Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

August 13, 2025 07:51 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਤੋਂ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇੰਜ਼ਾ ਲਿਆ ।  

ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਆਜ਼ਾਦੀ ਘੁਲਾਟੀਆਂ,  ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ, ਵਿਸ਼ੇਸ਼ ਸਕੱਤਰ, ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ ਨੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰਪੁਰਵਕ ਜਾਣੂ ਕਰਵਾਇਆ। ਮੰਤਰੀ ਵੱਲੋਂ ਇਸ ਮੌਕੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਕਿਹਾ ਗਿਆ।  ਇਸ ਮੌਕੇ ਰੱਖਿਆ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਪਿਛਲੇ ਤਿੰਨ ਮਹੀਨਿਆਂ ਦੀਆਂ ਗਤੀਵਿਧੀਆਂ ਬਾਰੇ ਇੱਕ ਵਿਆਪਕ ਰਿਪੋਰਟ ਪੇਸ਼ ਕੀਤੀ।  ਉਨ੍ਹਾਂ ਮੰਤਰੀ ਨੂੰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ, ਸਿੱਖਿਆ ਲਾਭ, ਡਾਕਟਰੀ ਸਹਾਇਤਾ ਅਤੇ ਸੈਨਿਕ ਰੈਸਟ ਹਾਉਸਾਂ ਦੇ ਨਵੀਨੀਕਰਨ ਸਬੰਧੀ ਵਿਕਾਸ ਬਾਰੇ ਜਾਣਕਾਰੀ ਦਿੱਤੀ।

ਮੰਤਰੀ ਨੇ ਸੂਬੇ ਵਿੱਚ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਅਤੇ ਰੱਖ-ਰਖਾਅ ਦੇ ਕੰਮ ਨੂੰ ਵੀ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਯਕੀਨੀ ਬਣਾਉਣ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ