Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ : ਪਿਸਤੌਲ ਬਰਾਮਦ

August 14, 2025 04:51 PM
SehajTimes

ਪੰਜਾਬ ਵਿੱਚ ਅਪਰਾਧਾਂ ਨੂੰ ਅੰਜ਼ਾਮ ਦੇਣ ਉਪਰੰਤ ਗਿਰੋਹ ਦੇ ਮੈਂਬਰ ਆਮ ਤੌਰ 'ਤੇ ਨੇਪਾਲ ਭੱਜ ਜਾਂਦੇ ਹਨ: ਏਡੀਜੀਪੀ ਪ੍ਰਮੋਦ ਬਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਿੰਡ ਸ਼ੰਭੂ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਅਤਿ ਲੋੜੀਂਦੇ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਸਟ੍ਰੀਆ ਦਾ ਬਣਿਆ 9ਐਮਐਮ ਗਲੌਕ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਸ਼ੈ ਡੇਲੂ ਅਤੇ ਅੰਕਿਤ ਬਿਸ਼ਨੋਈ ਉਰਫ਼ ਕੱਕੜ ਦੋਵੇਂ ਵਾਸੀ ਪਿੰਡ ਖੈਰਪੁਰ, ਅਬੋਹਰ, ਫਾਜ਼ਿਲਕਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਅਨਮੋਲ ਬਿਸ਼ਨੋਈ ਅਤੇ ਆਰਜ਼ੂ ਬਿਸ਼ਨੋਈ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਤਲ ਕਰਨ ਉਪਰੰਤ ਨੇਪਾਲ ਭੱਜ ਗਏ ਸਨ ਅਤੇ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਵਾਪਸ ਆਏ ਸਨ।

ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮ ਅਪਰਾਧਿਕ ਇਤਿਹਾਸ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ, ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 15 ਤੋਂ ਵੱਧ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਹ 2 ਮਈ, 2025 ਨੂੰ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਹਾਲ ਹੀ ਵਿੱਚ ਹੋਏ ਕਤਲ ਵਿੱਚ ਵੀ ਲੋੜੀਂਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਨੂੰ ਦੋਵਾਂ ਮੁਲਜ਼ਮਾਂ ਦੇ ਸੂਬੇ ਵਿੱਚ ਦਾਖਲ ਹੋਣ ਬਾਰੇ ਸੂਹ ਮਿਲੀ ਸੀ।

ਏਡੀਜੀਪੀ ਨੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੇ ਅੰਬਾਲਾ-ਪਟਿਆਲਾ ਹਾਈਵੇਅ 'ਤੇ ਮੁਲਜ਼ਮਾਂ ਨੂੰ ਟਰੈਕ ਕੀਤਾ ਅਤੇ ਸਵੇਰੇ ਤੜਕ ਸਾਰ ਕਾਰਵਾਈ ਕਰਦਿਆਂ ਪਿੰਡ ਸ਼ੰਭੂ ਨੇੜਿਓਂ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਧੁਨਿਕ ਹਥਿਆਰ ਬਰਾਮਦ ਕੀਤਾ।

ਇਸ ਗਿਰੋਹ ਦੇ ਵਾਰਦਾਤਾਂ ਨੂੰ ਅੰਜ਼ਾਮ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਏਜੀਟੀਐਫ ਗੁਰਮੀਤ ਚੌਹਾਨ ਨੇ ਦੱਸਿਆ ਕਿ ਆਪਣੇ ਹੈਂਡਲਰਾਂ ਵੱਲੋਂ ਦਿੱਤੇ ਗਏ ਅਪਰਾਧਿਕ ਕੰਮਾਂ ਨੂੰ ਅੰਜਾਮ ਦੇਣ ਉਪਰੰਤ ਇਹ ਗਿਰੋਹ ਆਮ ਤੌਰ 'ਤੇ ਨੇਪਾਲ ਭੱਜ ਜਾਂਦਾ ਸੀ ਅਤੇ ਛੁਪਣ ਲਈ ਆਪਣੇ ਗਿਰੋਹ ਦੇ ਸਾਥੀਆਂ ਜਾਂ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੇ ਗਏ ਟਿਕਾਣਿਆਂ ਦੀ ਵਰਤੋਂ ਕਰਦੇ ਸਨ।

ਇਸ ਸਬੰਧੀ ਐਫਆਈਆਰ ਨੰਬਰ 6 ਮਿਤੀ 14/8/25 ਨੂੰ ਐਸਏਐਸ ਨਗਰ ਦੇ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 (3) (5) ਅਤੇ ਅਸਲਾ ਐਕਟ ਦੀ ਧਾਰਾ 25 (6) (7) ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ