ਪਟਿਆਲਾ : ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮੌਕੇ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਪ੍ਰਿੰਸੀਪਲ ਮੈਡਮ ਰਚਨਾ ਭਾਰਦਵਾਜ ਦੀ ਸਰਪ੍ਰਸਤੀ ਹੇਠ ਇਹ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਮੈਡਮ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਅੱਜ ਦੇ ਦੌਰ ਵਿੱਚ ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਮਹੱਤਤਾ ਅਤੇ ਲਾਇਬ੍ਰੇਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਕਾਲਜ ਲਾਇਬ੍ਰੇਰੀਅਨ ਡਾ. ਅਨਿਲ ਕੁਮਾਰ ਨੇ ਲਾਇਬ੍ਰੇਰੀ ਦਿਵਸ ਦੇ ਇਤਿਹਾਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਅਗਸਤ, 1892 ਨੂੰ ਲਾਇਬ੍ਰੇਰੀ ਸਾਇੰਸ ਦੇ ਪਿਤਾਮਾ ਡਾ. ਸ਼ਿਆਲੀ ਰਾਮਾਮ੍ਰਿਤਾ ਰੰਗਾਨਾਥਨ ਜੀ ਦਾ ਜਨਮ ਹੋਇਆ। ਉਹਨਾਂ ਦੇ ਜਨਮ ਦਿਨ ਨੂੰ ਸਮਰਪਿਤ ਹਰ ਸਾਲ 12 ਅਗਸਤ ਨੂੰ 'ਰਾਸ਼ਟਰੀ ਲਾਇਬ੍ਰੇਰੀਅਨ ਦਿਵਸ' ਵਜੋਂ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਮੈਡਮ ਵਾਈਸ ਪ੍ਰਿੰਸੀਪਲ ਪ੍ਰੋ. ਅਨਿਲਾ ਸੁਲਤਾਨਾ, ਪ੍ਰੋ. ਸਕਿੰਦਰ ਕੌਰ, ਪ੍ਰੋ. ਹਰਪ੍ਰੀਤ ਕਥੂਰੀਆ, ਪ੍ਰੋ. ਪੰਕਜ ਕਪੂਰ, ਪ੍ਰੋ. ਅਨੁਜ ਗੁਪਤਾ, ਪ੍ਰੋ. ਗੁਰਪ੍ਰੀਤ ਸਿੰਘ ਅਤੇ ਹੋਰ ਲਾਇਬ੍ਰੇਰੀ ਸਟਾਫ਼ ਵੀ ਹਾਜ਼ਰ ਰਿਹਾ।