ਮੁੱਖ ਮੰਤਰੀ ਨੇ ਆਮ ਜਨਤਾ ਨੂੰ ਕੀਤੀ ਅਪੀਲ, ਸੁਤੰਤਰਤਾ ਦਿਵਸ ਦੇ ਪਖਵਾੜੇ ਵਿੱਚ ਹਰ ਘਰ ਤਿਰੰਗਾ ਮੁਹਿੰਮ ਦੇ ਨਾਲ ਜੁੜ ਕੇ ਰਾਸ਼ਟਰੀ ਏਕਤਾ ਦੇ ਉਤਸਵ ਵਿੱਚ ਹੋਣ ਸ਼ਾਮਲ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਸੰਤ ਕਬੀਰ ਕੁਟੀਰ ਵਿੱਚ ਹਰ ਘਰ ਤਿਰੰਗਾ ਮੁਹਿੰਮ ਤਹਿਤ ਤਿਰੰਗਾ ਲਗਾਇਆ। ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਸਾਡਾ ਰਾਸ਼ਟਰੀ ਝੰਡਾ ਸਾਡੀ ਆਨ, ਬਾਨ ਅਤੇ ਸ਼ਾਨ ਦਾ ਪ੍ਰਤੀਕ ਹੈ, ਜੋ ਸਾਡੇ ਰਾਸ਼ਟਰ ਨੂੰ ਅਖੰਡਤਾ, ਬਲਿਦਾਨ ਅਤੇ ਗੌਰਵਪੂਰਣ ਇਤਿਹਾਸ ਦੀ ਯਾਦ ਦਿਵਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਹਰ ਘਰ ਤਿਰੰਗਾ ਮੁਹਿੰਮ ਦੇਸ਼ ਦੇ ਹਰ ਨਾਗਰਿਕ ਦੇ ਮਨ ਵਿੱਚ ਰਾਸ਼ਟਰ ਦੇ ਪ੍ਰਤੀ ਮਾਣ ਅਤੇ ਜਿੰਮੇਵਾਰੀ ਦੀ ਭਾਵਨਾ ਜਗਾਉਣ ਦਾ ਇੱਕ ਅਨੋਖਾ ਯਤਨ ਹੈ।
ਉਨ੍ਹਾਂ ਨੇ ਕਿਹਾ ਕਿ ਹਰ ਘਰ ਤਿਰੰਗਾ ਮੁਹਿੰਮ ਨਾ ਸਿਰਫ਼ ਦੇਸ਼ਭਗਤੀ ਦੀ ਭਾਵਨਾ ਨੂੰ ਜਗਾਉਂਦਾ ਹੈ, ਸਗੋਂ ਇਹ ਰਾਸ਼ਟਰੀ ਏਕਤਾ ਅਤੇ ਭਾਈਚਾਰੇ ਨੂੰ ਵੀ ਮਜਬੂਤ ਕਰਦਾ ਹੈ। ਤਿਰੰਗੇ ਦਾ ਸਨਮਾਨ ਕਰਨਾ ਹਰ ਭਾਰਤੀ ਦੀ ਜਿੰਮੇਵਾਰੀ ਹੈ। ਇਹ ਨਾ ਸਿਰਫ ਸਾਡੇ ਸੁਤੰਤਰਤਾ ਸੈਨਾਨੀਆਂ ਦੇ ਬਲਿਦਾਨ ਦਾ ਪ੍ਰਤੀਕ ਹੈ, ਸਗੋ ਸਾਡੇ ਦੇਸ਼ ਦੀ ਪ੍ਰਗਤੀ, ਸਭਿਆਚਾਰ ਅਤੇ ਮਾਣ ਦਾ ਪ੍ਰਤੀਨਿਧੀਤਵ ਵੀ ਕਰਦਾ ਹੈ।
ਮੁੱਖ ਮੰਤਰੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸੁਤੰਤਰਤਾ ਦਿਵਸ ਦੇ ਪਖਵਾੜੇ ਵਿੱਚ ਹਰੇਕ ਨਾਗਰਿਕ ਆਪਣੇ ਘਰ, ਪ੍ਰਤਿਸ਼ਠਾਨ, ਦਫਤਰ 'ਤੇ ਤਿਰੰਗਾ ਲਗਾ ਕੇ ਇਸ ਮੁਹਿੰਮ ਵਿੱਚ ਸਰਗਰਮ ਰੂਪ ਨਾਲ ਹਿੱਸਾ ਲੈਣ ਅਤੇ ਰਾਸ਼ਟਰੀ ਏਕਤਾ ਦੇ ਇਸ ਉਤਸਵ ਨੂੰ ਸਫਲ ਬਨਾਉਣ।