ਚੰਡੀਗੜ੍ਹ, 13 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਸਕਿਲਡ ਵਰਕਰਸ ਦੀ ਕੋਈ ਕਮੀ ਨਹੀਂ ਹੈ। ਸਾਡਾ ਯਤਨ ਹੈ ਕਿ ਇਹ ਨੌਜੁਆਨ ਪੱਕੇ ਅਤੇ ਸੁਰੱਖਿਅਤ ਢੰਗ ਨਾਲ ਵਿਦੇਸ਼ ਜਾਣ ਅਤੇ ਉਨ੍ਹਾਂ ਨੂੰ ਕੌਮਾਂਤਰੀ ਪੱਧਰ 'ਤੇ ਵੱਧ ਤੋਂ ਵੱਧ ਰੁਜਗਾਰ ਦੇ ਮੌਕੇ ਪ੍ਰਾਪਤ ਹੋਣ। ਇਸ ਦੇ ਲਈ ਰਾਜ ਸਰਕਾਰ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਰਾਹੀਂ ਪਾਰਦਰਸ਼ੀ ਅਤੇ ਭਰੋਸੇਮੰਦ ਪ੍ਰਕ੍ਰਿਆ ਯਕੀਨੀ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਗੋ ਗਲੋਬਲ ਦ੍ਰਿਸ਼ਟੀਕੋਣ ਨੌਜੁਆਨਾ ਨੂੰ ਕੌਮਾਂਤਰੀ ਰੁਜਗਾਰ ਬਾਜਾਰ ਵਿੱਚ ਨਵੀਂ ਦਿਸ਼ਾ ਪ੍ਰਦਾਨ ਕਰੇਗਾ ਅਤੇ ਸੂਬੇ ਦੀ ਆਰਥਕ ਪ੍ਰਗਤੀ ਨੂੰ ਤੇਜੀ ਦਵੇਗਾ। ਮੁੱਖ ਮੰਤਰੀ ਨੇ ਸਾਰੇ ਸਟੇਕਹੋਲਡਰਸ ਨਾਲ ਮਿਲ ਕੇ ਡੰਕੀ ਰੂਟ ਵਰਗੇ ਅਵੈਧ ਗਤੀਵਿਧੀਆਂ 'ਤੇ ਸਖਤ ਲਗਾਮ ਲਗਾਉਣ ਅਤੇ ਸਹੀ ਦਿਸ਼ਾ ਵਿੱਚ ਤਾਲਮੇਲ ਯਤਨ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਰਿਆਣਾ ਸਰਕਾਰ ਦੇ ਵਿਦੇਸ਼ ਸਹਿਯੋਗ ਵਿਭਾਗ ਵੱਲੋਂ ਅੱਜ ਹਰਿਆਣਾ ਨਿਵਾਸ, ਚੰਡੀਗੜ੍ਹ ਵਿੱਚ ਆਯੋਜਿਤ ਇੱਕ ਮਹਤੱਵਪੂਰਣ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੀਟਿੰਗ ਦਾ ਉਦੇਸ਼ ਸੂਬੇ ਦੇ ਨੌਜੁਆਨਾਂ ਲਈ ਵਿਦੇਸ਼ਾਂ ਵਿੱਚ ਰੁਜਗਾਰ ਦੇ ਮੌਕਿਆਂ ਨੂੰ ਪ੍ਰੋਤਸਾਹਨ ਦੇਣਾ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰ 'ਤੇ ਮੁਕਾਬਲੇ ਦੀ ਰਣਨੀਤੀ ਤਿਆਰ ਕਰਨਾ ਸੀ।
ਮੀਟਿੰਗ ਵਿੱਚ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲਾ ਅਤੇ ਵੱਖ-ਵੱਖ ਵਿਦੇਸ਼ੀ ਪਲੇਸਮੈਂਟ ਕੰਪਨੀਆਂ ਦੇ ਨਾਲ ਤਾਲਮੇਲ ਸਥਾਪਿਤ ਕਰਨ 'ਤੇ ਵਿਸ਼ੇਸ਼ ਜੋਰ ਦਿੱਤਾ ਗਿਆ। ਇਸ ਮੀਟਿੰਗ ਵਿੱਚ ਲਗਭਗ 20 ਭਰਤੀ ਏਜੰਸੀਆਂ ਨੇ ਹਿੱਸਾ ਲਿਆ।
ਵਿਸ਼ੇਸ਼ ਸਹਿਯੋਗ ਵਿਭਾਗ ਵਿੱਚ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਪਵਨ ਚੌਧਰੀ ਨੇ ਮੀਟਿੰਗ ਵਿੱਚ ਵਿਭਾਗ ਦੀ ਉਪਲਬਧੀਆਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨੌਜੁਆਨਾਂ ਨੂੰ ਵਿਦੇਸ਼ ਭੇਜਣ ਲਈ ਹੁਣ ਤੱਕ ਕਈ ਪ੍ਰਭਾਵੀ ਪਹਿਲਾਂ ਕੀਤੀਆਂ ਗਈਆਂ ਹਨ। ਇੰਨ੍ਹਾਂ ਪਹਿਲਾਂ ਤਹਿਤ ਨੌਜੁਆਨਾਂ ਨੂੰ ਸੁਰੱਖਿਆਤ ਅਤੇ ਪਾਰਦਰਸ਼ੀ ਢੰਗ ਨਾਲ ਕੌਮਾਂਤਰੀ ਰੁਜਗਾਰ ਦੇ ਮੌਕੇ ਉਪਲਬਧਕਰਾਉਣ ਦੇ ਯਤਨ ਕੀਤੇ ਗਏ ਹਨ। ਉਨ੍ਹਾਂ ਨੇ ਦਸਿਆ ਕਿ ਇਸ ਪਹਿਲ ਤਹਿਤ ਨੌਜੁਆਨਾਂ ਨੂੰ ਨਾ ਸਿਰਫ ਰੁਜਗਾਰ ਦੇ ਮੌਕੇ ਉਪਲਬਧ ਕਰਾਏ ਜਾਣਗੇ, ਸਗੋ ਉਨ੍ਹਾਂ ਨੂੰ ਜਰੂਰੀ ਸਕਿਲ, ਭਾਸ਼ਾ ਸਿਖਲਾਈ ਅਤੇ ਕੌਮਾਂਤਰੀ ਮਾਨਕਾਂ ਅਨੁਰੂਪ ਤਿਆਰ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਵੀ ਸ਼ੁਰੂ ਕੀਤੇ ਜਾ ਰਹੇ ਹਨ।
ਵਰਨਣਯੋਗ ਹੈ ਕਿ ਸਰਕਾਰ ਨੇ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਰਾਹੀਂ 5700 ਖਾਲੀ ਅਹੁਦਿਆਂ ਨੂੰ ਆਨਲਾਇਨ ਜਾਰੀ ਕੀਤਾ ਹੈ, ਜਿਸ 'ਤੇ ਹਰਿਆਣਾ ਦੇ ਨੌਜੁਆਨ ਆਪਣੀ ਯੋਗਤਾ ਅਨੁਸਾਰ ਬਿਨੈ ਕਰ ਸਕਦੇ ਹਨ। ਇੰਨ੍ਹਾਂ ਖਾਲੀ ਅਸਾਮੀਆਂ ਰਾਹੀਂ ਨੁੌਜੁਆਨਾਂ ਨੂੰ ਮਾਰੀਸ਼ਸ, ਇਜ਼ਰਾਇਲ, ਰੂਸ, ਨਾਰਵੇ, ਜਰਮਨੀ, ਦੁਬਈ ਅਤੇ ਹੋਰ ਦੇਸ਼ਾਂ ਵਿੱਚ ਪਾਰਦਰਸ਼ੀ ਢੰਗ ਨਾਲ ਬਿਨ੍ਹਾ ਖਰਚੀ-ਪਰਚੀ ਭੇਜਣ ਦੀ ਵਿਵਸਥਾ ਸਰਕਾਰ ਵੱਲੋਂ ਕੀਤੀ ਗਈ ਹੈ।
ਇਸ ਮੌਕੇ 'ਤੇ ਉਦਯੋਗ, ਵਪਾਰ ਅਤੇ ਜੰਗਲਾਤ-ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਵਿਦੇਸ਼ ਮੰਤਰਾਲਾ ਦੇ ਸਕੱਤਰ ਸ੍ਰੀ ਏ.ਕੇ. ਚਟਰਜੀ, ਵਿਦੇਸ਼ ਮੰਤਰਾਲਾ ਦੀ ਸਕੱਤਰ ਸ੍ਰੀਮਤੀ ਨੀਨਾ ਮਲਹੋਤਰਾ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਰਿਕਰੂਟਿੰਗ ਏਜੰਸੀ ਦੇ ਪ੍ਰਤੀਨਿਧੀ ਮੌਜੂਦ ਰਹੇ।