Tuesday, November 18, 2025

Chandigarh

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ 'ਤੇ ਗ੍ਰਹਿ ਮੰਤਰਾਲੇ ਵੱਲੋਂ PMDS ਅਤੇ MMS ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

August 14, 2025 06:27 PM
SehajTimes

ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 79ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਆਈਪੀਐਸ ਅਧਿਕਾਰੀ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਟੇਟ ਆਰਮਡ ਪੁਲਿਸ ਪੰਜਾਬ ਐਮ.ਐਫ. ਫਾਰੂਕੀ ਅਤੇ ਇੰਸਪੈਕਟਰ ਸੁਰੇਸ਼ ਕੁਮਾਰ, ਕਾਊਂਟਰ ਇੰਟੈਲੀਜੈਂਸ, ਲੁਧਿਆਣਾ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਇੱਕ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਇੰਟੈਲੀਜੈਂਸ-II ਗੁਰਦਿਆਲ ਸਿੰਘ ਅਤੇ ਇੱਕ ਪੀਪੀਐਸ-ਅਧਿਕਾਰੀ ਡੀਐਸਪੀ ਐਸਐਸਓਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਸਤਿੰਦਰ ਕੁਮਾਰ, ਇੰਸਪੈਕਟਰ ਦੀਪਕ ਕੁਮਾਰ, ਇੰਸਪੈਕਟਰ ਜਗਦੀਪ ਸਿੰਘ, ਇੰਸਪੈਕਟਰ ਤੇਜਿੰਦਰਪਾਲ ਸਿੰਘ, ਐਸਆਈ ਅਮਰੀਕ ਸਿੰਘ, ਐਸਆਈ ਸੰਜੀਵ ਕੁਮਾਰ, ਐਸਆਈ ਅੰਮ੍ਰਿਤਪਾਲ ਸਿੰਘ, ਐਸਆਈ ਅਨਿਲ ਕੁਮਾਰ, ਐਸਆਈ ਭੁਪਿੰਦਰ ਸਿੰਘ, ਏਐਸਆਈ ਜਸਵਿੰਦਰਜੀਤ ਸਿੰਘ, ਏਐਸਆਈ ਕੁਲਦੀਪ ਸਿੰਘ ਅਤੇ ਐਸਆਈ ਕ੍ਰਿਸ਼ਨ ਕੁਮਾਰ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਵਧੇਰੇ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਰਾਜ ਵਿੱਚ ਬਹੁਤ ਮਹੱਤਵਪੂਰਨ ਹੈ।

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ