Friday, October 03, 2025

Malwa

ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਕਰਵਾਇਆ ਸੱਭਿਆਚਾਰਕ ਮੇਲਾ 

August 12, 2025 12:46 PM
ਦਰਸ਼ਨ ਸਿੰਘ ਚੌਹਾਨ
ਸ਼ਹੀਦ ਦੀ ਜਨਮ ਭੂਮੀ ਦੇ ਵਿਕਾਸ ਲਈ ਸਰਕਾਰ ਵਚਨਬੱਧ : ਅਮਨ ਅਰੋੜਾ 
 
 
ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਗੋਰਿਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਅਤੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਸੱਭਿਆਚਾਰ ਮੇਲੇ ਵਿੱਚ ਨਾਮਵਰ ਗਾਇਕ ਆਰ ਨੇਤ ਅਤੇ ਕੌਰ ਬੀ ਨੇ ਗੀਤਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੇਲੇ ਦੇ ਪ੍ਰਬੰਧਕਾਂ ਵੱਲੋਂ ਸ਼ਹੀਦ ਊਧਮ ਸਿੰਘ ਨਾਲ਼ ਜੁੜੀਆਂ ਸੰਸਥਾਵਾਂ ਸਮੇਤ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸਨਮਾਨ ਕੀਤਾ ਗਿਆ। ਦੱਸ ਦੇਈਏ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਗਜ਼ਟਿਡ ਛੁੱਟੀ ਤੋਂ ਇਲਾਵਾ ਵਿਕਾਸ ਕਾਰਜਾਂ ਲਈ 85 ਕਰੋੜ ਰੁਪਏ ਸਰਕਾਰ ਤੋਂ ਮਨਜ਼ੂਰ ਕਰਵਾਏ ਗਏ ਹਨ। ਇਸ ਮੌਕੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਸੂਬੇ ਦੀ ਸਰਕਾਰ ਮਹਾਨ ਕ੍ਰਾਂਤੀਕਾਰੀ ਯੋਧਿਆਂ ਸਮੇਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਸਰਵਪੱਖੀ ਵਿਕਾਸ ਲਈ ਦ੍ਰਿੜ ਸੰਕਲਪ ਹੈ। ਸਰਕਾਰ ਨੇ ਵਿਕਾਸ ਕਾਰਜਾਂ ਦਾ ਤਹੱਈਆ ਕੀਤਾ ਹੋਇਆ ਹੈ। ਉਨ੍ਹਾਂ ਸੀਤਾਸਰ ਧਾਮ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤਾਕੀਦ ਕੀਤੀ ਹੈ ਕਿ ਉਹ ਆਪਸੀ ਭਾਈਚਾਰਕ ਸਾਂਝ ਨਾਲ ਮਾਮਲਾ ਹੱਲ ਕਰਨ ਲਈ ਯਤਨ ਕਰਨ ਤਾਂ ਸਰਕਾਰ ਕਰੋੜਾਂ ਰੁਪਏ ਖਰਚ ਕਰਕੇ ਧਾਰਮਿਕ ਅਸਥਾਨਾਂ ਦੇ ਸੁੰਦਰੀਕਰਨ ਲਈ ਕਰੋੜਾਂ ਰੁਪਏ ਖਰਚ ਕਰਨ ਨੂੰ ਤਿਆਰ ਹੈ।‌ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਅਤੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼ਹੀਦ ਊਧਮ ਸਿੰਘ ਨਾਲ਼ ਜੁੜੀਆਂ ਸੰਸਥਾਵਾਂ ਦੀ ਕਾਇਆ ਕਲਪ ਕਰਨ ਲਈ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਭਵਾਨੀਗੜ੍ਹ ਤੋਂ ਕੋਟਸ਼ਮੀਰ ਰਾਜ ਮਾਰਗ ਸੜਕ ਦਾ ਨਾਮ ਸ਼ਹੀਦ ਊਧਮ ਸਿੰਘ ਮਾਰਗ ਰੱਖਕੇ ਸਹੀ ਅਰਥਾਂ ਵਿੱਚ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਮੌਕੇ ਜਸਵੀਰ ਸਿੰਘ ਕੁਦਨੀ ਚੇਅਰਮੈਨ, ਮਲਕੀਤ ਸਿੰਘ ਥਿੰਦ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਕਮਿਸ਼ਨ, ਦੇਵਿੰਦਰਪਾਲ ਸਿੰਘ ਅੱਤਰੀ ਐਸ.ਪੀ.(ਡੀ) ਸੰਗਰੂਰ, ਡੀਐਸਪੀ ਸੁਖਦੇਵ ਸਿੰਘ, ਹਰਵਿੰਦਰ ਸਿੰਘ ਖਹਿਰਾ ਡੀ.ਐਸ.ਪੀ., ਗੁਰਦੀਪ ਸਿੰਘ ਰੇਲਵੇ ਚੇਅਰਮੈਨ, ਯਸ਼ਪਾਲ ਮੰਗਲਾ ਜਨਰਲ ਸਕੱਤਰ, ਅਮਰਿੰਦਰ ਸਿੰਘ ਮੋਨੀ, ਮਹਿਕਦੀਪ ਸਿੰਘ ਮਹਿਰੋਕ ਪੀ.ਆਰ.ਓ., ਜਸਵੀਰ ਸਿੰਘ ਚੇਅਰਮੈਨ ਪੈਰਾਮਾਊਂਟ ਸਕੂਲ ਚੀਮਾ, ਨਰੇਸ਼ ਸ਼ਰਮਾ, ਮਨਿੰਦਰ ਸਿੰਘ ਲਖਮੀਰਵਾਲਾ, ਦਵਿੰਦਰਪਾਲ ਸਿੰਘ ਰਿੰਪੀ, ਗੁਰਿੰਦਰ ਸਿੰਘ ਲਾਲੀ ਠੇਕੇਦਾਰ, ਭੂਸ਼ਣ ਗਰਗ ਸਮੇਤ ਹੋਰ ਪਤਵੰਤਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਰੋਤਿਆਂ ਨੇ ਆਨੰਦ ਮਾਣਿਆ।

Have something to say? Post your comment

 

More in Malwa

ਵਿਧਇਕ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ

ਸੇਵਾ ਪਖਵਾੜਾ ਤਹਿਤ ਭਾਜਪਾ ਨੇ ਲਾਇਆ ਖੂਨਦਾਨ ਕੈਂਪ 

ਮਾਲੇਰਕੋਟਲਾ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਸਾੜਨ ’ਤੇ ਮਾਮਲਾ ਦਰਜ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਆਰਟਸ ਐਂਡ ਕਰਾਫਟ ਇੰਸਟਿਚਿਊਟ, ਨਾਭਾ ਦੇ ਵਿਦਿਆਰਥੀਆਂ ਦੀ ਚਿੱਤਰਕਲਾ ਪ੍ਰਦਰਸ਼ਨੀ ਆਰੰਭ

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ

ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ : ਪ੍ਰੋ. ਬਡੂੰਗਰ