Sunday, October 19, 2025

Chandigarh

ਪੰਜਾਬ ਵਿੱਚ ਸਾਉਣੀ ਦੀ ਮੱਕੀ ਹੇਠ ਰਕਬਾ ਵਧ ਕੇ 1 ਲੱਖ ਹੈਕਟੇਅਰ ਹੋਇਆ; ਬੀਤੇ ਸਾਲ ਨਾਲੋਂ 16.27 ਫ਼ੀਸਦੀ ਦਾ ਇਜ਼ਾਫ਼ਾ: ਗੁਰਮੀਤ ਸਿੰਘ ਖੁੱਡੀਆਂ

August 14, 2025 06:41 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਸਾਉਣੀ ਦੀ ਮੱਕੀ ਅਧੀਨ ਰਕਬੇ ਵਿੱਚ 16.27 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਦੀ ਮੱਕੀ ਅਧੀਨ ਸਾਲ 2024 ਵਿੱਚ 86,000 ਹੈਕਟੇਅਰ ਰਕਬਾ ਸੀ, ਜੋ ਹੁਣ ਵਧ ਕੇ 1 ਲੱਖ ਹੈਕਟੇਅਰ ਹੋ ਗਿਆ ਹੈ। ਅੱਜ ਇੱਥੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਫਸਲ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੱਕੀ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਿੰਨਤਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇੱਕ ਅਹਿਮ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਸੀ, ਜਿਸ ਤਹਿਤ ਛੇ ਜ਼ਿਲ੍ਹਿਆਂ - ਬਠਿੰਡਾ, ਸੰਗਰੂਰ, ਕਪੂਰਥਲਾ, ਜਲੰਧਰ, ਗੁਰਦਾਸਪੁਰ ਅਤੇ ਪਠਾਨਕੋਟ - ਵਿੱਚ 12,000 ਹੈਕਟੇਅਰ ਰਕਬਾ ਝੋਨੇ ਤੋਂ ਸਾਉਣੀ ਦੀ ਮੱਕੀ ਦੀ ਕਾਸ਼ਤ ਅਧੀਨ ਲਿਆਂਦਾ ਜਾਣਾ ਸੀ। ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ, ਸੂਬਾ ਸਰਕਾਰ ਨੇ ਇਸ ਪਾਇਲਟ ਪ੍ਰੋਜੈਕਟ ਤਹਿਤ ਪ੍ਰਤੀ ਹੈਕਟੇਅਰ 17,500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਸੀ। ਇਸ ਤੋਂ ਇਲਾਵਾ, ਇਸ ਤਬਦੀਲੀ ਸਬੰਧੀ ਕਿਸਾਨਾਂ ਦੇ ਮਾਰਗਦਰਸ਼ਨ ਅਤੇ ਸਹਾਇਤਾ ਲਈ 185 ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਖੇਤੀਬਾੜੀ, ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਗਠਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮੱਕੀ ਕਾਸ਼ਤਕਾਰਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਵੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਮੱਕੀ ਦੀ ਫਸਲ ਵਿੱਚ ਨਮੀ ਦੇ ਅਨੁਕੂਲ ਪੱਧਰ ਨੂੰ ਬਣਾਈ ਰੱਖਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਦੱਸਿਆ ਕਿ ਨਮੀ ਦੀ ਮਾਤਰਾ 14 ਫ਼ੀਸਦ ਤੋਂ ਵੱਧ ਨਹੀਂ ਹੋਣੀ ਚਾਹੀਦੀ। ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ, ਉਨ੍ਹਾਂ ਨੇ ਮੁੱਖ ਖੇਤੀਬਾੜੀ ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਕਿਸਾਨਾਂ ਨੂੰ ਮੱਕੀ ਦੀ ਸੁੱਕੀ ਫਸਲ ਮੰਡੀਆਂ ਵਿੱਚ ਲਿਆਉਣ ਲਈ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ ਜਾ ਸਕੇ। ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, ਮਾਰਕਫੈੱਡ ਦੇ ਐਮ.ਡੀ. ਸ੍ਰੀ ਕੁਮਾਰ ਅਮਿਤ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ