Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ : ਮੰਤਰੀ ਸਮੂਹ

August 12, 2025 11:32 PM
SehajTimes

ਚੰਡੀਗੜ੍ਹ : ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਜਿਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਸ਼ਾਮਲ ਹਨ, ਵੱਲੋਂ ਅੱਜ ਸੂਬੇ ਦੀਆਂ ਮੰਡੀਆਂ ਵਿੱਚ ਲੋਡਿੰਗ (ਢੋਆ-ਢੁਆਈ) ਦਾ ਕੰਮ ਕਰ ਰਹੇ ਪੱਲੇਦਾਰਾਂ ਨਾਲ ਵਿਆਪਕ ਮੀਟਿੰਗ ਕੀਤੀ ਗਈ।

ਇਹ ਦੁਹਰਾਉਂਦਿਆਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖਰੀਦ ਕਾਰਜਾਂ ਨਾਲ ਜੁੜੇ ਸਾਰੇ ਹਿੱਸੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਮੰਤਰੀ ਸਮੂਹ ਨੇ ਕਿਹਾ ਕਿ ਪੱਲੇਦਾਰਾਂ ਨੂੰ ਅਗਲੇ ਕਣਕ ਖਰੀਦ ਸੀਜ਼ਨ ਤੋਂ ਪਹਿਲਾਂ ਐਸਓਆਰ ਦਰਾਂ ਵਿੱਚ ਵਾਧਾ ਮਿਲ ਜਾਵੇਗਾ। ਮੰਤਰੀ ਸਮੂਹ ਨੇ ਇਹ ਵੀ ਕਿਹਾ ਕਿ ਟੈਂਡਰ ਦਸਤਾਵੇਜ਼ ਵਿੱਚ ਠੇਕੇਦਾਰਾਂ ਲਈ ਮਜ਼ਦੂਰਾਂ ਦਾ ਜੀਵਨ ਬੀਮਾ ਕਰਵਾਉਣ ਦੀ ਸ਼ਰਤ ਨੂੰ ਸ਼ਾਮਲ ਕਰਨਾ ਵੀ ਲਾਜ਼ਮੀ ਕੀਤਾ ਜਾਵੇਗਾ।

ਪੱਲੇਦਾਰਾਂ ਨੂੰ ਭਰੋਸਾ ਦਿਵਾਉਂਦਿਆਂ ਕਿ ਪੰਜਾਬ ਸਰਕਾਰ ਪੱਲੇਦਾਰਾਂ ਦੀਆਂ ਮੰਗਾਂ ਜਿਵੇਂ ਕਿ ਹਰ ਸਾਲ ਉਨ੍ਹਾਂ ਦੀਆਂ ਉਜਰਤਾਂ ਵਿੱਚ ਵਾਧਾ, ਉਨ੍ਹਾਂ ਨੂੰ ਸਿੱਧਾ ਕੰਮ ਦੇਣਾ ਅਤੇ ਭੁਗਤਾਨ ਕਰਨਾ ਅਤੇ ਠੇਕੇਦਾਰ ਨੂੰ ਵਿਚੋਲੇ ਵਜੋਂ ਹਟਾਉਣਾ, ਦੇ ਸਬੰਧ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।  ਮੰਤਰੀ ਸਮੂਹ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਮੰਗਾਂ ਕੇਂਦਰ ਸਰਕਾਰ ਅਤੇ ਐਫ.ਸੀ.ਆਈ. ਨਾਲ ਸਬੰਧਤ ਹਨ ਅਤੇ ਰਾਜ ਸਰਕਾਰ ਇਨ੍ਹਾਂ ਮੰਗਾਂ ਨੂੰ ਉਨ੍ਹਾਂ ਕੋਲ ਜ਼ੋਰਦਾਰ ਢੰਗ ਨਾਲ ਉਠਾ ਰਹੀ ਹੈ।

ਮੰਡੀਆਂ ਦੇ ਗੁਦਾਮਾਂ ‘ਚ ਮਜ਼ਦੂਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਸਬੰਧ ਵਿੱਚ ਮੰਤਰੀ ਸਮੂਹ ਨੇ ਕਿਹਾ ਕਿ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਮੰਤਰੀ ਸਮੂਹ ਦਾ ਧੰਨਵਾਦ ਜਤਾਉਂਦਿਆਂ ਪੱਲੇਦਾਰ ਯੂਨੀਅਨਾਂ ਦੇ ਪ੍ਰਤੀਨਿਧੀਆਂ ਨੇ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਵਧੀਕ ਸਕੱਤਰ ਪਨਗਰੇਨ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਮੌਜੂਦ ਸਨ।

Have something to say? Post your comment

 

More in Chandigarh

ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿੱਚ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਭਗਵਾਨ ਪਰਸ਼ੁਰਾਮ ਜਨਮ ਉਤਸਵ ਮੌਕੇ ਸ਼ਾਨਦਾਰ ਕਲਸ਼ ਯਾਤਰਾ ਤੋਂ ਬਾਅਦ ਸ਼ੁਰੂ ਹੋਈ 27ਵੀਂ ਭਾਗਵਤ ਕਥਾ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ