Tuesday, November 18, 2025

Malwa

ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀ ਮੋਹਰੀ

August 12, 2025 07:31 PM
SehajTimes

ਬਰਨਾਲਾ : ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ  ਕੀਤਾ ਹੈ। ਸਕੂਲ ਮੁਖੀ ਗੁਰਜੀਤ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ। ਡੀਪੀਈ ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਜੋਨ ਪੱਖੋ ਕਲਾਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਖੋ–ਖੋ ਅੰਡਰ 17 (ਲੜਕੀਆਂ) ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਖੋ–ਖੋ ਅੰਡਰ 17 (ਲੜਕੇ) ਨੇ ਦੂਸਰਾ ਅਤੇ ਅੰਡਰ 14 (ਲੜਕੇ) ਨੇ ਤੀਸਰਾ, ਕਬੱਡੀ ਸਰਕਲ ਸਟਾਇਲ ਅੰਡਰ 14 ਸਾਲ (ਲੜਕੇ) ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਲੜਕੀਆਂ ਦੇ ਕਰਾਟੇ ਅੰਡਰ 14 ਸਾਲ ਵਿੱਚ ਪ੍ਰਭਜੋਤ ਕੌਰ ਨੇ ਦੂਜਾ, ਨੀਤੂ ਕੌਰ ਨੇ ਦੂਜਾ, ਕਰਾਟੇ ਅੰਡਰ 17 ਸਾਲ ਵਿੱਚ ਕਮਲਜੋਤ ਕੌਰ ਨੇ ਦੂਜਾ ਤੇ ਹਰਮਨਜੋਤ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਮੁਖੀ ਗੁਰਜੀਤ ਕੌਰ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਚਿਰਜੋਤ ਸਿੰਘ ਅਤੇ ਹਰਜੀਤ ਸਿੰਘ ਜੋਗਾ ਸਮੇਤ ਸਮੂਹ ਵਿਦਿਆਰਥੀ ਮੌਜੂਦ ਸਨ।   

Have something to say? Post your comment

 

More in Malwa

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ