ਮੋਗਾ : ਮਾਣਯੋਗ ਡੀ.ਜੀ.ਪੀ.ਪੰਜਾਬ ਜਨਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ ‘ਯੁਧ ਨਸ਼ਿਆਂ ਵਿਰੂੱਧ’ ਤਹਿਤ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਤਹਿਤ ਜਨਾਬ ਏ.ਡੀ.ਜੀ.ਪੀ. ਪੰਜਾਬ ਸ਼ਿਵ ਕੁਮਾਰ ਵਰਮਾਂ, ਜਿਲ੍ਹਾ ਪੁਲਿਸ ਮੁਖੀ ਮੋਗਾ ਜਨਾਬ ਅਜੈ ਗਾਂਧੀ ਦੀ ਯੋਗ ਅਗਵਾਈ ਵਿੱਚ ਸਵੇਰ 10:00 ਵਜੇ ਤੋ 12:00 ਵਜੇ ਤੱਕ ਸਬ-ਡਵੀਜਨ ਸਿੱਟੀ ਅਤੇ ਸਬ-ਡਵੀਜਨ ਨਿਹਾਲ ਸਿੰਘ ਵਾਲਾ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਜਗਾਵਾਂ ’ਤੇ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 150 ਦੇ ਕ੍ਰੀਬ ਪੁਲਿਸ ਕ੍ਰਮਚਾਰੀਆਂ ਵੱਖ-ਵੱਖ ਟੀਮਾਂ ਬਣਾ ਕੇ ਕਾਸੋ ਅਪਰੇਸ਼ਨ ਅਧੀਂਨ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ 40 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ’ਤੇ ਤਲਾਸ਼ੀ ਅਭਿਮਾਨ ਚਲਾਇਆ ਗਿਆ। ਸ਼ੱਕੀ ਵਿਅਕਤੀਆਂ ਦੀ ਪੁ ੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 25 ਦੇ ਕਰੀਬ ਵਾਹਨਾਂ ਨੂੰ ਵੀ ਚੈਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਏ.ਡੀ.ਜੀ.ਪੀ. ਪੰਜਾਬ ਸ਼ਿਵ ਕੁਮਾਰ ਵਰਮਾਂ ਨੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਈ ਗਈ ਨਸ਼ਾ ਮੁੱਕਤ ਪੰਜਾਬ ਮੁਹਿੰਮ ਵਿਚ ਪੁਲਿਸ ਦਾ ਸਾਥ ਦੇਣ। ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਕਰਦਾ ਹੈ ਤਾਂ ਤੁਰੰਤ ਉਸ ਦੀ ਜਾਣਕਾਰੀ ਮੋਗਾ ਪੁਲਿਸ ਦੇ ਕੰਟਰੋਲ ਰੂਮ ’ਚ ਦਿੱਤੀ ਜਾਵੇ ਜਾਂ ਹੈਲਪਲਾਈਨ ’ਤੇ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ਼ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭਵਿੱਖ ਵਿਚ ਵੀ ਮਾੜੇ ਅਨਸਰਾਂ ਖਿਲਾਫ਼ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ।