Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗਾਰਬੇਜ ਪ੍ਰੋਸੈਸਿੰਗ ਯੂਨਿਟ ਦਾ ਮਾਮਲਾ 

August 13, 2025 10:45 PM
SehajTimes

ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂ ਰਹਿੰਦਿਆਂ ਹੱਲ ਕਰਨਾ ਹੀ ਮੇਰੀ ਪਹਿਲਾ ਫਰਜ਼ : ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਉਹ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਹੀ ਵਚਨਬੱਧ ਹਨ ਅਤੇ ਆਪਣੇ ਹਲਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਦਾ ਸਮਾਂਬੱਧ ਹੱਲ ਦੇਣ ਲਈ ਹਰ ਸਮੇਂ ਯਤਨਸ਼ੀਲ ਹਨ।
ਅੱਜ ਗਾਰਬੇਜ ਪ੍ਰੋਸੈਸਿੰਗ ਯੂਨਿਟ ਦੇ ਵਿਰੋਧ ਦੇ ਵਿੱਚ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ- ਇੰਡਸਟਰੀਅਲ ਏਰੀਆ ਅਤੇ ਸ਼ਾਹੀ ਮਾਜਰਾ ਫੇਸ -5 ਮੋਹਾਲੀ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਮੌਕੇ ਲੋਕਾਂ ਨੂੰ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਡੰਪਿੰਗ ਗਰਾਊਂਡ ਬਣਾਉਣ ਲਈ 15 ਏਕੜ ਦੇ ਕਰੀਬ ਜ਼ਮੀਨ ਖਰੀਦੀ ਜਾ ਚੁੱਕੀ ਹੈ, ਜਿਸ ਦਾ ਕਬਜ਼ਾ ਜਲਦੀ ਹੀ ਮਿਲ ਜਾਵੇਗਾ। ਉਪਰੰਤ ਤਿੰਨ ਤੋਂ ਚਾਰ ਮਹੀਨਿਆਂ ਦੇ ਵਿੱਚ ਬਾਕਾਇਦਾ ਚਾਰ ਦੀਵਾਰੀ ਕਰ ਲਈ ਜਾਵੇਗੀ। ਉਸ ਤੋਂ ਬਾਅਦ ਸ਼ਾਹੀ ਮਾਜਰੇ ਦਾ ਇਹ ਪੁਆਇੰਟ ਸਿਰਫ ਕਲੈਕਸ਼ਨ ਸੈਂਟਰ ਹੋਵੇਗਾ।
ਜਦੋਂ ਐਮ ਐਲ ਏ ਕੁਲਵੰਤ ਸਿੰਘ ਨੇ ਸ਼ਾਹੀ ਮਾਜਰਾ ਵਿਖੇ ਗਾਰਬੇਜ ਪ੍ਰੋਸੈਸਿੰਗ ਯੂਨਿਟ ਦੇ ਵਿਰੋਧ ਦੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਧਰਨੇ ਤੇ ਬੈਠੇ ਲੋਕਾਂ ਨੂੰ ਇਸ ਡੰਪਿੰਗ ਗਰਾਊਂਡ ਸਬੰਧੀ ਦੇ ਸਥਾਈ ਹੱਲ ਸਬੰਧੀ ਜਾਣਕਾਰੀ ਅਤੇ ਭਰੋਸਾ ਦਿੱਤਾ ਦਿੱਤੀ ਤਾਂ ਇਸ ਪਲਾਂਟ ਨੂੰ ਲਗਾਏ ਗਏ ਤਾਲੇ ਨੂੰ ਖੋਲ੍ਹ ਦਿੱਤਾ ਗਿਆ ਅਤੇ ਧਰਨਾ ਵੀ ਹਟਾ ਲਿਆ ਗਿਆ। ਹਾਜ਼ਰੀਨ ਸ਼ਹਿਰੀਆਂ ਵੱਲੋਂ ਐਮ ਐਲ ਏ ਕੁਲਵੰਤ ਸਿੰਘ ਦੇ ਬੋਲਾਂ ਤੇ ਭਰੋਸਾ ਪ੍ਰਗਟਾਇਆ ਗਿਆ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਦਾ ਚੁਣਿਆ ਹੋਇਆ ਨੁਮਾਇੰਦਾ ਹੋਣ ਕਾਰਨ ਉਹ ਆਪਣੀ ਜਿੰਮੇਵਾਰੀ ਭਲੀ ਭਾਂਤ ਸਮਝਦੇ ਹਨ ਤਾਂ ਜੋ ਮੋਹਾਲੀ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਦੇ ਧੰਨਵਾਦੀ ਹਨ ਕਿ ਉਹ ਆਪਣੇ ਨੁਮਾਇੰਦੇ ਤੇ ਯਕੀਨ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਪੱਕੇ ਤੌਰ 'ਤੇ ਹੱਲ ਕੀਤੇ ਜਾਣ ਦੇ ਲਈ ਟੈਂਡਰ ਵੀ ਲਾਇਆ ਗਿਆ ਹੈ ਅਤੇ ਜੇਕਰ ਲੋਕਾਂ ਨੇ ਸਹਿਯੋਗ ਦਿੱਤਾ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਕਰਨਾ ਸ਼ੁਰੂ ਕਰ ਦਿੱਤਾ ਤਾਂ, ਇਸ ਮਸਲੇ ਦਾ ਪੱਕੇ ਤੌਰ ਤੇ ਹੱਲ ਹੋ ਜਾਵੇਗਾ ਅਤੇ ਨਾਲ ਹੀ ਸਾਨੂੰ ਆਮਦਨ ਵੀ ਹੋਵੇਗੀ। ਉਨ੍ਹਾਂ। ਕਿਹਾ ਕਿ ਸੀ.ਐਨ.ਜੀ. ਜਿਹੜੀ ਆਵੇਗੀ ਉਸ ਵਿੱਚ ਸਾਨੂੰ ਕੰਪਨੀ ਵੱਲੋਂ ਕੁਝ ਹਿੱਸਾ ਵੀ ਦੇਵੇਗੀ ਜੋ ਕਿ ਸ਼ਹਿਰ ਦੇ ਵਿਕਾਸ ਤੇ ਖਰਚ ਕੀਤਾ ਜਾ ਸਕੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਇਸ ਥਾਂ ਤੇ ਸਟਾਫ ਦੀ ਪੱਕੇ ਤੌਰ ਤੇ ਡਿਊਟੀ ਲਗਾਈ ਜਾਵੇਗੀ ਤਾਂ ਜੋ ਇੱਥੋਂ ਦੇ ਲੋਕਾਂ ਨੂੰ ਦੁਬਾਰਾ ਤੋਂ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੇਅਰ ਹੁੰਦਿਆਂ, ਇਸ ਤਰ੍ਹਾਂ ਦੀ ਦਿੱਕਤ ਦਾ ਸ਼ਹਿਰ ਵਾਸੀਆਂ ਨੂੰ ਕਦੇ ਵੀ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਮੇਅਰ ਕੋਲ ਸਿਰਫ ਇਲਜ਼ਾਮਬਾਜੀ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ, ਨਾ ਹੀ ਉਨ੍ਹਾਂ ਦਾ ਸ਼ਹਿਰ ਦੇ ਵਿਕਾਸ ਜਾਂ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਲੈਣਾ ਦੇਣਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਮੇਅਰ ਮੋਹਾਲੀ ਨਗਰ ਨਿਗਮ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਰਾਜਨੀਤੀ ਛੱਡ ਕੇ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਪਰਮਿੰਦਰ ਪਾਲ ਸਿੰਘ ਤੇ ਕੌਂਸਲਰ- ਸਰਬਜੀਤ ਸਿੰਘ ਸਮਾਣਾ, ਸਾਬਕਾ ਕੌਂਸਲਰ- ਗੁਰਮੁਖ ਸਿੰਘ ਸੋਹਲ, ਹਰਮੇਸ਼ ਸਿੰਘ ਕੁੰਬੜਾ, ਸਾਬਕਾ ਕੌਂਸਲਰ -ਅਸ਼ੋਕ ਝਾਅ, ਜਨਰਲ ਸਕੱਤਰ ਰੁਪਿੰਦਰ ਸਿੰਘ, ਕੌਂਸਲਰ ਜਗਦੀਸ਼ ਸਿੰਘ ਜੱਗਾ ਤੇ ਈਸ਼ ਕੁਮਾਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ