ਪਾਤੜਾਂ : ਸਬ ਡਿਵੀਜ਼ਨ ਪਾਤੜਾਂ ਦੇ ਵੱਖ ਵੱਖ ਸਟੇਸ਼ਨਾਂ ਤੋਂ ਅਖਬਾਰਾਂ ਤੇ ਚੈਨਲਾਂ ਦੇ ਪੱਤਰਕਾਰਾਂ ਦੀ ਸਿਰਮੌਰ ਜਥੇਬੰਦੀ ਮੀਡੀਆ ਕਲੱਬ ਪਾਤੜਾਂ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਨਵੇਂ ਬਣੇ ਗਏ ਅਹੁਦੇਦਾਰਾਂ ਦਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਅਤੇ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਸਮੇਤ ਬਾਬਾ ਗੁਰਜੰਟ ਸਿੰਘ ਜੀ ਮੰਡਵੀ ਵਾਲਿਆਂ ਵੱਲੋਂ ਮੀਡੀਆ ਕਲੱਬ ਦੇ ਪ੍ਰਧਾਨ ਜਗਦੀਸ਼ ਸਿੰਘ ਕੰਬੋਜ, ਸਰਪ੍ਰਸਤ ਗੁਰਨਾਮ ਸਿੰਘ ਚੌਹਾਨ, ਸਕੱਤਰ ਭੁਪਿੰਦਰਜੀਤ ਮੌਲਵੀਵਾਲਾ, ਖਜਾਨਚੀ ਭੂਸ਼ਣ ਸਿੰਗਲਾ, ਮੈਂਬਰ ਦਰਸ਼ਨ ਸਿੰਗਲਾ ਤੇ ਸੰਜੇ ਗਰਗ ਦਾ ਸਿਰਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਬਚਨ ਸਿੰਘ ਮਾਨ, ਰਾਮ ਸਿੰਘ, ਗੁਰਪਿੰਦਰ ਸਿੰਘ ਕਾਲੇਕਾ, ਜੀਵਨ ਸਿੰਘ ਬੰਟੀ ਗਿੱਲ, ਕਰਨੈਲ ਸਿੰਘ, ਦਰਸ਼ਨ ਸਿੰਘ ਕਾਲੇਕਾ, ਸੁਰਜੀਤ ਸਿੰਘ ਭੋਲਾ, ਲਾਭ ਸਿੰਘ, ਅਮਰਜੀਤ ਸਿੰਘ ਕਾਲੇਕਾ, ਸੁਖਦੇਵ ਸਿੰਘ ਫੌਜੀ, ਮਾਸਟਰ ਜਰਨੈਲ ਸਿੰਘ, ਬਲਵਿੰਦਰ ਸਿੰਘ ਭੁੱਲਰ, ਜਗਰੂਪ ਸਿੰਘ, ਮਹਿੰਦਰ ਸਿੰਘ ਸਾਬਕਾ ਸਰਪੰਚ ਮੈਨੇਜਰ ਗਰਵਿੰਦਰ ਸਿੰਘ ਆਦਿ ਹਾਜ਼ਰ ਸਨ।