ਰਾੜਾ ਸਾਹਿਬ : ਵਿਧਾਨ ਸਭਾ ਹਲਕਾ ਪਾਇਲ ਤੋਂ ਉੱਘੇ ਕਾਰੋਬਾਰੀ , ਸਮਾਜ ਸੇਵੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਅਤੇ ਹਲਕਾ ਪਾਇਲ ਤੋਂ ਵਿਧਾਨ ਸਭਾ ਦੀ ਚੋਣ ਲੜ੍ਹ ਚੁੱਕੇ ਅਕਾਲੀ ਦਲ ਦੇ ਜੁਝਾਰੂ ਆਗੂ ਗੁਰਪ੍ਰੀਤ ਸਿੰਘ ਲਾਪਰਾਂ ਨੂੰ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਉਪ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਭਰ ਵਿੱਚੋਂ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਜਿਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਪਾਇਲ ਤੋਂ ਸੀਨੀਅਰ ਆਗੂ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਅਤੇ ਅਕਾਲੀ ਦਲ ਵਲੋਂ ਕੀਤੇ ਜਾ ਰਹੇ ਹਰ ਸੰਘਰਸ਼ ਵਿਚ ਮੋਹਰਲੀ ਕਤਾਰ ਵਿਚ ਜੁਝਣ ਵਾਲੇ ਗੁਰਪ੍ਰੀਤ ਸਿੰਘ ਲਾਪਰਾਂ ਦਾ ਨਾਮ ਪਾਇਆ ਗਿਆ। ਇਹਨਾਂ ਆਗੂਆਂ ਦੀ ਇਸ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਅਕਾਲੀ ਦਲ ਨਾਲ ਸਬੰਧਤ ਹਰ ਆਗੂ ਅਤੇ ਵਰਕਰ ਨੇ ਉਹਨਾਂ ਨੂੰ ਵਧਾਈ ਦਿੱਤੀ। ਇਸ ਸਮੇਂ ਸਮਾਜ ਸੇਵੀ ਸੀਨੀਅਰ ਆਗੂ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਅਤੇ ਗੁਰਪ੍ਰੀਤ ਸਿੰਘ ਲਾਪਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਹਰ ਦਿਸ਼ਾ ਨਿਰਦੇਸ਼ਾਂ ਤੇ ਫੁੱਲ ਚੜ੍ਹਾਉਂਦੇ ਹੋਏ ਪਾਰਟੀ ਦੇ ਵਿਸਥਾਰ ਲਈ ਦਿਨ ਰਾਤ ਇੱਕ ਕਰਨਗੇ ਅਤੇ ਹਮੇਸ਼ਾ ਪਾਰਟੀ ਦੀ ਚੜ੍ਹਦੀ ਕਲਾ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਆਗੁਆਂ ਨੇ ਕਿਹਾ ਕਿ ਭਾਵੇਂ ਕਦੇ ਵੀ ਸੀਨੀਅਰ ਹਾਈ ਕਮਾਂਡ ਤੋਂ ਅਹੁਦੇ ਦੀ ਮੰਗ ਨਹੀਂ ਕੀਤੀ ਪਰ ਅਸੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਦ੍ਰਿਸ਼ਟੀ ਦੀ ਕਦਰ ਕਰਦੇ ਹਾਂ ਜਿਨਾਂ ਨੇ ਸਾਨੂੰ ਇਹ ਵੱਡੀ ਜਿੰਮੇਵਾਰੀ ਦੇ ਕੇ ਮਾਣ ਬਖਸ਼ਿਆ ਹੈ ਅਤੇ ਸੱਚੇ ਦਿਲੋਂ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿੱਚ ਮੁੜ ਸੁਰਜੀਤ ਕਰਨ ਲਈ ਦਿਨ ਰਾਤ ਇੱਕ ਕਰਨਗੇ। ਇਸ ਸਮੇਂ ਉਹਨਾਂ ਨੂੰ ਸੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ, ਹਲਕਾ ਪਾਇਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਮੁਬਾਰਕਬਾਦ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।