Friday, October 03, 2025

Chandigarh

ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ

August 12, 2025 11:07 PM
SehajTimes

ਡੀਜੀਪੀ ਗੌਰਵ ਯਾਦਵ ਵੱਲੋਂ ਆਜ਼ਾਦੀ ਦਿਹਾੜੇ ਦੇ ਸ਼ਾਂਤੀਪੂਰਨ ਜਸ਼ਨਾਂ ਲਈ ਅੱਤਵਾਦ ਵਿਰੋਧੀ ਤਿਆਰੀਆਂ, ਅੰਤਰ-ਜ਼ਿਲ੍ਹਾ ਤਾਲਮੇਲ ਅਤੇ ਮਜ਼ਬੂਤ ਨਾਕੇ ਲਾਉਣ ਸਬੰਧੀ ਨਿਰਦੇਸ਼ ਜਾਰੀ
ਡੀਜੀਪੀ ਪੰਜਾਬ ਨੇ ਐਸਐਚਓ ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ



ਚੰਡੀਗੜ੍ਹ : ਲਗਾਤਾਰ ਦੂਜੇ ਦਿਨ ਆਪਣਾ ਫੀਲਡ ਦੌਰਾ ਜਾਰੀ ਰੱਖਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2025 ਦੇ ਮੱਦੇਨਜ਼ਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਬਾਰੇ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ। ਆਪਣੇ ਇਸ ਦਿਨ ਭਰ ਦੇ ਦੌਰੇ ਦੌਰਾਨ ਡੀਜੀਪੀ ਨੇ ਫਿਰੋਜ਼ਪੁਰ, ਬਠਿੰਡਾ ਅਤੇ ਪਟਿਆਲਾ ਸਮੇਤ ਤਿੰਨ ਜ਼ਿਲ੍ਹਿਆਂ ਦਾ ਦੌਰਾ ਕੀਤਾ।

ਐਨਡੀਪੀਐਸ ਐਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਸਮੱਸਿਆ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਨੇ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਦਿੱਤੇ ਗਏ ਆਦੇਸ਼ਾਂ ਅਨੁਸਾਰ ਅੱਤਵਾਦ ਵਿਰੋਧੀ ਤਿਆਰੀਆਂ, ਅੰਤਰ-ਜ਼ਿਲ੍ਹਾ ਤਾਲਮੇਲ, ਮਜ਼ਬੂਤ ਨਾਕਿਆਂ ਅਤੇ ਨਿਰੰਤਰ ਨਿਗਰਾਨੀ ਬਾਰੇ ਰਣਨੀਤਕ ਨਿਰਦੇਸ਼ ਜਾਰੀ ਕੀਤੇ।

ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮ ਲਈ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਅਤੇ ਹਵਾਲਾ ਆਪਰੇਟਰਾਂ ਵਿਰੁੱਧ ਵਿੱਤੀ ਜਾਂਚ ਕਰਨ ਲਈ ਕਿਹਾ ਤਾਂ ਜੋ  ਨਸ਼ਾ ਤਸਕਰੀ ਦੇ ਪੂਰੇ ਨੈਟਵਰਕ ਦਾ ਖ਼ਾਤਮਾ ਕੀਤਾ ਜਾ ਸਕੇ।

ਉਨ੍ਹਾਂ ਨੇ ਸਾਰੇ ਐਸਐਸਪੀਜ਼ ਨੂੰ ਮਹੱਤਵਪੂਰਨ ਥਾਵਾਂ 'ਤੇ ਪੁਲਿਸ ਦੀ ਤਾਇਨਾਤੀ ਨੂੰ ਯਕੀਨੀ ਬਣਾਉਂਦਿਆਂ ਸ਼ਾਂਤੀ ਅਤੇ ਸਦਭਾਵਨਾ ਨੂੰ ਬਣਾਈ ਰੱਖਣ ਅਤੇ ਡੌਮੀਨੇਸ਼ਨ ਆਪਰੇਸ਼ਨਾਂ ਦੇ ਨਾਲ-ਨਾਲ ਹੋਰ ਰੋਕਥਾਮ ਤੇ ਜਾਸੂਸੀ ਕਾਰਵਾਈਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਨੇ ਪੁਲਿਸ ਫੋਰਸ ਨੂੰ ਮੌਜੂਦਾ ਸੁਰੱਖਿਆ ਮਾਹੌਲ ਬਾਰੇ ਜਾਣੂ ਕਰਵਾਇਆ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਵੀ ਕੀਤੀ।

ਇਸ ਦੌਰੇ ਦੇ ਹਿੱਸੇ ਵਜੋਂ ਡੀਜੀਪੀ ਪੰਜਾਬ ਨੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓ) ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ 'ਤੇ ਰਾਬਤਾ ਕਾਇਮ ਕਰਦਿਆਂ ਅੰਤਰ-ਜ਼ਿਲ੍ਹਾ ਤਾਲਮੇਲ ਨੂੰ ਵਧੇਰੇ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਬੇਅਸਰ ਕਰਨ ਲਈ ਖੁੱਲ੍ਹੀ ਚਰਚਾ ਅਤੇ ਫੀਲਡ ਦੇ ਕੰਮ ਦੀ ਜ਼ਰੂਰੀ ਜਾਣਕਾਰੀ ਦੇ ਆਦਾਨ-ਪ੍ਰਦਾਨ ‘ਤੇ ਜ਼ੋਰ ਦਿੱਤਾ।

ਡੀਜੀਪੀ ਨੇ ਸਾਂਝਾ ਕੀਤਾ ਕਿ ਇਸ ਦੌਰੇ ਦੌਰਾਨ ਉਨ੍ਹਾਂ ਨੇ ਸਾਰੇ ਐਸਐਚਓਜ਼, ਜੋ ਪੰਜਾਬ ਪੁਲਿਸ ਦੀ ਰੀੜ੍ਹ ਦੀ ਹੱਡੀ ਹਨ, ਨਾਲ ਫੀਡਬੈਕ ਸੈਸ਼ਨ ਕੀਤਾ ਅਤੇ ਇਸ ਗੱਲਬਾਤ ਤੋਂ ਉਨ੍ਹਾਂ ਨੂੰ ਜ਼ਰੂਰੀ ਜਾਣਕਾਰੀ ਅਤੇ ਰਚਨਾਤਮਕ ਫੀਡਬੈਕ ਮਿਲਿਆ, ਜੋ ਜਨਤਕ ਸੁਰੱਖਿਆ ਅਤੇ ਲੋਕ ਭਲਾਈ ਪ੍ਰਤੀ ਸਾਡੀ ਸਮੂਹਿਕ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ।

ਇਸ ਮੌਕੇ ਡੀਆਈਜੀ ਫਰੀਦਕੋਟ ਰੇਂਜ ਅਸ਼ਵਨੀ ਕਪੂਰ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ, ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ, ਐਸਐਸਪੀ ਤਰਨ ਤਾਰਨ ਦੀਪਕ ਪਾਰਿਕ, ਐਸਐਸਪੀ ਫਾਜ਼ਿਲਕਾ ਗੁਰਮੀਤ ਸਿੰਘ, ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ, ਐਸਐਸਪੀ ਮੋਗਾ ਅਜੇ ਗਾਂਧੀ, ਐਸਐਸਪੀ ਬਠਿੰਡਾ ਅਮਨੀਤ ਕੌਂਡਲ, ਐਸਐਸਪੀ ਮਾਨਸਾ ਭਾਗੀਰਥ ਮੀਨਾ, ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਐਸਪੀ ਸੰਗਰੂਰ ਸਰਤਾਜ ਚਾਹਲ, ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਅਤੇ ਐਸਐਸਪੀ ਬਰਨਾਲਾ ਸਰਫਰਾਜ਼ ਆਲਮ ਸਮੇਤ ਹੋਰ ਅਧਿਕਾਰੀ/ਕਰਮਚਾਰੀ ਮੀਟਿੰਗ ਵਿੱਚ ਹਾਜ਼ਰ ਸਨ।

Have something to say? Post your comment

 

More in Chandigarh

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ "ਪਹਿਲ ਮਾਰਟ" ਦਾ ਉਦਘਾਟਨ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ