Saturday, November 29, 2025

Malwa

ਏ.ਡੀ.ਸੀ.ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸਮੀਖਿਆ

August 11, 2025 07:03 PM
SehajTimes

ਪਟਿਆਲਾ : ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਆਰਸੇਟੀ ਪਟਿਆਲਾ ਵੱਲੋਂ ਸਾਲ 2025-26 ਲਈ ਤਿਆਰ ਕੀਤੀ ਸਲਾਨਾ ਗਤੀਵਿਧੀ ਰਿਪੋਰਟ ਜਾਰੀ ਕੀਤੀ।

ਮੀਟਿੰਗ ਦੌਰਾਨ ਆਰਸੇਟੀ ਪਟਿਆਲਾ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਸੰਸਥਾ ਦੀ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਉਹਨਾਂ ਦੱਸਿਆ ਕਿ ਸਾਲ 2025-26 ਵਿੱਚ ਹੁਣ ਤੱਕ 250 ਉਮੀਦਵਾਰਾਂ ਨੂੰ ਵੱਖ-ਵੱਖ ਤਕਨੀਕੀ ਅਤੇ ਵਪਾਰਕ ਕੋਰਸਾਂ ਰਾਹੀਂ ਸਿਖਲਾਈ ਦਿੱਤੀ ਗਈ ਹੈ। ਇਹ ਸਿਖਲਾਈ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਤਿਆਰ ਕਰਦੀ ਹੈ ਜਿਸ ਨਾਲ ਉਹ ਆਪਣੇ ਪੈਰਾਂ ‘ਤੇ ਖੜੇ ਹੋ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਆਰਸੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਪੇਂਡੂ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਉਹਨਾਂ ਦੀ ਜੀਵਨ ਰੇਖਾ ਬਦਲ ਰਹੀ ਹੈ । ਉਹਨਾਂ ਕਿਹਾ ਕਿ ਆਰਸੇਟੀ ਕੇਂਦਰ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ, ਪੰਜਾਬ ਸਰਕਾਰ ਅਤੇ ਸਟੇਟ ਬੈਂਕ ਆਫ਼ ਇਡੀਆ ਵੱਲੋਂ ਸਾਂਝੇ ਤੌਰ ‘ ਤੇ ਚਲਾਇਆ ਜਾਂਦਾ ਹੈ।ਇਸ ਮੌਕੇ ਉਮੀਦ ਜਤਾਈ ਗਈ ਕਿ ਆਰਸੇਟੀ ਪਟਿਆਲਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜੇ ਖੋਲੇਗਾ।

ਮੀਟਿੰਗ ਦੌਰਾਨ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ, ਨਾਬਾਰਡ ਤੋਂ ਪਰਮਿੰਦਰ ਕੌਰ ਨਾਗਰਾ , ਰਾਜ ਪੱਧਰੀ ਪੇਂਡੂ ਜੀਵਿਕਾ ਮਿਸ਼ਨ ਤੋਂ ਰੀਨਾ ਰਾਣੀ, ਰੋਜ਼ਗਾਰ ਦਫ਼ਤਰ ਤੋਂ ਡਿਪਟੀ ਸੀ.ਈ.ਓ. ਸਤਿੰਦਰ ਸਿੰਘ, ਆਈ.ਟੀ.ਆਈ. ਪਟਿਆਲਾ ਤੋਂ ਮਨਪ੍ਰੀਤ ਸਿੰਘ ਆਦਿ ਵੱਖ-ਵੱਖ ਅਧਿਕਾਰੀ ਮੌਜੂਦ ਸਨ।

 

Have something to say? Post your comment