Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਐਡਵੋਕੇਟ ਧਾਮੀ ਨੇ ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ

August 13, 2025 08:17 PM
SehajTimes

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਅੰਦਰ ਕੈਲੀਫੋਰਨੀਆ ਦੇ ਨਾਰਥ ਹਾਲੀਵੁੱਡ ਵਿਚ ਸ. ਹਰਪਾਲ ਸਿੰਘ ਨਾਂ ਦੇ ਇਕ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੈਲੀਫੋਰਨੀਆ ਵਿਚ ਸਿੱਖ ਬਜ਼ੁਰਗ ’ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦੇਣ ਦੀ ਖ਼ਬਰ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖ ਉੱਚ ਪਦਵੀਆਂ ’ਤੇ ਕਾਰਜ ਕਰ ਰਹੇ ਹਨ ਅਤੇ ਉਹ ਜਿਸ ਵੀ ਖਿੱਤੇ ਵਿਚ ਵੱਸੇ ਹਨ, ਉਨ੍ਹਾਂ ਨੇ ਉਥੋਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵਿਰੁੱਧ ਅਜਿਹੀਆਂ ਨਫ਼ਰਤੀ ਘਟਨਾਵਾਂ ਵਾਪਰਣ ਨਾਲ ਕੌਮ ਅੰਦਰ ਰੋਸ ਪੈਦਾ ਹੋਣਾ ਕੁਦਰਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਭਲਾ ਚਾਹੁਣ ਵਾਲੇ ਸਿੱਖਾਂ ’ਤੇ ਵਿਦੇਸ਼ਾਂ ’ਚ ਨਸਲੀ ਹਮਲੇ ਹੋਣਾ ਬੇਹੱਦ ਮੰਦਭਾਗੇ ਹਨ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ।

Have something to say? Post your comment

 

More in Majha

ਜਲੰਧਰ ਵਿਖੇ ਅੱਜ ਖ਼ਾਲਸਾ ਮਾਰਚ 'ਚ ਪੁੱਜਣ ਸੰਗਤਾਂ : ਫੈਡਰੇਸ਼ਨ ਭਿੰਡਰਾਂਵਾਲਾ

ਅਜਨਾਲਾ ਵਿੱਚ ਕਾਂਗਰਸ ਦੀ ਚੋਣੀ ਮੁਹਿੰਮ ਨੇ ਫੜੀ ਰਫ਼ਤਾਰ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਬੇਅਦਬੀ ਬਿੱਲ ‘ਤੇ ’ਆਪ’ ਸਰਕਾਰ ਦੀ ਨੀਅਤ ਸੰਦੇਹ ਦੇ ਘੇਰੇ ‘ਚ: ਪ੍ਰੋ. ਸਰਚਾਂਦ ਸਿੰਘ ਖਿਆਲਾ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਪੰਥਕ ਅਰਦਾਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਅਰੰਭ: ਸਿੰਘ ਸਾਹਿਬ ਬਾਬਾ ਬਲਬੀਰ ਸਿੰਘ

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ 'ਦਸਤਾਰ ਲੰਗਰ' ਅਤੇ ਅੰਮ੍ਰਿਤ ਸੰਚਾਰ ਦਾ ਵਿਸ਼ੇਸ਼ ਆਯੋਜਨ

ਇਤਿਹਾਸ ਦਾ ਖ਼ੂਨੀ ਸਫ਼ਾ ਸਾਕਾ ਜਲ੍ਹਿਆਂਵਾਲਾ ਬਾਗ

ਐਨ ਸੀ ਸੀ ਗਰੁੱਪ ਅੰਮ੍ਰਿਤਸਰ ਵੱਲੋਂ ਸਨਮਾਨ ਸਮਾਰੋਹ ਦਾ ਆਯੋਜਨ ਅਤੇ ਕਾਂਬਾਈਨਡ ਸਾਲਾਨਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਟਿਹਰੀ ਕ੍ਰਿਕਟ ਕਲੱਬ ਵੱਲੋਂ ਕ੍ਰਿਕਟ ਟੂਰਨਾਮੈਂਟ ਦਾ ਸਫਲ ਆਯੋਜਨ, ਬਾਬਾ ਕ੍ਰਿਕਟ ਕਲੱਬ ਬਣਿਆ ਜੇਤੂ