Saturday, October 04, 2025

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 14 ਅਗਸਤ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

August 13, 2025 11:12 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 14 ਅਗਸਤ, ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1.00 ਵਜੇ ਤੱਕ ਹੋਵੇਗਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ 14 ਅਗਸਤ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਵੀ-ਫਾਈਵ ਗਲੋਬਲ ਹਾਇਰਿੰਗ ਫਾਰ ਏਅਰਟੈੱਲ, ਵਾਂਡਰ ਸਿਸਟਮਜ਼ ਪ੍ਰਾਈਵੇਟ ਲਿਮਟਿਡ, ਆਈ ਪ੍ਰੋਸੈਸ ਸਰਵਿਸਿਜ਼ ਇੰਡੀਆ ਲਿਮਟਿਡ, ਨਵਦੇਸ਼ ਆਟੋਜ਼ ਅਤੇ ਡੀ-ਮਾਰਟ ਜ਼ੀਰਕਪੁਰ ਬਨੂੜ, ਮੋਹਾਲੀ  ਵੱਲੋਂ ਐਸ.ਓ.ਐਚ.ਓ ਸਪੈਸ਼ਲਿਸਟ, ਕਸਟਮਰ ਰਿਲੇਸ਼ਨਸ਼ਿਪ ਅਫਸਰ, ਬਿਜ਼ਨਸ-ਰਿਟੇਲ, ਇਲੈਕਟ੍ਰੀਸ਼ੀਅਨ, ਮੌਰਗੇਜ ਸੇਲਜ਼ ਐਗਜ਼ੀਕਿਊਟਿਵ, ਸੇਲਜ਼ ਹੈੱਡ-ਚੰਡੀਗੜ੍ਹ, ਕੈਸ਼ੀਅਰ, ਬੀਮਾ ਟੈਲੀਕਾਲਰ, ਬੀਮਾ ਐਗਜ਼ੀਕਿਊਟਿਵ, ਅਕਾਊਂਟ ਮੈਨੇਜਰ-ਬੱਦੀ ਅਤੇ ਪੈਕਰ, ਕੈਸ਼ੀਅਰ, ਸੇਲਜ਼ ਐਸੋਸੀਏਟ, ਗੋਦਾਮ ਸਹਾਇਕ
ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ (10000/- ਤੋਂ 23000/-) ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਐਸ.ਏ.ਐਸ ਨਗਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 45 ਸਾਲ ਤੱਕ ਹੋਵੇਗੀ ਅਤੇ ਘੱਟੋ ਘੱਟ ਯੋਗਤਾ 10ਵੀਂ, 12ਵੀਂ ਅਤੇ ਗਰੈਜੂਏਸ਼ਨ ਪਾਸ ਲੋੜੀਂਦੀ ਹੈ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਨਾਲ ਲੈ ਕੇ ਆਉਣ ਤਾਂ ਕਿ ਪ੍ਰਾਰਥੀਆ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਰਿਜੂਮੇ (Resume) ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ