Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

August 14, 2025 05:07 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਨੇ ਪੰਜਾਬੀ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਅਤੇ ਸਹਿਕਾਰੀ ਸੁਸਾਇਟੀਆਂ ਦੀਆਂ ਕੁੱਝ ਸ਼ੇ੍ਰਣੀਆਂ ਲਈ ਅਸ਼ਟਾਮ ਡਿਊਟੀ ਤੇ ਰਜਿਸਟਰੇਸ਼ਨ ਫੀਸ ਛੋਟਾਂ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਤਹਿਤ ਲਾਜ਼ਮੀ ਰਜਿਸਟਰੇਸ਼ਨ ਲਈ ਛੋਟਾਂ ਦਿੱਤੀਆਂ ਗਈਆਂ ਸਨ, ਜੋ ਅਸਲ ਵਿੱਚ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਨ ਪਰ ਇਸ ਨਾਲ ਇਕ ਅਜਿਹੀ ਸਥਿਤੀ ਪੈਦਾ ਹੋ ਗਈ, ਜੋ ਜਾਇਦਾਦ ਦੇ ਲੈਣ-ਦੇਣ (ਖਾਸ ਕਰ ਕੇ ਸ਼ਹਿਰੀ ਹਾਊਸਿੰਗ ਸਭਾਵਾਂ ਵਿੱਚ) ਨੂੰ ਰਸਮੀ ਰਜਿਸਟਰੇਸ਼ਨ ਜਾਂ ਅਸ਼ਟਾਮ ਡਿਊਟੀ ਅਤੇ ਰਜਿਸਟਰੇਸ਼ਨ ਫੀਸ ਦੇ ਭੁਗਤਾਨ ਤੋਂ ਬਿਨਾਂ ਹੋਣ ਦੀ ਆਗਿਆ ਦਿੰਦੀ ਸੀ।

ਇਸ ਨਾਲ ਗ਼ੈਰ ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਕਾਨੂੰਨੀ ਪੱਖੋਂ ਜ਼ੋਖ਼ਿਮ ਵਾਲੇ ਹੋਰ ਪ੍ਰਬੰਧਾਂ ਨੂੰ ਹੁਲਾਰਾ ਮਿਲਿਆ। ਇਸ ਲਈ ਇਸ ਐਕਟ ਦੀ ਧਾਰਾ 37 ਵਿੱਚ ਸੋਧ ਕਰ ਕੇ ਧਾਰਾ 2 ਅਤੇ 3 ਜੋੜੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਸਰਕਾਰੀ ਗਜ਼ਟ ਵਿੱਚ ਨੋਟੀਫਿਕੇਸ਼ਨ ਰਾਹੀਂ ਇਹ ਨਿਰਦੇਸ਼ ਦੇ ਸਕਦੀ ਹੈ ਕਿ ਉਪ ਧਾਰਾ (1) ਜਾਂ ਇਸ ਦੇ ਕਿਸੇ ਵੀ ਹਿੱਸੇ ਅਧੀਨ ਸਹਿਕਾਰੀ ਸਭਾਵਾਂ ਦੇ ਅਜਿਹੇ ਵਰਗ ਜਾਂ ਵਰਗਾਂ ਜਾਂ ਵਿਸ਼ੇਸ਼ ਪ੍ਰਬੰਧਾਂ ਦੀਆਂ ਅਜਿਹੀਆਂ ਸ਼ੇ੍ਰਣੀਆਂ ਜਿਵੇਂ ਕਿ ਨੋਟੀਫਿਕੇਸ਼ਨ ਵਿੱਚ ਦਰਸਾਇਆ ਜਾ ਸਕਦਾ ਹੈ, ਮੁਤਾਬਕ ਛੋਟ ਹੋਵੇਗੀ। ਅਜਿਹਾ ਨੋਟੀਫਿਕੇਸ਼ਨ ਜਾਰੀ ਹੋਣ `ਤੇ ਨੋਟੀਫਾਈ ਕੀਤੇ ਵਿਸ਼ੇਸ਼ ਪ੍ਰਬੰਧ ਭਾਰਤੀ ਰਜਿਸਟਰੇਸ਼ਨ ਐਕਟ, 1908 ਦੀ ਧਾਰਾ 17 ਦੀ ਉਪ-ਧਾਰਾ (1) ਦੇ ਉਪ-ਧਾਰਾ (ਬੀ) ਤੇ (ਸੀ) ਦੇ ਦਾਇਰੇ ਵਿੱਚ ਆਉਂਦਾ ਮੰਨਿਆ ਜਾਵੇਗਾ, ਅਤੇ ਇਸ ਅਨੁਸਾਰ ਉਸ ਐਕਟ ਅਧੀਨ ਲਾਜ਼ਮੀ ਰਜਿਸਟਰੇਸ਼ਨ ਅਧੀਨ ਹੋਵੇਗਾ।


ਪੰਚਾਇਤ ਵਿਕਾਸ ਸਕੱਤਰ ਦੀ ਅਸਾਮੀ ਸਿਰਜਣ ਨੂੰ ਹਰੀ ਝੰਡੀ

ਢੁਕਵੀਂ ਕਾਰਜਕੁਸ਼ਲਤਾ ਤੇ ਨਿਗਰਾਨੀ ਰਾਹੀਂ ਪੇਂਡੂ ਇਲਾਕਿਆਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਕੈਬਨਿਟ ਨੇ ਪੰਚਾਇਤ ਸਕੱਤਰਾਂ ਤੇ ਗ੍ਰਾਮ ਸੇਵਕਾਂ (ਪਿੰਡ ਵਿਕਾਸ ਅਫ਼ਸਰਾਂ) ਦੇ ਕਾਡਰ ਦਾ ਰਲੇਵਾਂ ਕਰ ਕੇ ‘ਪੰਚਾਇਤ ਵਿਕਾਸ ਸਕੱਤਰ’ ਦੀ ਅਸਾਮੀ ਸਿਰਜਣ ਦੀ ਮਨਜ਼ੂਰੀ ਵੀ ਦੇ ਦਿੱਤੀ। ਇਸ ਤੋਂ ਬਾਅਦ ਪੰਜਾਬ ਭਰ ਵਿੱਚ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਇਨ੍ਹਾਂ ਅਸਾਮੀਆਂ ਲਈ ਇਕ ਸੂਬਾਈ ਕਾਡਰ ਦਾ ਗਠਨ ਕੀਤਾ ਜਾਵੇਗਾ। ਮੌਜੂਦਾ ਪੰਚਾਇਤ ਸਕੱਤਰਾਂ ਲਈ ਇਕ ‘ਡਾਇੰਗ ਕਾਡਰ’ ਦੀ ਸਿਰਜਣਾ ਕੀਤੀ ਜਾਵੇਗੀ, ਜਿਨ੍ਹਾਂ ਨੂੰ ਉਨ੍ਹਾਂ ਦੇ ਸਵੈ-ਘੋਸ਼ਣਾ ਪੱਤਰਾਂ ਦੇ ਆਧਾਰ ਉਪਰ ਅਤੇ ਉਨ੍ਹਾਂ ਦੀ ਸੀਨੀਆਰਤਾ ਦੇ ਅਨੁਸਾਰ, ਸੀਨੀਆਰਤਾ ਸੂਚੀ ਵਿੱਚ ਮੌਜੂਦਾ ਗ੍ਰਾਮ ਸੇਵਕਾਂ (ਵੀ.ਡੀ.ਓ.) ਦੇ ਬਾਅਦ ਰੱਖਿਆ ਜਾਵੇਗਾ।


ਫ਼ਸਲ ਖ਼ਰੀਦ ਬਾਰੇ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਬਾਅਦ ਮਨਜ਼ੂਰੀ

ਕੈਬਨਿਟ ਨੇ ਆਗਾਮੀ ਖ਼ਰੀਦ ਸੀਜ਼ਨਾਂ ਦੌਰਾਨ ਸਾਉਣੀ ਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਸੁਚਾਰੂ ਖ਼ਰੀਦ ਲਈ ਮੰਤਰੀ ਸਮੂਹ ਦੇ ਗਠਨ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਮੰਤਰੀ ਸਮੂਹ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਬਣਾਇਆ ਗਿਆ ਹੈ। ਇਸ ਵਿੱਚ ਖੁਰਾਕ ਤੇ ਸਪਲਾਈ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਜਲ ਸਰੋਤ ਮੰਤਰੀ ਮੈਂਬਰਾਂ ਵਜੋਂ ਸ਼ਾਮਲ ਹਨ।


ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਦੇ ਭਾਗ ਦੋ ਅਤੇ ਭਾਗ ਤਿੰਨ `ਤੇ ਵਿਚਾਰ ਕਰਨ ਲਈ ਅਧਿਕਾਰੀਆਂ ਦੀ ਕਮੇਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਫ਼ਾਰਸ਼ਾਂ `ਤੇ ਵਿਚਾਰ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਨੂੰ ਵੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ।


ਲੈਂਡ ਪੂਲਿੰਗ ਪਾਲਿਸੀ 2025 ਦਾ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ

ਕੈਬਨਿਟ ਨੇ 4 ਜੂਨ 2025 ਨੂੰ ਜਾਰੀ ਲੈਂਡ ਪੂਲਿੰਗ ਪਾਲਿਸੀ 2025 ਅਤੇ ਇਸ ਨਾਲ ਸਬੰਧਤ ਸੋਧਾਂ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਨੋਟੀਫਿਕੇਸ਼ਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਹੈ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ