ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਜਿ਼ਕਰਯੋਗ ਹੈ ਕਿ ਡਾ. ਜਸਵਿੰਦਰ ਸਿੰਘ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਵਿਖੇ ਅਧਿਆਪਕ ਵਜੋਂ ਕਾਰਜਸ਼ੀਲ ਹਨ ਅਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
ਉਪ-ਕੁਲਪਤੀ ਡਾ. ਜਗਦੀਪ ਸਿੰਘ, ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਬਲਰਾਜ ਸੈਣੀ ਅਤੇ ਹੋਰ ਸ਼ਖ਼ਸੀਅਤਾਂ ਉਨ੍ਹਾਂ ਵੱਲੋਂ ਅਹੁਦਾ ਸੰਭਾਲ਼ੇ ਜਾਣ ਦੇ ਇਸ ਮੌਕੇ ਹਾਜ਼ਰ ਸਨ।
ਵਰਨਣਯੋਗ ਹੈ ਕਿ ਪਲੇਸਮੈਂਟ ਸੈੱਲ ਨਾਲ਼ ਸਬੰਧਤ ਹੋਰ ਨਿਯੁਕਤੀਆਂ ਵਿੱਚ ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ ਤੋਂ ਡਾ. ਗੌਰਵਦੀਪ ਨੂੰ ਇੰਚਾਰਜ, ਪਲੇਸਮੈਂਟ ਇੰਜਨੀਅਰਿੰਗ, ਭੌਤਿਕ ਵਿਗਿਆਨ ਵਿਭਾਗ ਤੋਂ ਡਾ. ਜਸਕਰਨ ਸਿੰਘ ਨੂੰ ਇੰਚਾਰਜ ਪਲੇਸਮੈਂਟ ਸਾਇੰਸਜ਼, ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਤੋਂ ਡਾ. ਰਾਜਵਿੰਦਰ ਸਿੰਘ ਨੂੰ ਇੰਚਾਰਜ ਪਲੇਸਮੈਂਟ ਮੈਨੇਜਮੈਂਟ ਅਤੇ ਸੋਸ਼ਲ ਵਰਕ ਵਿਭਾਗ ਤੋਂ ਡਾ. ਗੁਰਨਾਮ ਸਿੰਘ ਵਿਰਕ ਨੂੰ ਇੰਚਾਰਜ ਪਲੇਸਮੈਂਟ ਹਿਊਮੈਨਟੀਜ਼ ਲਗਾਇਆ ਗਿਆ ਹੈ। ਇਹ ਸਾਰੀਆਂ ਨਿਯੁਕਤੀਆਂ ਇੱਕ ਸਾਲ ਲਈ ਹਨ।