ਰਾੜਾ ਸਾਹਿਬ : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਹੈ ਜਿਸ ਨੇ ਹਮੇਸ਼ਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਪੱਖ ਦੀ ਗੱਲ ਕੀਤੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪਾਇਲ ਦੇ ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਇਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਜਦੋਂ ਵੀ ਕੋਈ ਫ਼ੈਸਲਾ ਲਿਆ ਹੈ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਹੀ ਲਿਆ ਹੈ ਚਾਹੇ ਉਹ ਨਹਿਰਾ ਦੇ ਪਾਣੀ ਨੂੰ ਕਿਸਾਨਾ ਦੇ ਖੇਤਾ ਤੱਕ ਪਹਿਚਾਣ ਦਾ ਹੋਵੇ ਭਾਵੇਂ ਨੌਜਵਾਨਾ ਨੂੰ ਨਸ਼ੇ ਤੋਂ ਬਚਾਉਣਾ ਦਾ ਹੋਵੇ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਜੇਕਰ ਕਿਸਾਨ ਲੈਂਡ ਪੁਲਿੰਗ ਨੀਤੀ ਨਹੀ ਆਪਣਾਉਣਾ ਚਾਹੁੰਦੇ ਤਾਂ ਸਰਕਾਰ ਨੇ ਇਹ ਫ਼ੈਸਲਾ ਕਿਸਾਨਾਂ ਦੇ ਹਿੱਤ ਵਿੱਚ ਵਾਪਸ ਲੈ ਲਿਆ ਹੈ ਇਸ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ। ਜੋ ਲੋਕ ਦੇ ਹਿੱਤ ਵਿੱਚ ਹੋਵੇਗਾ ਉਹੀ ਸਰਕਾਰ ਲਾਗੂ ਕਰੇਗੀ। ਵਿਧਾਇਕ ਗਿਆਸਪੁਰਾ ਨੇ ਆਖਿਆ ਕਿ ਭਗਵੰਤ ਮਾਨ ਸਰਕਾਰ ਨੇ ਸਿਹਤ ਅਤੇ ਵਿਦਿਆ ਨੂੰ ਉੱਚਾ ਚੁੱਕਣ ਲਈ ਬਹੁਤ ਹੀ ਘੱਟ ਸਮੇਂ ਵਿੱਚ ਵਧੇਰੇ ਕਾਰਜ ਕੀਤੇ ਹਨ। ਉਹਨਾਂ ਆਖਿਆ ਕਿ ਪੰਜਾਬ ਤੋਂ ਪਾਣੀ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਅਤੇ ਨਹਿਰੀ ਪਾਣੀਆਂ ਨੂੰ ਯੋਜਨਾਬੱਧ ਢੰਗ ਨਾਲ ਪੰਜਾਬ ਦੇ ਹਰ ਖੇਤ ਤੱਕ ਪਹੁੰਚਣ ਦੇ ਨਿਰੰਤਰ ਯਤਨ ਜਾਰੀ ਹਨ। ਉਨ੍ਹਾ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਸੰਭਾਲਣ ਲਈ ਮੰਡੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਸੈਡ ਬਣਾਏ ਜਾ ਰਹੇ ਹਨ ਤਾਂ ਜੋ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਕਿਸਾਨ ਅਤੇ ਮਜ਼ਦੂਰ ਵਿਰੋਧੀ ਨਹੀਂ ਸਗੋਂ ਕਿਸਾਨ ਅਤੇ ਮਜ਼ਦੂਰ ਹਿਤੈਸ਼ੀ ਪਾਰਟੀ ਹੈ।