Thursday, November 20, 2025

Chandigarh

ਪੰਜਾਬ ਪੁਲਿਸ ਨੇ ਕਪੂਰਥਲਾ ਅਧਾਰਤ ਤਸਕਰ ਗੁਰਨਾਮ ਸਿੰਘ ਨੂੰ PIT-NDPS ਐਕਟ ਤਹਿਤ ਨਿਵਾਰਕ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ

August 14, 2025 06:32 PM
SehajTimes

ਦੋਸ਼ੀ ਗੁਰਨਾਮ ਨੂੰ ਇੱਕ ਸਾਲ ਲਈ ਨਿਵਾਰਕ ਹਿਰਾਸਤ ਵਿੱਚ ਲਿਆ, ਸਖ਼ਤ ਨਿਗਰਾਨੀ ਲਈ ਕੇਂਦਰੀ ਜੇਲ੍ਹ ਬਠਿੰਡਾ ਭੇਜਿਆ: ਐਸਐਸਪੀ ਕਪੂਰਥਲਾ ਗੌਰਵ ਤੂਰਾ

ਕਪੂਰਥਲਾ : ਪੰਜਾਬ ਵਿੱਚ ਨਸ਼ਾ ਤਸਕਰੀ ਦੀ ਸਮੱਸਿਆ ਦੇ ਖ਼ਾਤਮੇ ਲਈ ਜਾਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਰਮਿਆਨ ਇੱਕ ਹੋਰ ਮਹੱਤਵਪੂਰਨ ਮੀਲਪੱਥਰ ਹਾਸਲ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਪੰਜਾਬ ਅਤੇ ਕਪੂਰਥਲਾ ਪੁਲਿਸ ਨੇ ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ, ਕਪੂਰਥਲਾ ਦੇ ਪਿੰਡ ਸੈਣਚਾਂ ਦੇ ਵਸਨੀਕ ਗੁਰਨਾਮ ਸਿੰਘ ਨਾਮੀ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਨਿਵਾਰਕ ਹਿਰਾਸਤ ਦੇ ਇਹ ਹੁਕਮ ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 ਤਹਿਤ ਸਮਰੱਥ ਅਥਾਰਟੀ ਦੁਆਰਾ ਜਾਰੀ ਕੀਤੇ ਗਏ ਹਨ। ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 ਅਜਿਹੇ ਖ਼ਤਰਨਾਕ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਜਾਂ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਨਿਵਾਰਕ ਹਿਰਾਸਤ ਵਿੱਚ ਲੈਣ ਦਾ ਅਧਿਕਾਰ ਦਿੰਦੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਗੁਰਨਾਮ ਸਿੰਘ ਨਸ਼ਿਆਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕਮਰਸ਼ੀਅਲ ਕੁਆਂਟਿਟੀ ਦੇ ਤਿੰਨ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਲਾਕੇ ਵਿੱਚ ਨਸ਼ਾ ਤਸਕਰੀ ਦੀ ਲੜੀ ਨੂੰ ਤੋੜਨ ਵਿੱਚ ਮਦਦ ਕਰੇਗੀ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਦੋਸ਼ੀ ਗੁਰਨਾਮ ਵਿਰੁੱਧ ਦਰਜ ਤਿੰਨ ਐਨਡੀਪੀਐਸ ਮਾਮਲਿਆਂ ਵਿੱਚੋਂ ਉਸਨੂੰ ਇੱਕ ਮਾਮਲੇ ਵਿੱਚ ਦੋਸ਼ੀ ਵੀ ਠਹਿਰਾਇਆ ਗਿਆ ਸੀ ਜਿਸ ਵਿੱਚ ਉਸਨੂੰ ਜੂਨ 2016 ਵਿੱਚ 250 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਦੋਸ਼ੀ ਨੂੰ ਮਾਰਚ 2017 ਵਿੱਚ 2 ਕਿਲੋ ਹੈਰੋਇਨ ਅਤੇ ਸਤੰਬਰ 2021 ਵਿੱਚ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਐਸਐਸਪੀ ਨੇ ਕਿਹਾ ਕਿ ਦੋਸ਼ੀ ਗੁਰਨਾਮ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਇੱਕ ਸਾਲ ਲਈ ਨਿਵਾਰਕ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸਖ਼ਤ ਨਿਗਰਾਨੀ ਲਈ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਵਿਅਕਤੀਆਂ ਵਿਰੁੱਧ ਪੀਆਈਟੀ-ਐਨਡੀਪੀਐਸ ਐਕਟ ਦੀਆਂ ਸਖ਼ਤ ਧਾਰਾਵਾਂ ਨੂੰ ਲਾਗੂ ਕਰਨ ਲਈ ਠੋਸ ਯਤਨ ਕਰ ਰਹੀ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ