Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ. ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

August 12, 2025 07:48 PM
SehajTimes

ਐਸ.ਏ.ਐਸ. ਨਗਰ : ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ।

ਇਸ ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ ਅਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਦਫ਼ਤਰ ਵਿਚ ਹਾਜ਼ਰ ਹੋ ਕੇ ਸਮਾਂਬੱਧ ਤਰੀਕੇ ਨਾਲ ਸਰਕਾਰੀ ਕੰਮਕਾਜ ਨਿਪਟਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੇ ਆਮ ਸ਼ਹਿਰੀਆਂ ਵੱਲੋਂ ਗ੍ਰੀਵਾਂਸ ਪੋਰਟਲ ਤੇ ਭੇਜੀਆਂ ਜਾਂਦੀਆਂ ਤਕਲੀਫ਼ਾਂ ਬਾਰੇ ਸਹੀ ਅਤੇ ਸਟੀਕ ਜਾਣਕਾਰੀ ਦੇਣ ਦੀ ਹਦਾਇਤ ਕੀਤੀ।

ਇਸ ਨਿਰੀਖਣ ਦੌਰਾਨ ਕੁੱਝ ਕਰਮਚਾਰੀਆਂ ਦੀ ਵਿਭਾਗੀ ਕਾਰਗੁਜ਼ਾਰੀ ਦੀ ਕੈਬਨਿਟ ਮੰਤਰੀ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਕਰਮਚਾਰੀਆਂ ਦਾ ਯੋਗ ਸਨਮਾਨ ਕੀਤਾ ਜਾਵੇ।

ਉਹਨਾਂ ਲੋਕ ਨਿਰਮਾਣ ਵਿਭਾਗ ਦੇ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਮਿਆਰੀ ਅਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ।

ਇਸ ਦੌਰਾਨ ਮੁਲਾਜ਼ਮਾਂ ਵੱਲੋਂ ਸਰਕਾਰੀ ਕੰਮ ਦੌਰਾਨ ਦਰਪੇਸ਼ ਆਉਂਦੀਆਂ ਔਕੜਾਂ ਬਾਰੇ ਵੀ ਕੈਬਨਿਟ ਮੰਤਰੀ ਜਾਣੂ ਕਰਵਾਇਆ ਗਿਆ, ਜਿਹਨਾਂ ਨੂੰ ਜਲਦ ਦੂਰ ਕਰਨ ਦਾ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ। ਨਿਰੀਖਣ ਦੌਰਾਨ ਇੰਜੀਨੀਅਰ ਇਨ ਚੀਫ਼ ਸ਼੍ਰੀ ਗਗਨਦੀਪ ਸਿੰਘ, ਨਿਗਰਾਨ ਇੰਜੀਨੀਅਰਜ਼ ਸ੍ਰੀ ਆਰ ਪੀ ਸਿੰਘ, ਸ਼੍ਰੀ ਅਨੀਲ ਕੁਮਾਰ ਸ਼ਰਮਾ, ਕਾਰਜ਼ਕਾਰੀ ਇੰਜੀਨੀਅਰਜ਼ ਸ਼੍ਰੀ ਵਿਵੇਕ ਦੁਰੇਜਾ ਅਤੇ ਸ਼੍ਰੀ ਸ਼ਿਵਪ੍ਰੀਤ ਸਿੰਘ ਸਣੇ ਮਹਿਕਮੇ ਦੇ ਅਧਿਕਾਰੀ ਵੀ ਸ਼ਾਮਿਲ ਸਨ।

Have something to say? Post your comment

 

More in Chandigarh

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ