ਕੁਰਾਲੀ : ਲੰਬੇ ਸਮੇਂ ਤੋਂ ਪਿੰਡ ਪਡਿਆਲਾ ਦੇ ਲੋਕ ਪਿੰਡ ਵਿੱਚੋਂ ਲੰਘ ਰਹੇ ਭਾਰਤ ਮਾਲਾ ਪ੍ਰੋਜੈਕਟ ਦੇ ਪੁਲ ਵਿੱਚੋ ਰਾਸਤਾ ਲੈਣ ਲਈ ਵੱਡਾ ਸੰਘਰਸ਼ ਕਰ ਰਹੇ ਸਥਾਨਕ ਲੋਕਾਂ ਦੀ ਉਦੋਂ ਜਿੱਤ ਹੋਈ ਜਦੋਂ ਪਿੰਡ ਪਡਿਆਲਾ ਦੇ ਲੋਕਾਂ ਨੂੰ ਪੁੱਲ ਦੇ ਥੱਲਿਉ ਲੰਘਣ ਲਈ ਤਿੰਨ ਵੱਡੇ ਰਸਤੇ ਮਿਲ ਗਏ ਹਨ। ਸੰਘਰਸ਼ ਦੀ ਜਿੱਤ ਦੀ ਖੁਸ਼ੀ ਨੂੰ ਲੈ ਕੇ ਅੱਜ ਪਿੰਡ ਪਡਿਆਲਾ ਵਿਖੇ ਇੱਕ ਧੰਨਵਾਦ ਸਮਾਰੋਹ ਕਰਵਾਇਆ ਗਿਆ। ਇਸ ਧੰਨਵਾਦ ਸਮਾਰੋਹ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨ ਲਈ ਪਹੁੰਚੇ। ਇਸ ਮੌਕੇ ਸੜਕ ਸੰਘਰਸ਼ ਕਮੇਟੀ ਪਡਿਆਲਾ ਵੱਲੋਂ ਮਿਲ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਅਤੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਦਾ ਸਿਰੋਪਾਓ ਪਾਕੇ ਸਨਮਾਨ ਕੀਤਾ। ਇਸ ਮੌਕੇ ਸੰਘਰਸ਼ ਕਮੇਟੀ ਦੇ ਮੈਂਬਰਾਂ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਮੁਸ਼ਕਿਲ ਦੀ ਘੜੀ ਦੇ ਵਿੱਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਅਤੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜੇਕਰ ਲੋਕਾਂ ਦਾ ਸਾਥ ਨਾ ਦਿੰਦੇ ਤਾਂ ਅੱਜ ਪਿੰਡ ਦੇ ਲੋਕ ਪਿੰਡ ਦੇ ਵਿੱਚ ਕੈਦ ਹੋ ਕੇ ਰਹਿ ਜਾਂਣਾ ਸੀ ਅਤੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਨੇੜਲੇ ਪਿੰਡਾਂ ਅਤੇ ਜਮੀਨ ਵਿੱਚ ਜਾਣ ਲਈ ਕਈ ਕਈ ਕਿਲੋਮੀਟਰ ਤੱਕ ਘੁੰਮ ਕੇ ਜਾਣਾ ਪੈਣਾ ਸੀ। ਉਹਨਾਂ ਕਿਹਾ ਕਿ ਜਿੱਥੇ ਕਿਸਾਨ ਜਥੇਬੰਦੀ ਵੱਲੋਂ ਇਸ ਸੰਘਰਸ਼ ਦੇ ਵਿੱਚ ਡੱਟ ਕੇ ਸਹਿਯੋਗ ਦਿੱਤਾ ਉੱਥੇ ਹੀ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਰਾਬਤਾ ਕਾਇਮ ਕਰਕੇ ਨੈਸ਼ਨਲ ਹਾਈਵੇ ਅਥੋਰਟੀ ਆਫ ਇੰਡੀਆ ਅਤੇ ਪੰਜਾਬ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਵਾ ਇਸ ਮੰਗ ਨੂੰ ਪੂਰਾ ਕਰਵਾਇਆ ਗਿਆ। ਇਸ ਲਈ ਸਮੁੱਚੇ ਪਿੰਡ ਵਾਸੀਆਂ ਨੇ ਇਸ ਸੰਘਰਸ਼ ਵਿੱਚ ਸਾਥ ਦੇਣ ਵਾਲੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਗੁਰਪ੍ਰਤਾਪ ਸਿੰਘ ਪਡਿਆਲਾ, ਪਰਮਵੀਰ ਸਿੰਘ ਬੈਦਵਾਨ ਸਮੇਤ ਹਰ ਇੱਕ ਰਾਜਨੀਤਿਕ, ਸਮਾਜਿਕ, ਕਿਸਾਨ ਜਥੇਬੰਦੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਿਸਾਨ ਆਗੂ ਗੁਰਮੀਤ ਸਿੰਘ ਸ਼ਾਂਟੂ (ਸਾਬਕਾ ਡਾਇਰੈਕਟਰ ਮਿਲਕ ਪਲਾਂਟ), ਕੁਲਵਿੰਦਰ ਸਿੰਘ ਨਗਲੀਆਂ, ਮੁਕੇਸ਼ ਰਾਣਾ ਸਾਬਕਾ ਕੌਂਸਲਰ, ਤਜਿੰਦਰ ਸਿੰਘ ਪੂਨੀਆ, ਜਸਵੰਤ ਸਿੰਘ ਮਾਣਕ ਮਾਜਰਾ, ਜਸਪਾਲ ਸਿੰਘ ਲਾਂਡਰਾਂ, ਅਮਰਜੀਤ ਸਿੰਘ ਪਟਿਆਲਾ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਪਥਰੇੜੀ, ਦਰਸ਼ਨ ਸਿੰਘ ਖੇੜਾ, ਬਲਵਿੰਦਰ ਸਿੰਘ ਰੰਗੁਆਣਾਂ, ਜਰਨੈਲ ਸਿੰਘ ਗੋਸਲਾ ਰਣਧੀਰ ਸਿੰਘ ਕਾਲੇਵਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।