ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 12 ਅਗਸਤ 2025, ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਏ.ਯੂ. ਸਮਾਲ ਫਾਇਨੈਂਸ ਬੈਂਕ, ਅੰਬਾਲਾ-ਜ਼ੀਰਕਪੁਰ ਹਾਈਵੇ, ਜ਼ੀਰਕਪੁਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 02.00 ਵਜੇ ਤੱਕ ਹੋਵੇਗਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਉਕਤ ਕੈਂਪ ਵਿੱਚ ਗ੍ਰੈਜੂਏਟ ਪਾਸ ਯੋਗ ਪ੍ਰਾਰਥੀਆਂ ਦੀ ਚੋਣ ਬੈਂਕ ਅਫਸਰ ਅਤੇ ਰਿਲੇਸ਼ਨਸ਼ਿਪ ਅਫਸਰ (Bank Officer & Relationship Officer) ਅਸਾਮੀਆਂ
ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨਾਰਮਜ਼ ਅਨੁਸਾਰ ਸਲਾਨਾ 4.70/- ਲੱਖ ਤੋਂ 6.80/- ਲੱਖ ਤੱਕ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਚੰਡੀਗ੍ਹੜ, ਮੋਹਾਲੀ ਅਤੇ ਜ਼ੀਰਕਪੁਰ ਹੋਵੇਗਾ।
ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਰਿਜੂਮ (Resume) ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।