Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਸਰਲ ਬਣਾਇਆ: ਸੌਂਦ

August 13, 2025 06:23 PM
SehajTimes

ਚੰਡੀਗੜ੍ਹ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ ਸਕੀਮਾਂ ਤੱਕ ਕਿਰਤੀਆਂ ਦੀ ਸੁਖਾਲੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਬਿਲਡਿੰਗ ਵਰਕਰਜ਼ ਵੈਲਫੇਅਰ ਬੋਰਡ ਦੀ 'ਸ਼ਗਨ ਸਕੀਮ' ਵਿੱਚ ਤਹਿਸੀਲਦਾਰ ਦੁਆਰਾ ਵਿਆਹ ਸਰਟੀਫਿਕੇਟ ਜਾਰੀ ਕਰਨ ਦੀ ਲੋੜ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੁਣ ਇਸ ਸਬੰਧੀ ਧਾਰਮਿਕ ਸੰਸਥਾ, ਜਿਥੇ ਵਿਆਹ ਹੋਇਆ ਹੋਵੇ ਦੀ ਤਸਵੀਰ ਅਤੇ ਦੋਵਾਂ ਪਰਿਵਾਰਾਂ ਵੱਲੋਂ ਦਿੱਤਾ ਸਵੈ-ਘੋਸ਼ਣਾ ਪੱਤਰ ਕਾਫ਼ੀ ਹੋਵੇਗਾ। ਸੌਂਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ 51,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਹੁਣ ਸਿਰਫ਼ ਬੱਚੇ ਦਾ ਜਨਮ ਸਰਟੀਫਿਕੇਟ ਜਮ੍ਹਾਂ ਕਰਵਾਉਣ 'ਤੇ ਮਹਿਲਾ ਉਸਾਰੀ ਕਿਰਤੀਆਂ ਲਈ 21,000 ਰੁਪਏ ਅਤੇ ਪੁਰਸ਼ਾਂ ਲਈ 5,000 ਰੁਪਏ ਦੇ ਜਣੇਪਾ ਲਾਭ ਪ੍ਰਦਾਨ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਬੱਚੇ ਦਾ ਆਧਾਰ ਕਾਰਡ ਜਮ੍ਹਾਂ ਕਰਵਾਉਣਾ ਪੈਂਦਾ ਸੀ ਪਰ ਹੁਣ ਇਹ ਪੁਰਾਣੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਪੰਜਾਬ ਕਿਰਤ ਭਲਾਈ ਬੋਰਡ ਵਿੱਚ ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਵੀ ਖਤਮ ਕਰ ਦਿੱਤੀ ਗਈ ਹੈ ਅਤੇ ਹੁਣ ਕਿਰਤੀ ਧਾਰਮਿਕ ਸਥਾਨਾਂ ਅਤੇ ਵਿਆਹ ਕਰਵਾਉਣ ਵਾਲੀਆਂ ਧਾਰਮਿਕ ਸ਼ਖਸੀਅਤਾਂ ਦੀਆਂ ਫੋਟੋਆਂ ਜਮ੍ਹਾਂ ਕਰਵਾ ਕੇ ਸ਼ਗਨ ਸਕੀਮ ਦਾ ਲਾਭ ਲੈ ਸਕਦੇ ਹਨ। ਕਿਰਤ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਕਿਰਤ ਭਲਾਈ ਬੋਰਡ ਨੇ ਬੱਚਿਆਂ ਲਈ 'ਵਜ਼ੀਫ਼ਾ ਯੋਜਨਾ' ਅਧੀਨ ਮਜ਼ਦੂਰਾਂ ਦੀ ਦੋ ਸਾਲ ਦੀ ਸੇਵਾ ਸ਼ਰਤ ਵੀ ਖਤਮ ਕਰ ਦਿੱਤੀ ਹੈ ਅਤੇ ਮਜ਼ਦੂਰ ਆਪਣਾ ਯੋਗਦਾਨ ਪਾਉਣ ਦੇ ਦਿਨ ਤੋਂ ਹੀ ਵਜ਼ੀਫ਼ਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਸੌਂਦ ਨੇ ਅੱਗੇ ਦੱਸਿਆ ਕਿ 90 ਦਿਨਾਂ ਤੋਂ ਵੱਧ ਕੰਮ ਕਰ ਚੁੱਕੇ ਮਨਰੇਗਾ ਮਜ਼ਦੂਰਾਂ ਨੂੰ ਸਾਰੇ ਸਬੰਧਤ ਲਾਭ ਪ੍ਰਾਪਤ ਕਰਨ ਲਈ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਰਵਰੀ 2025 ਵਿੱਚ ਹੋਈ ਪੰਜਾਬ ਕਿਰਤ ਭਲਾਈ ਬੋਰਡ ਦੀ 55ਵੀਂ ਮੀਟਿੰਗ ਵਿੱਚ ਭਲਾਈ ਸਕੀਮਾਂ ਪ੍ਰਤੀ ਜਾਗਰੂਕਤਾ ਲਈ 1 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ