Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਈਵੀਐਮ 'ਤੇ ਕਾਂਗ੍ਰੇਸ ਦਾ ਭ੍ਰਮ ਫੈਲਾਉਣਾ ਗਲਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

August 13, 2025 09:45 PM
SehajTimes

ਮੁੱਖ ਮੰਤਰੀ ਦਾ ਰਾਹੁਲ ਗਾਂਧੀ 'ਤੇ ਕਟਾਕਸ਼, ਝੂਠ ਦਾ ਕੋਈ ਇਲਾਜ ਨਹੀਂ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ 10 ਸੀਟਾਂ ਅਜਿਹੀ ਹਨ, ਜਿੱਥੇ 100 ਵੋਟਾਂ ਤੋਂ ਲੈਅ ਕੇ 1000 ਵੋਟਾਂ ਤੱਕ ਦੇ ਅੰਤਰ ਨਾਲ ਕਾਂਗ੍ਰੇਸ ਚੌਣ ਜਿੱਤੀ ਹੈ। ਜੇਕਰ ਈਵੀਐਮ ਵਿੱਚ ਕੋਈ ਗੜਬੜੀ ਹੁੰਦੀ ਤਾਂ ਕਾਂਗ੍ਰੇਸ ਇਹ ਸੀਟਾਂ ਨਹੀਂ ਜਿੱਤ ਪਾਂਦੀ। ਇਸ ਗੱਲ ਨੂੰ ਲੈਅ ਕੇ ਜਨਤਾ ਨੂੰ ਗੁਮਰਾਹ ਨਹੀਂ ਕਰਨਾ ਚਾਹੀਦਾ। ਕਾਂਗ੍ਰੇਸੀ ਆਪਣੇ ਨੇਤਾ ਰਾਹੁਲ ਗਾਂਧੀ ਨੂੰ ਸਮਝਾਉਣ ਅਤੇ ਉਨ੍ਹਾਂ ਦਾ ਇਲਾਜ ਕਰਵਾਉਣ ਨਹੀਂ ਤਾਂ ਝੂਠ ਦਾ ਕੋਈ ਇਲਾਜ ਨਹੀਂ ਹੈ।

ਮੁੱਖ ਮੰਤਰੀ ਬੁੱਧਵਾਰ ਨੂੰ ਕੁਰੂਕਸ਼ੇਤਰ ਵਿੱਚ ਤਿਰੰਗਾ ਯਾਤਰਾ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਚੇਅਰਮੈਨ ਧਰਮਵੀਰ ਮਿਰਜਾਪੁਰ ਵੀ ਮੌਜ਼ੂਦ ਰਹੇ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਦੋਂ ਵੀ ਦੇਸ਼ ਜਾਂ ਸੂਬੇ ਵਿੱਚ ਚੌਣਾਂ ਦਾ ਪਰਿਣਾਮ ਆਉਂਦਾ, ਤਾਂ ਕਾਂਗ੍ਰੇਸ ਈਵੀਐਮ ਨੂੰ ਦੋਸ਼ੀ ਠਹਿਰਾਉਂਦੀ ਰਹੀ। ਇਹ ਹੀ ਨਹੀ ਇਸ ਵਾਰ ਚੌਣਾਂ ਵਿੱਚ ਤਾਂ ਕਾਂਗ੍ਰੇਸ ਨੇਤਾ ਕਹਿੰਦੇ ਰਹੇ ਕਿ ਜੇਕਰ ਤਿੱਜੀ ਵਾਰ ਨਰੇਂਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਤਾਂ ਸੰਵਿਧਾਨ ਨੂੰ ਖਤਰਾ ਹੋ ਜਾਵੇਗਾ। ਪਰ ਦੇਸ਼ ਦੀ ਜਨਤਾ ਨੇ ਉਨ੍ਹਾਂ ਦੀਆਂ ਝੂੱਠੀ ਗੱਲਾਂ 'ਤੇ ਭਰੋਸਾ ਨਹੀਂ ਕੀਤਾ ਅਤੇ ਤਿੱਜੀ ਵਾਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਚੁਣਿਆ ਅਤੇ ਹਰਿਆਣਾ ਵਿੱਚ ਵੀ ਤਿੱਜੀ ਵਾਰ ਨਾਨ ਸਟਾਪ ਭਾਜਪਾ ਸਰਕਾਰ ਬਣੀ।

ਉਨ੍ਹਾਂ ਨੇ ਕਿਹਾ ਕਿ ਕਾਂਗ੍ਰੇਸ ਕੋਲ ਹੁਣ ਕੋਈ ਮੁੱਦਾ ਨਹੀ ਹੈ। ਕਾਂਗੇ੍ਰਸ ਨੇ ਦੇਸ਼ 'ਤੇ 55 ਸਾਲ ਰਾਜ ਕੀਤਾ। ਅੱਜ ਭਾਜਪਾ ਦੇ ਸ਼ਾਸਨ ਵਿੱਚ ਮਜਬੂਤੀ ਨਾਲ ਹੋ ਰਹੇ ਵਿਕਾਸ ਨੂੰ ਵੇਖ ਕੇ ਕਾਂਗ੍ਰੇਸੀ ਆਪਣਾ ਮਾਨਸਿਕ ਸੰਤੁਲਨ ਖੋਹ ਚੁੱਕੀ ਹੈ। ਭਾਜਪਾ ਸਰਕਾਰ ਵੱਲੋਂ ਗਰੀਬ ਵਿਅਕਤੀ ਦਾ ਭਲਾ ਕੀਤਾ ਜਾਣਾ ਕਾਂਗੇ੍ਰਸ ਨੂੰ ਰਾਸ ਨਹੀਂ ਆ ਰਿਹਾ। ਕਾਂਗੇ੍ਰਸ ਹਰ ਵਾਰ ਝੂੱਠ ਦਾ ਸਹਾਰਾ ਲੈਅ ਕੇ ਲੋਕਾਂ ਵਿੱਚਕਾਰ ਆਉਂਦੀ ਹੈ। ਹੁਣ ਦੇਸ਼ ਅਤੇ ਸੂਬੇ ਦੇ ਲੋਕ ਕਾਂਗੇ੍ਰਸ ਦੇ ਝੂੱਠ ਨੂੰ ਸਮਝ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਨੀਤੀ ਦੀ ਪ੍ਰਬਲ ਇੱਛਾ ਰੱਖਣ ਵਾਲਿਆਂ ਕਾਰਨ ਇਸ ਦੇਸ਼ ਦਾ ਬਟਵਾਰਾ ਹੋਇਆ ਸੀ। ਆਜਾਦੀ ਤੋਂ ਇੱਕ ਦਿਨ ਪਹਿਲਾਂ ਦੇਸ਼ ਦੇ ਲੋਕਾਂ ਨੇ ਇਸ ਵਿਭਾਜਨ ਦੇ ਦੁੱਖ ਨੂੰ ਝੇਲਿਆ ਹੈ। ਆਜਾਦੀ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਇਸ ਪੀੜਾ ਨੂੰ ਝੇਲਨ ਵਾਲੇ ਪਰਿਵਾਰਾਂ ਦੇ ਦਰਦ ਨੂੰ ਸਮਝਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀ ਅਜਿਹੇ ਲੱਖਾਂ ਵੀਰਾਂ ਨੂੰ ਯਾਦ ਕਰਣਗੇ ਜਿਨ੍ਹਾਂ ਨੇ ਇਸ ਵਿਭਾਜਨ ਦੇ ਦੁੱਖ ਨੂੰ ਝੇਲਿਆ। ਇਸ ਲਈ ਉਨ੍ਹਾਂ ਨੇ 14 ਅਗਸਤ ਨੂੰ ਵਿਭਾਜਨ ਵਿਭੀਸ਼ਿਕਾ ਦਿਵਸ ਵਜੋਂ ਮਨਾਉਣ ਦੀ ਪਹਿਲ ਕੀਤੀ।

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ