ਨਿਗਮ ਪੁੱਜੇ ਲੋਕਾਂ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਣ ਦਿੱਤੀ ਜਾਵੇਗੀ, ਅਧਿਕਾਰੀਆਂ ਨੂੰ ਵੀ ਖਾਸ ਨਿਰਦੇਸ਼
ਪਟਿਆਲਾ : ਪਟਿਆਲਾ ਨਗਰ ਨਿਗਮ ਵੱਲੋਂ ਨਗਰ ਵਾਸੀਆਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਮੇਅਰ ਕੁੰਦਨ ਗੋਗੀਆ ਨੇ ਅੱਜ ਦੱਸਿਆ ਕਿ ਆਉਣ ਵਾਲੇ 15 ਅਗਸਤ ਦੇ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਦਫ਼ਤਰ ਖੁੱਲ੍ਹਾ ਰਹੇਗਾ ਅਤੇ ਲੋਕ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿਗਮ ਦੇ ਪ੍ਰਾਪਟੀ ਟੈਕਸ ਨਾਲ ਸਬੰਧਤ ਅਧਿਕਾਰੀਆਂ ਨੂੰ ਵੀ ਖਾਸ ਨਿਰਦੇਸ਼ ਦਿੱਤੇ ਗਏ ਹਨ ਕਿ ਟੈਕਸ ਜਮਾਂ ਕਰਵਾਉਣ ਨਿਗਮ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਸੰਜੇ ਕਥੂਰੀਆ ਹੈਡ ਕੈਸ਼ੀਅਰ, ਵਿਸ਼ਾਲ ਸਿਆਲ ਸੁਪਰਡੈਂਟ, ਆਕਾਸ਼ ਰਾਣੀ, ਸੁਨੀਲ ਗੁਲਾਟੀ ਇੰਸਪੈਕਟਰ, ਲੱਕੀ ਲਹਿਲ, ਪੀ ਏ ਟੁ ਮੇਅਰ ਲਵਿਸ਼ ਚੁੱਘ, ਸੈਕਟਰੀ ਟੁ ਮੇਅਰ
ਰਜਿੰਦਰ ਮੋਹਨ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ.
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ੁਰੂ ਕੀਤੀ ਗਈ ਵਨ ਟਾਈਮ ਸੈਟਲਮੈਂਟ (ਓ ਟੀ ਐਸ) ਸਕੀਮ ਤਹਿਤ ਮਿਲਣ ਵਾਲੀ ਛੂਟ ਸਿਰਫ਼ 15 ਅਗਸਤ ਤੱਕ ਹੀ ਲਾਗੂ ਰਹੇਗੀ। ਇਸ ਮਿਤੀ ਤੋਂ ਬਾਅਦ ਸਕੀਮ ਦੀ ਮਿਆਦ ਖ਼ਤਮ ਹੋ ਜਾਵੇਗੀ ਅਤੇ ਫਿਰ ਟੈਕਸਦਾਤਿਆਂ ਨੂੰ ਬਕਾਇਆ ਰਕਮ ਨਾਲ ਨਾਲ ਜੁਰਮਾਨਾ ਵੀ ਅਦਾ ਕਰਨਾ ਪਵੇਗਾ।
ਮੇਅਰ ਗੋਗੀਆ ਨੇ ਨਗਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਪ੍ਰਾਪਰਟੀ ਟੈਕਸ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਉਣ ਅਤੇ ਸਰਕਾਰ ਵਲੋਂ ਦਿੱਤੇ ਜਾ ਰਹੇ ਲਾਭ ਦਾ ਫਾਇਦਾ ਲੈਣ। “15 ਅਗਸਤ ਦੇ ਦਿਨ ਨਗਰ ਨਿਗਮ ਦਫ਼ਤਰ ਵਿਸ਼ੇਸ਼ ਤੌਰ 'ਤੇ ਖੋਲ੍ਹਿਆ ਜਾਵੇਗਾ, ਤਾਂ ਜੋ ਕਿਸੇ ਨੂੰ ਵੀ ਛੂਟ ਵਾਲੀ ਸਕੀਮ ਤੋਂ ਵਾਂਝਾ ਨਾ ਰਹਿਣਾ ਪਵੇ,” ਉਨ੍ਹਾਂ ਕਿਹਾ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਟੈਕਸ ਤੋਂ ਇਕੱਠੀ ਹੋਣ ਵਾਲੀ ਰਕਮ ਸ਼ਹਿਰ ਦੇ ਵਿਕਾਸ ਕਾਰਜਾਂ, ਸੜਕਾਂ ਦੀ ਮੁਰੰਮਤ, ਸਫ਼ਾਈ ਅਤੇ ਹੋਰ ਸੁਵਿਧਾਵਾਂ ‘ਤੇ ਖਰਚ ਕੀਤੀ ਜਾਂਦੀ ਹੈ। ਇਸ ਲਈ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਸਮੇਂ ਸਿਰ ਆਪਣਾ ਟੈਕਸ ਭਰ ਕੇ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਵੇ।