ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਸਪੋਰਟਸ ਸਾਇੰਸ ਵਿਭਾਗ ਦੇ ਅਧਿਆਪਕ ਪ੍ਰੋ. ਅਜੀਤਾ ਨੇ ਅੱਜ ਆਈ. ਏ. ਐੱਸ. ਐਂਡ ਅਲਾਈਡ ਸਰਵਿਸਜ਼ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਜਿ਼ਕਰਯੋਗ ਹੈ ਕਿ ਪ੍ਰੋ. ਅਜੀਤਾ ਡਾਇਰੈਕਟਰ ਸਪੋਰਟਸ ਅਤੇ ਪ੍ਰੋਵੋਸਟ ਦੇ ਅਹੁਦੇ ਉੱਤੇ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਉਨ੍ਹਾਂ ਵੱਲੋਂ ਅਹੁਦਾ ਸੰਭਾਲ਼ੇ ਜਾਣ ਮੌਕੇ ਉਚੇਚੇ ਤੌਰ ਉੱਤੇ ਪੁੱਜੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾਇਰੈਕਟਰ ਕਾਂਸਟੀਚੁਐਂਟ ਕਾਲਜ ਡਾ. ਅਮਰਇੰਦਰ ਸਿੰਘ, ਡੀਨ, ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ, ਫਾਰਮਾਸਿਊਟੀਕਲ ਵਿਭਾਗ ਦੇ ਮੁਖੀ ਡਾ. ਯੋਗਿਤਾ ਬਾਂਸਲ, ਪ੍ਰਾਣੀ ਵਿਗਿਆਨ ਵਿਭਾਗ ਦੇ ਦੇ ਮੁਖੀ ਡਾ. ਉਂਕਾਰ ਸਿੰਘ, ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ, ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਸਦੀਪ ਸਿੰਘ ਤੂਰ, ਸਪੋਰਟਸ ਸਾਇੰਸ ਵਿਭਾਗ ਦੇ ਮੁਖੀ ਡਾ. ਅਨੁਰਾਧਾ ਲਹਿਰੀ, ਚੀਫ਼ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਤੋਂ ਇਲਾਵਾ ਡਾ. ਗੁਰਮੁਖ ਸਿੰਘ, ਡਾ. ਅਵਨੀਤਪਾਲ ਸਿੰਘ , ਡਾ. ਗੁਲਸ਼ਨ ਬਾਂਸਲਰ, ਡਾ. ਰਾਜਿੰਦਰ ਕੁਮਾਰ, ਡਾ. ਰਾਜੇਸ਼ ਗੋਇਲ, ਡਾ. ਦਰਸ਼ਨ ਸਿੰਘ ਆਸ਼ਟ ਆਦਿ ਹਾਜ਼ਰ ਰਹੇ।
ਇਸ ਦੌਰਾਨ ਪ੍ਰੋ. ਅਜੀਤਾ ਨੇ ਸੈਂਟਰ ਦੇ ਵਿਹੜੇ ਵਿੱਚ ਅੰਬ ਦਾ ਬੂਟਾ ਵੀ ਲਗਾਇਆ।
ਜਿ਼ਕਰਯੋਗ ਹੈ ਪ੍ਰੋ. ਅਜੀਤਾ ਹੁਣ ਤੱਕ 16 ਖੋਜਾਰਥੀਆਂ ਨੂੰ ਪੀ-ਐੱਚ.ਡੀ. ਕਰਵਾ ਚੁੱਕੇ ਹਨ। ਉਨ੍ਹਾਂ ਦੇ ਅਨੇਕ ਖੋਜ ਪੱਤਰ ਵੱਖ-ਵੱਖ ਵੱਕਾਰੀ ਰਸਾਲਿਆਂ ਵਿੱਚ ਛਪ ਚੁੱਕੇ ਹਨ।