Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 22 ਅਗਸਤ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ, ਸਿੰਘ ਸਭਾ ਸੈਕਟਰ, 125, ਸੰਨੀ ਇਨਕਲੇਵ ਖਰੜ ਵਿਖੇ ਲੱਗੇਗਾ ਕੈਂਪ

August 13, 2025 11:04 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਸਿੰਘ ਸਭਾ ਸੈਕਟਰ, 125, ਸੰਨੀ ਇਨਕਲੇਵ ਖਰੜ ਵਿਖੇ 22 ਅਗਸਤ ਨੂੰ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ’ਚ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਵੱਲੋਂ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਕੈਂਪ ਦੇ ਨੋਡਲ ਅਫਸਰ ਅਤੇ ਖਰੜ ਦੇ ਐਸ.ਡੀ.ਐਮ. ਸ਼੍ਰੀਮਤੀ ਦਿਵਿਆ ਪੀ ਨੇ ਦੱਸਿਆ ਕਿ ਖਰੜ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਸਿੰਘ ਸਭਾ ਸੈਕਟਰ, 125, ਸੰਨੀ ਇਨਕਲੇਵ ਵਿਖੇ 22 ਅਗਸਤ ਨੂੰ ਲਗਾਏ ਜਾਣ ਵਾਲੇ ਕੈਂਪ ਵਿਚ ਖਰੜ ਦੇ ਵਾਰਡ ਨੰ: 9 ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ।
ਇਨ੍ਹਾਂ ਕੈਂਪਾਂ ਵਿੱਚ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ