Wednesday, December 17, 2025

Haryana

ਵੀਰ ਸ਼ਹੀਦਾਂ ਦੀ ਸ਼ਹਾਦਤ ਦੀ ਬਦੌਲਤ ਅਸੀਂ ਖੁੱਲੀ ਹਵਾ ਵਿੱਚ ਸਾਹ ਲੈ ਰਹੇ : ਮੁੱਖ ਮੰਤਰੀ

August 13, 2025 09:40 PM
SehajTimes

ਮੁੱਖ ਮੰਤਰੀ ਨੇ ਕੀਤੀ ਹਰ ਪਿੰਡ, ਹਰ ਘਰ, ਹਰ ਗਲੀ ਵਿੱਚ ਤਿਰੰਗਾ ਮੁਹਿੰਮ ਚਲਾਉਣ ਦੀ ਅਪੀਲ

ਚੰਡੀਗੜ੍ਹ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਤਿਰੰਗਾ ਯਾਤਰਾ ਰਾਹੀਂ ਉਨ੍ਹਾਂ ਸ਼ਹੀਦਾਂ ਨੂੰ ਨਮਨ ਕਰਨ ਦਾ ਦਿਨ ਹੈ, ਜਿਨ੍ਹਾਂ ਦੇ ਬਲਿਦਾਨ ਦੀ ਬਦੌਲਤ ਅਸੀਂ ਸਾਰੇ ਖੁੱਲੀ ਹਵਾ ਵਿੱਚ ਸਾਹ ਲੈ ਰਹੇ ਹਾਂ। ਅਜਿਹੇ ਮੌਕੇ 'ਤੇ ਕ੍ਰਾਂਤੀਕਾਰੀ ਵੀਰਾਂ ਅਤੇ ਸ਼ਹੀਦਾਂ ਨੂੰ ਯਾਦ ਕਰਨ ਅਤੇ ਨਾਲ ਹੀ ਉਨ੍ਹਾਂ ਦੇ ਪਰਿਵਾਰਾਂ ਦੀ ਚਿੰਤਾ ਕਰਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਜਾਦੀ ਦੇ 75 ਸਾਲ ਪੂਰੇ ਹੋਣ 'ਤੇ ਆਜਾਦੀ ਦਾ ਮਹੋਤਸਵ ਮਨਾਉਣ ਦਾ ਐਲਾਨ ਕੀਤਾ ਸੀ, ਜਿਸ ਨੂੰ ਸੂਬੇ ਵਿੱਚ ਪੂਰਜੋਰ ਢੰਗ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹਰ ਵਿਅਕਤੀ ਆਪਣੇ ਘਰ 'ਤੇ ਤਿਰੰਗਾ ਲਗਾਏ। ਅੱਜ ਹਰ ਵਿਅਕਤੀ ਵਿੱਚ ਦੇਸ਼ ਪਿਆਰ ਦੀ ਭਾਵਨਾ ਮਜਬੂਤ ਹੋਈ ਹੈ। ਪੂਰੇ ਦੇਸ਼ ਵਿੱਚ ਤਿਰੰਗਾ ਯਾਤਰਾਵਾਂ ਕੱਢੀਆਂ ਜਾ ਰਹੀਆ ਹਨ। ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹਰ ਘਰ, ਹਰ ਪਿੰਡ, ਹਰ ਗਲੀ ਵਿੱਚ ਤਿਰੰਗਾ ਮੁਹਿੰਮ ਚੱਲੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਕੁਰੂਕਸ਼ੇਤਰ ਵਿੱਚ ਕੱਢੀ ਗਈ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ। ਤਿਰੰਗਾ ਯਾਤਰਾ ਵਿੱਚ ਭਾਰੀ ਗਿਣਤੀ ਵਿੱਚ ਨੌਜੁਆਨਾਂ, ਮਹਿਲਾਵਾਂ ਅਤੇ ਬਜੁਰਗਾਂ ਨੇ ਹਿੱਸਾ ਲਿਆ। ਹੱਥਾਂ ਵਿੱਚ ਤਿਰੰਗਾ ਝੰਡਾ ਫੜ ਯਾਤਰਾ ਵਿੱਚ ਸ਼ਾਮਿਲ ਲੋਕਾਂ ਨੇ ਭਾਰਤ ਮਾਤਾ ਦੀ ਜੈਯ ਦੇ ਜੈਕਾਰੇ ਲਗਾਏ। ਤਿਰੰਗਾ ਯਾਤਰਾ ਅਨਾਜ ਮੰਡੀ ਪਿਪਲੀ ਤੋਂ ਸ਼ੁਰੂ ਹੋ ਕੇ ਨੈਸ਼ਨਲ ਹਾਈਵੇ ਨੂੰ ਕ੍ਰਾਸ ਕਰਦੇ ਹੋਏ ਕੁਰੂਕਸ਼ੇਤਰ ਦੇ ਪੂਜਾ ਮਾਡਲ ਸਕੂਲ ਤੱਕ ਕੱਢੀ ਗਈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦਾ ਇਹ ਦਿਨ ਸਿਰਫ਼ ਇੱਕ ਆਯੋਜਨ ਹਨੀਂ, ਸਗੋ ਰਾਸ਼ਟਰਭਗਤੀ ਦੇ ਜਜਬੇ ਅਤੇ ਬਲਿਦਾਨ ਦੀ ਭਾਵਨਾ ਨੂੰ ਸੱਚੀ ਸ਼ਰਧਾਂਜਲੀ ਦੇਣ ਦਾ ਮੌਕਾ ਹੈ। ਅਸੀਂ ਇੱਥੇ ਤਿਰੰਗਾ ਯਾਤਰਾ ਰਾਹੀਂ ਉਨ੍ਹਾਂ ਮਹਾਨ ਸਪੂਤਾਂ ਨੂੰ ਨਮਨ ਕਰਨ ਲਈ ਇੱਕਠਾ ਹੋਏ ਹਾਂ, ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਕੀਤੀ ਅਤੇ ਉਨ੍ਹਾਂ ਦੀ ਬਦੌਲਤ ਅੱਜ ਅਸੀਂ ਖੁੱਲੀ ਹਵਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਅੱਜ ਮੌਜੂਦ ਸਾਰੇ ਲੋਕ ਇਸ ਤਿਰੰਗਾ ਯਾਤਰਾ ਰਾਹੀਂ ਸੰਕਲਪ ਲੈਣ ਕਿ ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹਮੇਸ਼ਾ ਇੱਕਜੁੱਟ ਖੜੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਵੀਰ ਭੂਮੀ ਤੋਂ ਲੱਖਾਂ ਜਵਾਨ ਭਾਰਤ ਮਾਤਾ ਦੀ ਸੇਵਾ ਲਈ ਤਿਆਰ ਰਹਿੰਦੇ ਹਨ। ਇਸ ਤਿਰੰਗਾ ਯਾਤਰਾ ਰਾਹੀਂ ਤੁਸੀਂ ਪੂਰੇ ਹਰਿਆਣਾ ਅਤੇ ਦੇਸ਼ ਨੂੰ ਇਹ ਸੰਦੇਸ਼ ਦਿੱਤਾ ਹੈ ਕਿ ਦੇਸ਼ ਭਗਤੀ ਪਿੰਡ ਦੀ ਮਿੱਟੀ ਦੇ ਕਣ-ਕਣ ਵਿੱਚ ਵਸੀ ਹੋਈ ਹੈ।

ਇਸ ਮੌਕੇ 'ਤੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਜ਼ਿਲ੍ਹਾ ਪ੍ਰਧਾਨ ਸ੍ਰੀ ਤਿਜੇਂਦਰ ਸਿੰਘ ਗੋਲਡੀ, ਚੇਅਰਮੈਨ ਸ੍ਰੀ ਧਰਮਬੀਰ ਮਿਰਜਾਪੁਰ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

Have something to say? Post your comment

 

More in Haryana

ਵਿਗਿਆਨ ਨੂੰ ਲੈਬਸ ਦੀ ਦੀਵਾਰਾਂ ਤੋਂ ਬਾਹਰ ਕੱਢ ਕੇ ਉਨ੍ਹਾਂ ਦਾ ਲਾਭ ਸਮਾਜ ਦੇ ਆਖੀਰੀ ਵਿਅਕਤੀ ਤੱਕ ਪਹੁੰਚਾਉਣ, ਮੁੱਖ ਮੰਤਰੀ ਨੇ ਵਿਗਿਆਨਕਾਂ ਨੂੰ ਕੀਤੀ ਅਪੀਲ

ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਅਤੇ ਰਾਸ਼ਟਰੀ ਸਕੱਤਰ ਓਮਪ੍ਰਕਾਸ਼ ਧਨਖੜ ਨੇ ਕੀਤਾ ਸ਼ਹੀਦ ਕਰਣ ਸਿੰਘ ਦੀ ਪ੍ਰਤਿਮਾ ਦਾ ਉਦਘਾਟਨ

ਹਰਿਆਣਾ ਵਿੱਚ ਜਲਦੀ ਦਿੱਤੀ ਜਾਵੇਗੀ ਨੌਜੁਆਨਾਂ ਨੂੰ ਵੱਡੀ ਗਿਣਤੀ ਵਿੱਚ ਨੋਕਰੀਆਂ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹੁਣ ਤਿੰਨ ਦਿਨ ਵਿੱਚ ਮਿਲੇਗਾ ਵਜਨ ਅਤੇ ਮਾਪ ਦੇ ਫੈਰੀਫਿਕੇਸ਼ਨ ਦਾ ਆਨਲਾਇਨ ਸਰਟੀਫਿਕੇਟ

ਕਮੀਸ਼ਨ ਨੂੰ 10 ਦਸੰਬਰ ਤੱਕ ਭੇਜੀ ਜਾਣਗੀਆਂ ਗਰੁਪ-ਸੀ ਅਹੁਦਿਆਂ ਦੀ ਮੰਗ

ਪੌਧਾ ਰੋਪਣ ਦਾ ਰਖਰਖਾਵ ਹੁਣ ਟੇਂਡਰ ਪ੍ਰਕਿਰਿਆ ਦਾ ਹਿੱਸਾ ਬਣੇਗਾ-ਵਨ ਅਤੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ

ਧਰਮਖੇਤਰ-ਕੁਰੂਕਸ਼ੇਤਰ ਵਿੱਚ ਗੂੰਜਿਆਂ ਗੀਤਾ ਦਾ ਸੰਦੇਸ਼, ਕੌਮਾਂਤਰੀ ਗੀਤਾ ਮਹੋਤਸਵ ਦੌਰਾਨ 21 ਹਜ਼ਾਰ ਬੱਚਿਆਂ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਹੋਇਆ ਵਿਸ਼ਵ ਗੀਤਾ ਪਾਠ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ