Tuesday, November 18, 2025

Chandigarh

ਲੈਂਡ ਪੂਲਿੰਗ ਪਾਲਿਸੀ ਰੱਦ ਹੋਣ ਦੀ ਖ਼ੁਸ਼ੀ ਵਿੱਚ ਮੋਹਾਲੀ ਕਾਂਗਰਸ ਵਰਕਰਾਂ ਵੱਲੋਂ ਵੰਡੇ ਗਏ ਲੱਡੂ

August 13, 2025 09:27 PM
SehajTimes

ਐੱਸ.ਏ.ਐੱਸ ਨਗਰ : ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਲੈਂਡ ਪੂਲਿੰਗ ਪਾਲਿਸੀ ਦੀ ਵਾਪਸੀ ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਸਾਨਾਂ ਅਤੇ ਕਾਂਗਰਸ ਪਾਰਟੀ ਵੱਲੋਂ ਕੀਤੀ ਲੰਮੀ ਲੜਾਈ ਅਤੇ ਸੰਘਰਸ਼ ਦੀ ਵੱਡੀ ਜਿੱਤ ਵਜੋਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਇਹ ਫ਼ੈਸਲਾ ਸਾਡੇ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਹਰੇਕ ਵਿਅਕਤੀ ਲਈ ਇੱਕ ਬਹੁਤ ਵੱਡੀ ਪ੍ਰਾਪਤੀ ਹੈ।

 ਪਾਲਿਸੀ ਰੱਦ ਹੋਣ ਦੀ ਖ਼ੁਸ਼ੀ ਵਿੱਚ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਜਸ਼ਨ ਮਨਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਾਰਟੀ ਵਰਕਰਾਂ ਅਤੇ ਕਿਸਾਨਾਂ ਨੇ ਲੱਡੂ ਵੰਡ ਕੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਖ਼ੁਸ਼ੀ ਜ਼ਾਹਿਰ ਕੀਤੀ। ਇਸ ਮੌਕੇ ਸਾਬਕਾ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਵੀ ਨਾਲ ਮੌਜੂਦ ਰਹੇ। ਜਿਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਆਵਾਜ਼ ਬਣ ਕੇ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰੇਗੀ।

 ਬਲਬੀਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੀ ਹੈ ਅਤੇ ਇਹ ਜਿੱਤ ਸਾਡੀ ਪਾਰਟੀ ਅਤੇ ਕਿਸਾਨ ਭਾਈਚਾਰੇ ਦੀ ਅਟੁੱਟ ਇਕਜੁੱਟਤਾ ਦਾ ਨਤੀਜਾ ਹੈ। ਅਸੀਂ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨ ਤੋਂ ਪਿੱਛੇ ਨਹੀਂ ਹਟਾਂਗੇ।

 ਉਨ੍ਹਾਂ ਨੇ ਅੱਗੇ ਕਿਹਾ, ਇਹ ਪਾਲਿਸੀ ਵਾਪਸੀ ਸਿਰਫ਼ ਇੱਕ ਨੀਤੀ ਦਾ ਖ਼ਤਮ ਹੋਣਾ ਨਹੀਂ, ਸਗੋਂ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੀ ਪ੍ਰਤੀਕ ਹੈ। ਕਾਂਗਰਸ ਪਾਰਟੀ ਵਾਅਦਾ ਕਰਦੀ ਹੈ ਕਿ ਅੱਗੇ ਵੀ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਵਿਕਾਸ ਲਈ ਲੜਾਈ ਜਾਰੀ ਰਹੇਗੀ।

 ਸਿੱਧੂ ਨੇ ਕਿਹਾ ਕਿ ਸਾਡਾ ਸੰਦੇਸ਼ ਸਾਫ਼ ਹੈ – ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਾਡਾ ਮੁੱਖ ਕਰਮ ਹੈ।

Have something to say? Post your comment

 

More in Chandigarh

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ