Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਚੜ੍ਹਾਂਉਣਗੇ ਪਟਿਆਲਾ ਵਿਖੇ ਤਿਰੰਗਾ

August 13, 2025 04:29 PM
SehajTimes

ਪਟਿਆਲਾ : ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇੱਕ ਫੁੱਲ ਡਰੈਸ ਰਿਹਰਸਲ ਹੋਈ। ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਅਤੇ ਐਸ.ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਇਸ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ। ਫੁੱਲ ਡਰੈਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈ.ਟੀ.ਬੀ.ਪੀ, ਜ਼ਿਲ੍ਹਾ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਦੀ ਇਕ ਟੁਕੜੀ, ਪੰਜਾਬ ਹੋਮਗਾਰਡਜ਼, ਚੌਥੀ ਗਰਲਜ਼ ਬਟਾਲੀਅਨ, ਐਨ.ਸੀ.ਸੀ. ਆਰਮੀ ਵਿੰਗ, ਪੰਜਵੀਂ ਪੰਜਾਬ ਐਨ.ਸੀ.ਸੀ. ਵਿੰਗ ਸਮੇਤ ਪੰਜਾਬ ਪੁਲਿਸ ਦੇ ਆਈ.ਆਰ.ਬੀ. ਦੇ ਪਾਈਪ ਬੈਂਡ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ।

                      ਐਸ.ਪੀ.(ਹੈਡੁਕੁਆਰਟਰ) ਵੈਭਵ ਚੌਧਰੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਨੇ ਸਮਾਗਮ ਦੇ ਮੱਦੇਨਜ਼ਰ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ। ਐਸ.ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਕਿਸੇ ਵੀ ਅਜਿਹੀ ਲਾਵਾਰਸ ਜਾਂ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਦਾ ਹੈ, ਇਸ ਬਾਰੇ ਸੂਚਨਾ ਨੇੜਲੇ ਪੁਲਿਸ ਥਾਣੇ , ਚੌਂਕੀ, ਨਾਕੇ ਜਾਂ ਪੀ.ਸੀ.ਆਰ.ਟੀਮ ਨੂੰ ਦੇਣ ਸਮੇਤ ਜਾਂ ਪੁਲਿਸ ਹੈਲਪਲਾਈਨ ਨੰਬਰ 112 ਨੰਬਰ ਤੇ ਦਿੱਤੀ ਜਾ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ ਹਰਜੋਤ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ