Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ

August 12, 2025 09:27 PM
SehajTimes
ਚੰਡੀਗੜ੍ਹ : ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।
ਸ਼੍ਰੀ ਅਸ਼ਵਨੀ ਸ਼ਰਮਾ ਨੇ ਕਰੁਨ ਕੌੜਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਦੀ ਸਮਾਜਿਕ ਕੰਮਾਂ ਦਾ ਪਾਰਟੀ ਨੂੰ ਬਹੁਤ ਲਾਭ ਹੋਵੇਗਾ। ਉਹਨਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਕਰੁਨ ਕੌੜਾ ਪਾਰਟੀ ਦੀਆਂ ਨੀਤੀਆਂ ਨੂੰ ਅੱਗੇ ਲੈ ਕੇ ਜਾਣ ਅਤੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਅੱਗੇ ਸ਼੍ਰੀਮਤੀ ਪ੍ਰਨੀਤ ਕੌਰ ਬੋਲੇ ਕਿ "ਭਾਜਪਾ ਪਾਰਟੀ ਲੋਕਾਂ ਦੀ ਪਾਰਟੀ ਦੀ ਹੈ ਅਤੇ ਇਹ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜੀ ਹੈ,ਪੇਂਡੂ ਖੇਤਰਾਂ ਵਿੱਚ ਕਰੁਨ ਕੌੜਾ ਦੀ ਮਜ਼ਬੂਤ ਪਕੜ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਵਜੋਂ ਉਹਨਾਂ ਦਾ ਤਜਰਬਾ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ"
ਕਰੁਨ ਕੌੜਾ ਨੇ ਭਾਜਪਾ ਵਿੱਚ ਸ਼ਾਮਲ ਹੋਣ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਉਹ ਭਾਜਪਾ ਦੀ ਵਿਚਾਰਧਾਰਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਉਹਨਾਂ ਨੇ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਦਾ ਪ੍ਰਣ ਲਿਆ।
ਇਸ ਤੋ ਇਲਾਵਾ ਜਸਵੰਤ ਸਿੰਘ ਸਰਪੰਚ ਰੌਣੀ, ਭਗਵੰਤ ਸਿੰਘ ਲੋਕ ਸਭਾ ਇੰਚਾਰਜ, ਹਿਤੇਸ਼ ਕੌੜਾ, ਸੁੰਦਰ ਸਿੰਘ, ਗੁਰਸ਼ੇਰ ਸਿੰਘ, ਨਰਿੰਦਰ ਸਿੰਘ, ਜੋਗਿੰਦਰ ਸਿੰਘ ਅਤੇ ਗੁਰਮੇਲ ਸਿੰਘ ਆਦਿ ਨੇ ਵੀ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ 'ਤੇ ਪਾਰਟੀ ਦੇ ਹੋਰ ਕਈ ਆਗੂ ਅਤੇ ਵਰਕਰ ਆਦਿ ਵੀ  ਮੌਜੂਦ ਸਨ।
.

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ