Friday, October 03, 2025

Malwa

ਸੁਨਾਮ 'ਚ ਕਿਸਾਨਾਂ ਨੇ "ਮੋਦੀ-ਟਰੰਪ" ਦੇ ਪੁਤਲੇ ਫੂਕੇ

August 13, 2025 04:04 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਿਆਂ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਸੁਨਾਮ ਦੇ ਐਸਡੀਐਮ ਦਫ਼ਤਰ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਇਕੱਤਰ ਹੋਏ ਕਿਸਾਨਾਂ ਨੇ ਮੋਦੀ ਅਤੇ ਟਰੰਪ ਦੇ ਪੁਤਲੇ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੀ ਕੇ ਯੂ (ਡਕੌਂਦਾ) ਦੇ ਬਿੰਦਰਪਾਲ ਛਾਜਲੀ, ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਵਰਿੰਦਰ ਕੌਸ਼ਿਕ, ਐਡਵੋਕੇਟ ਮਿੱਤ ਸਿੰਘ ਜਨਾਲ ਅਤੇ ਭਰਭੂਰ ਸਿੰਘ ਦੁੱਗਾਂ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨਾ ਚਾਹੁੰਦੀ ਹੈ ਇਹ ਮੁਕਤ ਵਪਾਰ ਸਮਝੌਤਾ ਖੇਤੀ ਖੇਤਰ ਨੂੰ ਤਬਾਹ ਕਰਕੇ ਰੱਖ ਦੇਣਗੇ ਅਮਰੀਕਾ ਭਾਰਤ ਦੇ ਬਜ਼ਾਰ ਵਿੱਚ ਕਬਜ਼ਾ ਕਰਕੇ ਅਮਰੀਕੀ ਖੇਤੀ ਜਿਣਸਾਂ ਮੱਕੀ, ਕਪਾਹ, ਸੋਇਆਬੀਨ, ਤੇਲ, ਚੌਲ, ਦਾਲਾਂ, ਤੇਲ ਬੀਜ, ਦੁੱਧ ਤੋਂ ਬਣਨ ਵਾਲੀਆਂ ਵਸਤੂਆਂ ਭਾਰਤ ਦੇ ਬਜ਼ਾਰ ਵਿੱਚ ਵੇਚਣਾ ਚਾਹੁੰਦਾ। ਉਨ੍ਹਾਂ ਆਖਿਆ ਕਿ ਇਹ ਸਮਝੌਤਾ ਹੋਣ ਦੀ ਸੂਰਤ ਵਿੱਚ ਭਾਰਤ ਦਾ ਕਿਸਾਨ ਅਮਰੀਕੀ ਖੇਤੀ ਜਿਣਸਾਂ ਅਤੇ ਡੇਅਰੀ ਉਤਪਾਦ ਦਾ ਮੁਕਾਬਲਾ ਨਹੀਂ ਕਰ ਸਕਦਾ ਕਿਉਂਕਿ ਅਮਰੀਕਾ ਖੇਤੀ ਅਤੇ ਡੇਅਰੀ ਖੇਤਰ ਵਿੱਚ ਆਪਣੇ ਦੇਸ਼ ਦੇ ਕਿਸਾਨਾਂ ਨੂੰ ਭਾਰੀ ਸਬਸਿਡੀ ਦਿੰਦਾ ਹੈ। ਅਮਰੀਕਾ ਭਾਰਤ ਦੀ ਖੁਰਾਕ ਵਿਵਸਥਾ ਦੇ ਵੀ ਖਿਲਾਫ ਹੈ ਉਹ ਘੱਟੋ-ਘੱਟ ਸਮਰਥਨ ਮੁੱਲ ਨੂੰ ਵਪਾਰ ਦਾ ਇੱਕ ਵੱਡਾ ਵਿਗਾੜ ਦੱਸਦਾ ਹੈ। ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਤੋਂ ਇਨ੍ਹਾਂ ਸਮਝੌਤਿਆਂ ਚੋ ਖੇਤੀ ਖੇਤਰ ਨੂੰ ਬਾਹਰ ਰੱਖਣ ਬਾਰੇ ਆਪਣਾ ਰੁਖ ਸਪੱਸ਼ਟ ਕਰਨ ਦੀ ਮੰਗ ਕੀਤੀ। ਇਸ ਮੌਕੇ ਮਹਿੰਦਰ ਸਿੰਘ ਲੌਂਗੋਵਾਲ, ਪ੍ਰਗਟ ਸਿੰਘ ਛਾਜਲੀ, ਗਗਨਦੀਪ ਸਿੰਘ ਚੱਠਾ, ਦਰਸ਼ਨ ਸਿੰਘ ਮੱਟੂ, ਹਰਭਗਵਾਨ ਸ਼ਰਮਾ, ਨਿਰਮਲ ਸਿੰਘ, ਦਲਜੀਤ ਸਿੰਘ ਗਿੱਲ, ਪ੍ਰਗਟ ਸਿੰਘ ਗੰਢੂਆਂ, ਹਰਬੰਸ ਸਿੰਘ ਗੋਬਿੰਦਗੜ੍ਹ ਜੇਜੀਆਂ, ਜਰਨੈਲ ਸਿੰਘ ਮੰਡੇਰ ਕਲਾਂ, ਮਿਸ਼ਰੀ ਸਿੰਘ, ਜਰਨੈਲ ਛਾਜਲੀ, ਭੋਲਾ ਛਾਜਲੀ, ਬਲਬੀਰ ਮਹੰਤ, ਗੁਰਤੇਜ ਦੁੱਗਾਂ, ਮਾਲੀ ਸਿੰਘ, ਗੁਰਚਰਨ ਦੁੱਗਾਂ, ਦਰਸ਼ਨ ਸਿੰਘ ਦੁੱਗਾਂ, ਪ੍ਰਿਤਪਾਲ ਮੰਡੇਰ ਕਲਾਂ, ਕਾਲਾ ਢਿੱਲੋਂ, ਭੋਲਾ ਸਿੰਘ, ਬਹਾਲ ਸਿੰਘ ਲੌਂਗੋਵਾਲ, ਬਲਬੀਰ ਸਿੰਘ ਕਿਲ੍ਹਾ ਭਰੀਆਂ, ਗੁਰਜੰਟ ਸਿੰਘ, ਰਾਮ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਵਿਧਇਕ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ

ਸੇਵਾ ਪਖਵਾੜਾ ਤਹਿਤ ਭਾਜਪਾ ਨੇ ਲਾਇਆ ਖੂਨਦਾਨ ਕੈਂਪ 

ਮਾਲੇਰਕੋਟਲਾ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਸਾੜਨ ’ਤੇ ਮਾਮਲਾ ਦਰਜ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਆਰਟਸ ਐਂਡ ਕਰਾਫਟ ਇੰਸਟਿਚਿਊਟ, ਨਾਭਾ ਦੇ ਵਿਦਿਆਰਥੀਆਂ ਦੀ ਚਿੱਤਰਕਲਾ ਪ੍ਰਦਰਸ਼ਨੀ ਆਰੰਭ

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ

ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ : ਪ੍ਰੋ. ਬਡੂੰਗਰ