾਂ ਉਪਰੰਤ ਪ੍ਰੋ. ਦਰਸ਼ਨ ਸਿੰਘ ਰਾਗੀ ਨੂੰ ਗੁਰੂ ਨਿੰਦਕ ਅਤੇ ਗੁਰੂ ਪੰਥ ’ਤੋਂ ਆਕੀ ਹੋਣ  ਕਰਕੇ  ਪੰਥਚੋਂ ’ਛੇਕ’  ਦਿੱਤਾ ਗਿਆ ਅਤੇ ਸੰਗਤ ਨੂੰ ਉਸ ਨਾਲ ਕਿਸੇ ਤਰ੍ਹਾਂ ਦਾ ਸਹਿਯੋਗ ਨਾ ਕਰਨ ਦਾ ਹੁਕਮ ਜਾਰੀ ਕੀਤਾ ਗਿਆ।
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਉਪਰੋਕਤ ਹਵਾਲਿਆਂ ਤੇ ਸਬੂਤਾਂ ਤੋਂ ਸਪਸ਼ਟ ਹੈ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2010 ਵਿੱਚ, ਉਸ ਸਮੇਂ ਜਦੋਂ ਪ੍ਰੋ. ਦਰਸ਼ਨ ਸਿੰਘ ਤਨਖ਼ਾਹੀਆ ਕਰਾਰ ਦਿੱਤਾ ਜਾ ਚੁੱਕਾ ਸੀ, ਖੁੱਲ੍ਹਾ ਸਹਿਯੋਗ ਕੀਤਾ। ਇਹ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ ਦੀ ਉਲੰਘਣਾ ਹੀ ਨਹੀਂ, ਸਗੋਂ ਗੰਭੀਰ ਧਾਰਮਿਕ ਅਪਰਾਧ ਹੈ। ਇਸ ਲਈ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦਿਆਂ’ਤੇ ਬਣਾਈ ਰੱਖਣ ਦੀ ਕੋਈ ਤੁਕ ਨਹੀਂ ਬਣਦੀ ਲਿਹਾਜ਼ਾ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਕੀਤੀ ਉਲੰਘਣਾ ਦੀ ਨਿਰਪੱਖ ਜਾਂਚ ਕੀਤੀ ਜਾਵੇ। ਜਾਂਚ ਰਿਪੋਰਟ ਅਤੇ ਸਚਾਈ ਸੰਗਤਾਂ ਦੇ ਸਾਹਮਣੇ ਪ੍ਰਗਟ ਕੀਤੀ ਜਾਵੇ। ਜੇਕਰ ਦੋਸ਼ ਸਾਬਤ ਹੁੰਦੇ ਹਨ, ਤਾਂ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇ।

Have something to say? Post your comment

 

More in Majha

ਸਲਾਨਾ ਦੂਸਰੇ ਇਜਲਾਸ 17 ਅਗਸਤ ਨੂੰ ਕਸਬਾ ਹਰੀਕੇ ਪੱਤਣ ਵਿਖੇ ਸਤਲੁਜ ਪੈਲਸ ਵਿੱਚ ਕਰਵਾਇਆ ਜਾ ਰਿਹਾ

ਖ਼ਾਲਸਾ ਕਾਲਜ ਵੂਮੈਨ ‘5 ਸਟਾਰ’ ਰੇਟਿੰਗ ਨਾਲ ਸਨਮਾਨਿਤ

ਐਡਵੋਕੇਟ ਧਾਮੀ ਨੇ ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ

ਲੋਕ ਰੋਹ ਅੱਗੇ ਸਰਕਾਰ ਨੇ ਆਖਿਰ ਗੋਡੇ ਟੇਕੇ : ਤਿਲਕ ਰਾਜ ਸ਼ਰਮਾਂ

ਪਾਕਿਸਤਾਨ ਘੱਟਗਿਣਤੀਆਂ ਲਈ ਜ਼ਿੰਦਾ ਕਬਰਸਤਾਨ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੀਰ ਬਾਬਾ ਸ਼ਾਹਮੁਦਾਰ ਜੀ ਦੇ ਸਲਾਨਾ ਜੋੜ ਮੇਲੇ ਤੇ ਨੌਜਵਾਨਾਂ ਨੇ ਲਗਾਇਆ ਠੰਡੀ ਲੱਸੀ ਦਾ ਲੰਗਰ

ਸਰਦਾਰ ਹਰਮੀਤ ਸਿੰਘ ਕਾਲਕਾ ਵੱਲੋਂ ਸਾਰੇ ਸਿੱਖ ਸੰਸਥਾਵਾਂ ਨੂੰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਾਂਝੇ ਤੌਰ 'ਤੇ ਮਨਾਉਣ ਦੀ ਅਪੀਲ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਸੰਸਦ ਮੈਂਬਰ ਵਿਕਰਮ ਸਾਹਨੀ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਆਲੇ-ਦੁਆਲੇ ਤੁਰੰਤ ਸਫਾਈ ਦੇ ਉਪਾਅ ਕੀਤੇ ਜਾਣ ਦੀ ਮੰਗ ਕੀਤੀ 

ਸਿੱਖ ਫ਼ਾਰ ਜਸਟਿਸ ਵੱਲੋਂ ਕੈਨੇਡਾ ’ਚ ਖ਼ਾਲਿਸਤਾਨ ਦਾ ਫ਼ਰਜ਼ੀ ਦੂਤਾਵਾਸ ਖੋਲ੍ਹਣ ਦਾ ਮਾਮਲਾ