Sunday, January 04, 2026
BREAKING NEWS

Chandigarh

ਡੀ.ਸੀ ਨੇ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਦੇ ਉਤਪਾਦਾਂ ਦੀ ਵਿੱਕਰੀ ਨੂੰ ਹੁਲਾਰਾ ਦੇਣ ਲਈ "ਮੋਬਾਈਲ ਰੂਰਲ ਮਾਰਟ" ਕੀਤਾ ਲਾਂਚ

August 13, 2025 08:47 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਐੱਸ.ਏ.ਐੱਸ ਨਗਰ ਵਿੱਚ 25 ਮਹਿਲਾ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ) ਦੀ ਇੱਕ ਸੰਸਥਾ, ਮਹਿਲਾ ਏਕਤਾ ਫੂਡ ਪ੍ਰੋਡਿਊਸਰ ਕੰਪਨੀ ਦੁਆਰਾ ਤਿਆਰ ਕੀਤੇ ਗਏ ਖੁਰਾਕੀ ਉਤਪਾਦਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ "ਮੋਬਾਈਲ ਰੂਰਲ ਮਾਰਟ" ਲਾਂਚ ਕੀਤਾ।

ਡਿਪਟੀ ਕਮਿਸ਼ਨਰ ਨੇ 2.37 ਲੱਖ ਰੁਪਏ ਦੇ ਪ੍ਰੋਜੈਕਟ ਲਈ 1.37 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਨਾਬਾਰਡ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਪਹਿਲਕਦਮੀ ਮਹਿਲਾ ਉੱਦਮੀਆਂ ਨੂੰ ਮੋਹਾਲੀ ਅਤੇ ਖਰੜ ਵਰਗੇ ਸ਼ਹਿਰੀ ਖੇਤਰਾਂ ਵਿੱਚ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਕਰਨ ਦੇ ਯੋਗ ਬਣਾਏਗੀ।

ਭੈਣਾਂ ਦਾ ਫਾਰਮ- ਇੱਕ ਐਫ.ਪੀ.ਓ ਜੋ ਸਵੈ-ਸਹਾਇਤਾ ਸਮੂਹਾਂ ਦੁਆਰਾ ਬਣਾਇਆ ਗਿਆ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਸਰਗਰਮ ਹੈ, ਦੀ ਸਫਲਤਾ ਬਾਰੇ ਦੱਸਦੇ ਹੋਏ, ਉਨਾਂ ਨੇ ਕਿਹਾ ਕਿ ਔਰਤਾਂ ਦੀ ਅਗਵਾਈ ਵਾਲੇ ਸਵੈ-ਸਹਾਇਤਾ ਸਮੂਹਾਂ ਲਈ ਸਭ ਤੋਂ ਵੱਡੀ ਚੁਣੌਤੀ ਮਾਰਕੀਟਿੰਗ ਦੇ ਮੌਕਿਆਂ ਤੱਕ ਪਹੁੰਚ ਦੀ ਹੈ, ਜਿਸ ਨੂੰ ਇਹ ਮੋਬਾਈਲ ਮਾਰਟ ਹੱਲ ਕਰਨ ਵਿੱਚ ਮਦਦ ਕਰੇਗਾ।

ਡਿਪਟੀ ਕਮਿਸ਼ਨਰ ਨੇ ਏ.ਡੀ.ਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਨੂੰ ਜ਼ਿਲ੍ਹੇ ਦੇ ਹੋਰ ਉੱਚ-ਪ੍ਰਦਰਸ਼ਨ ਵਾਲੇ ਸਵੈ-ਸਹਾਇਤਾ ਸਮੂਹਾਂ ਲਈ ਵੀ ਇਸੇ ਤਰ੍ਹਾਂ ਦੇ ਨਵੀਨਤਾਕਾਰੀ ਮਾਰਕੀਟਿੰਗ ਮਾਡਲਾਂ ਦੀ ਸੰਭਾਵਨਾ ਲੱਭਣ ਦੇ ਨਿਰਦੇਸ਼ ਦਿੱਤੇ।

ਲੀਡ ਜ਼ਿਲ੍ਹਾ ਮੈਨੇਜਰ ਐਮ.ਕੇ. ਭਾਰਦਵਾਜ ਨੇ ਅਜਿਹੀਆਂ ਪਹਿਲਕਦਮੀਆਂ ਲਈ ਬੈਂਕਿੰਗ ਖੇਤਰ ਵੱਲੋਂ ਨਿਰੰਤਰ ਸਹਾਇਤਾ ਦਾ ਭਰੋਸਾ ਦਿੱਤਾ।

ਇਸ ਮੌਕੇ ਏ.ਡੀ.ਸੀ (ਜ) ਗੀਤਿਕਾ ਸਿੰਘ, ਸ਼੍ਰੀਮਤੀ ਦੀਪਿਕਾ (ਪ੍ਰਧਾਨ, ਐਨ.ਜੀ.ਓ ਮਹਿਲਾ ਕਲਿਆਣ ਸਮਿਤੀ), ਅਤੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰ ਵੀ ਮੌਜੂਦ ਸਨ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

'ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ