Saturday, August 16, 2025
BREAKING NEWS
ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

Chandigarh

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

August 11, 2025 07:38 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਵਾਸੀ ਭਾਈ ਮੰਜ ਰੋਡ, ਅੰਮ੍ਰਿਤਸਰ ਤੋਂ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਸਦਾ ਕਰੀਬੀ ਦੋਸਤ ਪਾਰਸ ਮਹਿਤਾ ਇੱਕ ਵਿੱਤੀ ਸਲਾਹਕਾਰ ਹੈ ਅਤੇ ਉਸਨੇ ਸੁਨੀਲ ਕੁਮਾਰ ਨਾਮੀ ਵਿਅਕਤੀ ਦੇ ਪੈਸੇ ਸ਼ੇਅਰ ਮਾਰਕੀਟ ਵਿੱਚ ਨਿਵੇਸ਼ ਕੀਤੇ। ਸ਼ੇਅਰ ਮਾਰਕੀਟ ਘਾਟੇ ਵਿੱਚ ਚਲੀ ਗਈ ਅਤੇ ਇਸ ਨਾਲ ਸੁਨੀਲ ਕੁਮਾਰ ਨੂੰ 2,00,000 ਰੁਪਏ ਦਾ ਨੁਕਸਾਨ ਹੋਇਆ। ਇਸ ਸਬੰਧੀ, ਸੁਨੀਲ ਕੁਮਾਰ ਨੇ ਉਸਨੂੰ ਆਪਣੇ ਘਰ ਬੁਲਾਇਆ ਜਿੱਥੇ ਸੁਨੀਲ ਕੁਮਾਰ ਅਤੇ ਉਸਦੇ ਦੋਸਤਾਂ ਨੇ ਉਸ ਤੋਂ ਚਾਰ ਖਾਲੀ ਚੈੱਕਾਂ ‘ਤੇ ਦਸਤਖਤ ਕਰਵਾਏ ਅਤੇ ਉਸ ਤੋਂ 600,000/- ਰੁਪਏ ਦਾ ਹਲਫਨਾਮਾ ਵੀ ਲਿਆ ਅਤੇ ਬਾਅਦ ਵਿੱਚ ਉਸ ਵਿਰੁੱਧ ਪੁਲਿਸ ਸਟੇਸ਼ਨ ਇਸਲਾਮਾਬਾਦ ਵਿੱਚ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਪਾਰਸ ਮਹਿਤਾ ਨੇ ਸੁਨੀਲ ਕੁਮਾਰ ਵਿਰੁੱਧ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਸ਼ਿਕਾਇਤ ਦਰਜ ਕਰਵਾਈ।

ਸੁਨੀਲ ਕੁਮਾਰ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਨੂੰ ਤਸਦੀਕ ਲਈ ਏ.ਐਸ.ਆਈ. ਸਤਨਾਮ ਸਿੰਘ ਨੂੰ ਮਾਰਕ ਕੀਤਾ ਗਿਆ। ਇਸ ਉਪਰੰਤ ਏ.ਐਸ.ਆਈ. ਨੇ ਪਾਰਸ ਮਹਿਤਾ ਨਾਲ ਸੰਪਰਕ ਕੀਤਾ ਅਤੇ ਕਿਹਾ ਕਿ ਉਹ ਸ਼ਿਕਾਇਤ ਉਸ ਨੂੰ ਮਾਰਕ ਕਰ ਦੇਣਗੇ ਅਤੇ ਇਸ ਕੇਸ ਦੇ ਨਿਪਟਾਰੇ ਲਈ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਏ.ਐਸ.ਆਈ. ਸਤਨਾਮ ਸਿੰਘ ਨੇ ਮੰਗ ਕੀਤੀ ਕਿ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਉਨ੍ਹਾਂ ਨੂੰ ਤੁਰੰਤ ਦਿੱਤੇ ਜਾਣ। ਸ਼ਿਕਾਇਤਕਰਤਾ ਆਪਣੇ ਦੋਸਤ ਦੇ ਸਹੀ ਅਤੇ ਵਾਜਬ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਕਾਬੂ ਕਰਵਾਉਣ ਲਈ, ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਆਪਣੇ ਦੋਸਤ ਪਾਰਸ ਮਹਿਤਾ ਨਾਲ ਮਿਲ ਕੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਕੋਲ ਇਸ ਮਾਮਲੇ ਦੀ ਰਿਪੋਰਟ ਕੀਤੀ।

ਵਿਜੀਲੈਂਸ ਬਿਊਰੋ, ਯੂਨਿਟ ਅੰਮ੍ਰਿਤਸਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਗਿਆ। ਇਸ ਉਪਰੰਤ ਮੁਲਜ਼ਮ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧ ਕੀਤੀ ਧਾਰਾ 7 ਪੀ.ਸੀ. ਐਕਟ 1988 ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਏ.ਐਸ.ਆਈ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Chandigarh

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ

ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੇ ਜਨ ਸਿਹਤ ਅਤੇ ਭਾਈਚਾਰਕ ਸੇਵਾ 'ਤੇ ਕੇਂਦ੍ਰਿਤ 79ਵਾਂ ਆਜ਼ਾਦੀ ਦਿਵਸ ਮਨਾਇਆ

79ਵਾਂ ਆਜ਼ਾਦੀ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਮਨਾਇਆ ਗਿਆ 79ਵਾਂ ਆਜ਼ਾਦੀ ਦਿਹਾੜਾ

ਮੋਹਾਲੀ ਪੁਲਿਸ ਵੱਲੋਂ 3 ਅੰਤਰਰਾਜੀ ਚੋਰ ਗਿਰੋਹ ਬੇਨਕਾਬ, 35 ਲੱਖ ਰੁਪਏ ਦੀ ਕੀਮਤ ਦਾ ਮਾਲ ਬਰਾਮਦ, 6 ਗ੍ਰਿਫਤਾਰ

ਤੇ ਹੁਣ ਕਾਂਗਰਸ ਪ੍ਰਧਾਨ ਜੀਤੀ ਪਡਿਆਲਾ ਨੇ ਮੁੱਖ ਮੰਤਰੀ ਤੋਂ ਖਰੜ ਵਾਸੀਆਂ ਲਈ ‘ਹੈਲੀਕਾਪਟਰ’ ਅਤੇ ‘ਕਿਸ਼ਤੀਆਂ’ ਮੰਗੀਆਂ…

ਪੱਤਰਕਾਰ ਬਿੱਲਾ ਅਕਾਲਗੜੀਆ ਨੂੰ ਸਦਮਾ- ਸੱਸ ਦਾ ਦਿਹਾਂਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਕੀਤਾ ਜਾਵੇਗਾ ਸਨਮਾਨਿਤ